14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਡਾ. ਭੀਮ ਰਾਓ ਅੰਬੇਡਕਰ ਜੀ ਦੀ ਜੈਅੰਤੀ ਸ਼ਰਧਾ ਨਾਲ ਮਨਾਈ

ਅਜੀਤ ਡੈਸਕ 15-04-2026
ਫ਼ਰੀਦਕੋਟ, 14 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਅੰਬੇਡਕਰ ਜੈਅੰਤੀ ਮੌਕੇ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਯਾਦ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਨਾਇਬ ਤਹਿਸੀਲਦਾਰ ਹਰਸ਼ਵੀਰ ਗੋਇਲ ਨੇ ਬਾਬਾ ਸਾਹਿਬ ਜੀ ਦੀ ਤਸਵੀਰ ਅੱਗੇ ਫੁੱਲ ਮਾਲਾ ਅਰਪਣ ਕਰਦਿਆਂ ਕਿਹਾ ਕਿ ਅੱਜ ਸਾਰਾ ਦੇਸ਼ ਬਾਬਾ ਸਾਹਿਬ ਨੂੰ ਸਤਿਕਾਰ ਭੇਂਟ ਕਰ ਰਿਹਾ ਹੈ | ਬਾਬਾ ਸਾਹਿਬ ਦੇਸ਼ ਦੇ ਮਹਾਨ ਸਪੂਤ ਸਨ ਅਤੇ ਉਨ੍ਹਾਂ ਨੇ ਭਾਰਤ ਨੂੰ ਇਕ ਅਜਿਹਾ ਸੰਵਿਧਾਨ ਦਿੱਤਾ ਜਿਸ ਦੀ ਬਰਾਬਰੀ ਦੁਨੀਆਂ ਦੇ ਕਿਸੇ ਵੀ ਹੋਰ ਦੇਸ਼ ਦਾ ਸੰਵਿਧਾਨ ਨਹੀਂ ਕਰ ਸਕਦਾ | ਉਨ੍ਹਾਂ ਦੇ ਲਿਖੇ ਸੰਵਿਧਾਨ ਦੀ ਬਦੌਲਤ ਹੀ ਭਾਰਤ ਅੱਜ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਜਾਣਿਆ ਜਾਂਦਾ ਹੈ | ਇਸ ਮੌਕੇ ਤਹਿਸੀਲ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਗੁਰਮੀਤ ਕੜਿਆਲਵੀ ਨੇ ਕਿਹਾ ਕਿ ਸੰਵਿਧਾਨ ਰਾਹੀਂ ਬਾਬਾ ਸਾਹਿਬ ਨੇ ਦੇਸ਼ ਦੇ ਕਰੋੜਾਂ ਦੱਬੇ-ਕੁੱਚਲੇ ਵਰਗਾਂ ਜਿਵੇਂ ਕਿ ਅਨੁਸੂਚਿਤ ਜਾਤੀਆਂ, ਕਬੀਲਿਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀਆਂ ਦੇ ਹੱਕਾਂ ਦੀ ਰੱਖਿਆ ਕੀਤੀ | ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਕਮਲਜੀਤ ਸਿੰਘ ਐਮ.ਸੀ, ਜਤਿੰਦਰ ਸਿੰਘ ਐਮ.ਸੀ, ਐਡਵੋਕੇਟ ਗੁਰਤੇਜ ਸਿੰਘ, ਪੁਲਿਸ ਪ੍ਰਸ਼ਾਸਨ ਵਲੋਂ ਏ.ਐਸ.ਆਈ. ਗੁਰਜੀਤ ਸਿੰਘ, ਮਨਦੀਪ ਸਿੰਘ, ਵਿਪਨ ਕੁਮਾਰ, ਸਤਵਿੰਦਰ ਸਿੰਘ ਸੁੱਖਾ (ਸਾਰੇ ਡਿਫੈਂਸ ਕਮੇਟੀ ਮੈਂਬਰ), ਕਾਕਾ ਵਰਮਾ (ਬਲਾਕ ਪ੍ਰਧਾਨ ਯੂਥ ਵਿੰਗ), ਸੁਪਰਡੈਂਟ ਬਲਵਿੰਦਰ ਸਿੰਘ, ਸਮਾਜਿਕ ਨਿਆਂ ਤੇ ਅਧਿਕਾਰਤਾ ਵਿਭਾਗ ਦੇ ਸਤਵਿੰਦਰ ਸਿੰਘ, ਰਵਿੰਦਰ ਕੁਮਾਰ ਅਤੇ ਸੁਨੀਲ ਕੁਮਾਰ ਆਦਿ ਨੁਮਾਇੰਦੇ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਨੇ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਜਗਸੀਰ ਸਿੰਘ ਖਾਰਾ ਬਣੇ ਪੈਨਸ਼ਨਰਾਂ ਦੇ ਬਲਾਕ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।