17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਸੰਧਵਾਂ ਨੇ ਸੁਣੀਆਂ ਜਨਤਕ ਸਮੱਸਿਆਵਾਂ

ਅਜੀਤ ਡੈਸਕ 16-04-2026
ਕੋਟਕਪੂਰਾ, 15 ਅਪ੍ਰੈਲ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹਿਰ ਦੇ ਅਮਨ ਨਗਰ ਵਿਖੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਛੋਟੇ ਭਰਾ ਐਡਵੋਕੇਟ ਬੀਰਇੰਦਰ ਸਿੰਘ ਨੇ ਗੁਰਿੰਦਰ ਸਿੰਘ ਚਾਨਾ ਦੀ ਅਗਵਾਈ ਹੇਠ ਲੋਕਾਂ ਨਾਲ ਮਿਲਣੀ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ | ਕੁਝ ਸਮੱਸਿਆਵਾਂ ਤੁਰੰਤ ਹੱਲ ਕੀਤੀਆਂ ਅਤੇ ਕੁਝ ਨੂੰ ਛੇਤੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ | ਇਸ ਮੌਕੇ ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ, ਮਨਜੀਤ ਸ਼ਰਮਾ ਜ਼ਿਲ੍ਹਾ ਜਨਰਲ ਸਕੱਤਰ ਸੋਸ਼ਲ ਮੀਡੀਆ, ਜਸਪ੍ਰੀਤ ਕੌਰ ਜੱਸੀ ਕਲਿਆਣ ਮਹਿਲਾ ਵਿੰਗ ਆਗੂ, ਜਸਵਿੰਦਰ ਸਿੰਘ ਬੱਬੂ ਸ਼ੋਸ਼ਲ ਮੀਡੀਆ ਆਗੂ, ਨਛੱਤਰ ਸਿੰਘ ਬਾਬਾ, ਕਿਰਪਾਲ ਸਿੰਘ ਟਕਸਾਲੀ ਵਰਕਰ, ਪ੍ਰੀਤਮ ਸਿੰਘ, ਲਖਵਿੰਦਰ ਸਿੰਘ ਢਿੱਲੋਂ, ਸਰਬਜੀਤ ਸਿੰਘ ਰੰਧਾਵਾ, ਜਗਤਾਰ ਸਿੰਘ ਬਰਾੜ, ਪਿ੍ੰਸ ਅਰੋੜਾ ਬਿੱਲਾ, ਜਸਵੀਰ ਸਿੰਘ ਬਰਾੜ, ਸੁਭਾਸ਼ ਮਹਿਤਾ ਅਤੇ ਮੁਹੱਲੇ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ |
ਪਿਛਲੀ ਖ਼ਬਰ 'ਲੇਅਰਿੰਗ ਜਿਊਲਰੀ' ਨਵੀਂ ਹੈ ਅਗਲੀ ਖ਼ਬਰ ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਨੇ ਵਿਸਾਖੀ ਦਿਹਾੜੇ 'ਤੇ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।