13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਫ਼ਰੀਦਕੋਟ ਦੀ ਮੀਟਿੰਗ

ਅਜੀਤ ਡੈਸਕ 15-04-2026
ਫ਼ਰੀਦਕੋਟ, 14 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਫ਼ਰੀਦਕੋਟ ਦੀ ਮੀਟਿੰਗ ਬਲਾਕ ਪ੍ਰਧਾਨ ਹਰਦੀਪ ਸਿੰਘ ਖਾਲਸਾ ਢੁੱਡੀ ਸਕੱਤਰ ਜਨਰਲ ਦੀ ਪ੍ਰਧਾਨਗੀ ਹੇਠ ਪਿੰਡ ਕਾਬਲ ਵਾਲਾ ਵਿਖੇ ਹਰਜੀਤ ਸਿੰਘ ਝੀਤਾ ਨੰਬਰਦਾਰ ਦੇ ਘਰ ਹੋਈ | ਮੀਟਿੰਗ 'ਚ ਗੁਰਮੀਤ ਸਿੰਘ ਗੋਲੇਵਾਲਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਬੀਕੇਯੂ ਕਾਦੀਆਂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ 'ਚ ਜਸਵੀਰ ਸਿੰਘ ਕਾਬਲਵਾਲਾ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਫ਼ਰੀਦਕੋਟ ਕ੍ਰਾਂਤੀਕਾਰੀ ਨੂੰ ਛੱਡ ਕੇ ਸਾਥੀਆਂ ਸਮੇਤ ਜਿਨ੍ਹਾਂ 'ਚ ਕਸ਼ਮੀਰ ਸਿੰਘ ਖਾਲਸਾ, ਪਰਮਜੀਤ ਸਿੰਘ, ਗੁਰਭੇਜ ਸਿੰਘ, ਅੰਮਿ੍ਤਪਾਲ ਸਿੰਘ, ਸ਼ਮਿੰਦਰ ਸਿੰਘ, ਜਗਸੀਰ ਸਿੰਘ, ਬਲਵੰਤ ਸਿੰਘ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਿਚ ਸ਼ਾਮਿਲ ਹੋਏ ਹਨ | ਇਸ ਮੌਕੇ ਰੇਸ਼ਮ ਸਿੰਘ ਪੱਖੀ ਖੁਰਦ ਸਕੱਤਰ ਜਨਰਲ, ਜਸਵੀਰ ਸਿੰਘ ਗੋਲੇਵਾਲਾ ਜਨਰਲ ਸਕੱਤਰ, ਨਵਦੀਪ ਸਿੰਘ ਬਿੱਟੂ ਕਾਬਲਵਾਲਾ, ਪਿੰਡ ਕਾਬਲਵਾਲਾ ਇਕਾਈ ਦੇ ਪ੍ਰਧਾਨ ਗੁਰਮੀਤ ਸਿੰਘ, ਹਰਜੀਤ ਸਿੰਘ ਨੰਬਰਦਾਰ, ਸੁਖਵਿੰਦਰ ਸਿੰਘ, ਚਮਕੌਰ ਸਿੰਘ, ਜਸਕਰਨ ਸਿੰਘ, ਦਰਸ਼ਨ ਸਿੰਘ, ਗੁਰਦੇਵ ਸਿੰਘ, ਹਰਨੇਕ ਸਿੰਘ, ਗੁਰਮੀਤ ਸਿੰਘ, ਸੁਲਖਣ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਪੁਲਿਸ ਲਾਈਨ ਵਿਖੇ ਧਾਰਮਿਕ ਸਮਾਗਮ ਅਗਲੀ ਖ਼ਬਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਵਲੋਂ ਫ਼ਰੀਦਕੋਟ ਦੀ ਪ੍ਰਮੁੱਖ ਅਨਾਜ ਮੰਡੀ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।