13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਜਿਉਣ ਵਾਲਾ 'ਚ ਅੱਗ ਲੱਗਣ ਨਾਲ ਡੇਢ ਏਕੜ ਕਣਕ ਸੜੀ

ਅਜੀਤ ਡੈਸਕ 15-04-2026
ਪੰਜਗਰਾਈ ਕਲਾਂ, 14 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਇੱਥੋਂ ਨੇੜਲੇ ਪਿੰਡ ਜਿਉਣ ਵਾਲਾ ਵਿਖੇ ਅੱਗ ਲੱਗਣ ਕਾਰਨ ਲਗਪਗ ਡੇਢ ਏਕੜ ਕਣਕ ਸੜ ਕੇ ਸੁਆਹ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਅÏਲਖ ਤੋਂ ਜਿਉਣ ਵਾਲਾ ਨੂੰ ਜਾਣ ਵਾਲੀ ਸੰਪਰਕ ਸੜਕ 'ਤੇ ਸੁਰਜੀਤ ਸਿੰਘ ਪੁੱਤਰ ਗੁਰਚਰਨ ਸਿੰਘ ਦੀ ਕਣਕ ਦੀ ਫ਼ਸਲ ਵਿਚਕਾਰ ਲੰਘਦੀਆਂ ਬਿਜਲੀ ਦੀਆਂ ਤਾਰਾਂ ਨਾਲ ਹੋਈ ਅਚਾਨਕ ਸਪਾਰਕ ਕਾਰਨ ਕਣਕ ਨੂੰ ਅੱਗ ਲੱਗ ਗਈ | ਜਿਸ ਨਾਲ ਲਗਪਗ ਡੇਢ ਏਕੜ ਕਣਕ ਸੜ ਕੇ ਸੁਆਹ ਹੋ ਗਈ | ਕਣਕ ਨੂੰ ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਦਿਆਂ ਹੀ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਨੇ ਪੰਚਾਇਤੀ ਫਾਇਰ ਬਿ੍ਗੇਡ ਤੇ ਟਰੈਕਟਰਾਂ ਦੀ ਸਹਾਇਤਾ ਨਾਲ ਅੱਗ 'ਤੇ ਕਾਬੂ ਪਾ ਲਿਆ | ਜਿਸ ਨਾਲ ਕਿਸੇ ਵੱਡੀ ਘਟਨਾ ਹੋਣ ਤੋਂ ਬਚਾਅ ਹੋ ਗਿਆ |
ਪਿਛਲੀ ਖ਼ਬਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਵਲੋਂ ਫ਼ਰੀਦਕੋਟ ਦੀ ਪ੍ਰਮੁੱਖ ਅਨਾਜ ਮੰਡੀ ਦਾ ਦੌਰਾ ਅਗਲੀ ਖ਼ਬਰ ਸਰਕਾਰ ਦੇ ਮੰਡੀਆਂ 'ਚ ਕਿਸਾਨਾਂ ਦੇ ਨਾ ਰੁਲਣ ਦੇਣ ਦੇ ਦਾਅਵੇ ਹੋਏ ਖੋਖਲੇ ਸਾਬਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।