17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਡੀ.ਸੀ.ਐਮ.ਇੰਟਰਨੈਸਨਲ ਸਕੂਲ 'ਚ ਮਨਾਇਆ ਵਿਸਾਖੀ ਦਾ ਤਿਉਹਾਰ

ਅਜੀਤ ਡੈਸਕ 16-04-2026
ਕੋਟਕਪੂਰਾ, 15 ਅਪ੍ਰੈਲ (ਮੋਹਰ ਸਿੰਘ ਗਿੱਲ)-ਸਥਾਨਕ ਬਾਹਮਣ ਵਾਲਾ ਰੋਡ ਵਿਖੇ ਸਥਿਤ ਵਿੱਦਿਅਕ ਸੰਸਥਾ ਡੀ.ਸੀ.ਐਮ. ਸਕੂਲ ਕੋਟਕਪੂਰਾ ਵਿਚ ਵਿਸਾਖੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ 'ਸ੍ਰੀ ਜਪੁਜੀ ਸਾਹਿਬ' ਜੀ ਦੇ ਪਾਠ ਨਾਲ ਕੀਤੀ ਗਈ | ਬੇਮੌਸਮੀ ਬਰਸਾਤ ਕਾਰਨ ਕਿਸਾਨ ਭਰਾਵਾਂ ਦੀ ਫ਼ਸਲ ਦੀ ਸਲਾਮਤੀ ਲਈ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਅਰਦਾਸ ਕੀਤੀ ਗਈ | ਇਸ ਤੋਂ ਬਾਅਦ ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਝਾਕੀਆਂ ਦੀ ਪ੍ਰਦਰਸ਼ਨੀ ਲਗਾਈ ਗਈ ਅਤੇ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚ ਦਸਤਾਰ ਸਜਾਉਣ, ਵਿਦਿਆਰਥਣਾਂ ਵਲੋਂ ਪਰਾਂਦਾ ਪਾ ਕੇ ਗੁੱਤ ਗੁੰਦਣ ਦੇ ਮੁਕਾਬਲੇ ਵੀ ਸ਼ਾਮਲ ਸਨ | ਇਸ ਤੋਂ ਇਲਾਵਾ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਵੱਖ-ਵੱਖ ਪ੍ਰਕਾਰ ਦੇ ਤਿਆਰ ਕੀਤੇ ਭੋਜਨ ਦੀ ਸਟਾਲ ਵੀ ਲਗਾਈ ਗਈ | ਵਿਦਿਆਰਥੀਆਂ ਲਈ ਗੇਮਾਂ ਖੇਡਣ ਦਾ ਪ੍ਰਬੰਧ ਵੀ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਮੀਨਾਕਸੀ ਸ਼ਰਮਾ ਵਲੋਂ ਵਿਸਾਖੀ ਦੇ ਤਿਉਹਾਰ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਤੇ ਸਭ ਨੂੰ ਵਧਾਈ ਦਿੱਤੀ | ਬੱਚਿਆਂ ਦਾ ਉਤਸ਼ਾਹ ਵਧਾਉਣ ਲਈ ਪਿ੍ੰਸੀਪਲ ਵਲੋਂ ਤੋਹਫ਼ੇ ਵੀ ਦਿੱਤੇ ਗਏ | ਇਸ ਤਿਉਹਾਰ ਤੇ ਸਭ ਦੇ ਉਤਸ਼ਾਹ ਨੇ ਸਕੂਲ ਦੇ ਮਾਹੌਲ ਨੂੰ ਵੱਖਰਾ ਰੰਗ ਦਿੱਤਾ |
ਪਿਛਲੀ ਖ਼ਬਰ ਬਾਬਾ ਫ਼ਰੀਦ ਪਬਲਿਕ ਹਾਈ ਸਕੂਲ ਦੇ ਅੱਠਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਐਨ.ਐਸ.ਐਸ. ਵਲੰਟੀਅਰ ਉੱਜਵਲਦੀਪ ਕੌਰ ਦੀ ਰਾਸ਼ਟਰੀ ਪੱਧਰ 'ਤੇ ਉਪਲਬਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।