17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਹੈਰੋਇਨ ਸਮੇਤ 2 ਵਿਅਕਤੀ ਕਾਬੂ

ਅਜੀਤ ਡੈਸਕ 16-04-2026
ਫ਼ਰੀਦਕੋਟ, 15 ਅਪ੍ਰੈਲ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਮੰਡਵਾਲਾ ਤੋਂ 50 ਗ੍ਰਾਮ ਨਸ਼ੀਲੇ ਪਾਊਡਰ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਰਦੇਵ ਸਿੰਘ ਇੰਚਾਰਜ ਪੁਲਿਸ ਚੌਂਕੀ ਕਲੇਰ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸਬੰਧੀ ਪਿੰਡ ਚੰਦਬਾਜਾ ਤੋਂ ਮੰਡਵਾਲਾ ਜਾ ਰਹੇ ਸਨ ਤਾਂ ਬਾਹੱਦ ਪਿੰਡ ਮੰਡਵਾਲਾ ਤੋਂ ਮੋਟਰਸਾਈਕਲ 'ਤੇ ਆ ਰਹੇ ਗੁਰਵਿੰਦਰ ਸਿੰਘ ਉਰਫ਼ ਦੀਪੂ ਪੁੱਤਰ ਗੁਰਨਾਮ ਸਿੰਘ ਤੇ ਸੰਦੀਪ ਸਿੰਘ ਉਰਫ਼ ਦੀਪੂ ਪੁੱਤਰ ਮੋਹਨ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 50 ਗ੍ਰਾਮ ਹੈਰੋਇਨ ਸਮੇਤ ਕੰਪਿਊਟਰ ਕੰਡਾ ਬਰਾਮਦ ਕੀਤਾ ਗਿਆ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਐਡਵੋਕੇਟ ਸੰਧਵਾਂ ਨੇ ਨਵੀਂ ਦਾਣਾ ਮੰਡੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਸੰਬੰਧੀ ਮਹਿਲਾ ਸਤਿਕਾਰ ਸਖੀ ਟਰੇਨਿੰਗ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।