17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਬਿਜਲੀ ਦੇ 5 ਟਰਾਂਸਫ਼ਾਰਮਰਾਂ ਦਾ ਸਾਮਾਨ ਚੋਰੀ

ਅਜੀਤ ਡੈਸਕ 20-04-2026
• ਹਲਕੇ 'ਚ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਜਾਰੀ
ਗਿੱਦੜਬਾਹਾ, 19 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)-ਪਿੰਡ ਗੁਰੂਸਰ ਵਿਚ ਚੋਰੀ ਦੀਆਂ ਵਾਰਦਾਤਾਂ ਦਾ ਸਿਲਸਿਲਾ ਰੁਕ ਹੀ ਨਹੀਂ ਰਿਹਾ | ਬੀਤੀ ਰਾਤ ਪਿੰਡ ਗੁਰੂਸਰ ਵਿਖੇ ਅਣਪਛਾਤੇ ਚੋਰਾਂ ਵਲੋਂ ਟਿਊਬਵੈੱਲਾਂ 'ਤੇ ਲੱਗੇ ਬਿਜਲੀ ਦੇ 5 ਟਰਾਂਸਫ਼ਾਰਮਰਾਂ ਵਿਚੋਂ ਤਾਂਬਾ ਤੇ ਹੋਰ ਸਾਮਾਨ ਚੋਰੀ ਕੀਤਾ ਗਿਆ ਹੈ | ਲਗਾਤਾਰ ਹੋ ਰਹੀਆਂ ਚੋਰੀਆਂ ਕਾਰਨ ਕਿਸਾਨਾਂ ਵਿਚ ਸਹਿਮ ਪਾਇਆ ਜਾ ਰਿਹਾ ਹੈ | ਪਿੰਡ ਗੁਰੂਸਰ ਦੇ ਕਿਸਾਨ ਸੁਖਜਿੰਦਰ ਸਿੰਘ, ਖਿੰਦਾ ਸਿੰਘ, ਬਿੰਦਰ ਸਿੰਘ, ਚਰਨਜੀਤ ਸਿੰਘ ਤੇ ਸਤਨਾਮ ਸਿੰਘ ਨੇ ਦੱਸਿਆ ਕਿ ਸਵੇਰ ਵੇਲੇ ਜਦੋਂ ਉਹ ਆਪਣੇ ਖੇਤਾਂ 'ਚ ਗਏ, ਤਾਂ ਦੇਖਿਆ ਗਿਆ ਕਿ ਉਨ੍ਹਾਂ ਦੇ ਟਿਊਬਵੈੱਲਾਂ 'ਤੇ ਲੱਗੇ ਬਿਜਲੀ ਦੇ ਟਰਾਂਸਫ਼ਾਰਮਰ ਜ਼ਮੀਨ 'ਤੇ ਡਿੱਗੇ ਪਏ ਹਨ ਅਤੇ ਉਨ੍ਹਾਂ ਵਿਚਲਾ ਤਾਂਬਾ ਤੇ ਹੋਰ ਸਾਮਾਨ ਅਣਪਛਾਤੇ ਚੋਰਾਂ ਵਲੋਂ ਚੋਰੀ ਕਰ ਲਿਆ ਗਿਆ ਹੈ | ਕਿਸਾਨਾਂ ਨੇ ਦੱਸਿਆ ਕਿ ਬੀਤੇ ਦਿਨਾਂ ਦੌਰਾਨ ਉਨ੍ਹਾਂ ਦੇ ਪਿੰਡ ਵਿਚ ਅਜਿਹੀਆਂ ਕਈ ਵਾਰਦਾਤਾਂ ਵਾਪਰ ਚੁੱਕੀਆਂ ਹਨ | ਕਿਸਾਨਾਂ ਨੇ ਕਿਹਾ ਕਿ ਉਹ ਰਾਤਾਂ ਨੂੰ ਆਪਣੇ ਖੇਤਾਂ ਵਿਚ ਪਏ ਅਜਿਹੇ ਸਾਮਾਨ ਦੀ ਰਾਖੀ ਕਿਵੇਂ ਰੱਖ ਸਕਦੇ ਹਨ ਤੇ ਅਕਸਰ ਰਾਤ ਸਮੇਂ ਵਾਪਰ ਰਹੀਆਂ ਅਜਿਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗੈਰ ਸਮਾਜਿਕ ਅਨਸਰਾਂ ਤੋਂ ਇਸ ਲਈ ਡਰ ਲੱਗ ਰਿਹਾ ਹੈ ਕਿ ਉਨ੍ਹਾਂ ਪਾਸ ਕੋਈ ਖ਼ਤਰਨਾਕ ਹਥਿਆਰ ਹੋ ਸਕਦਾ ਹੈ, ਜਿਸ ਨਾਲ ਇਕੱਲੇ ਕਿਸਾਨ ਲਈ ਖ਼ਤਰੇ ਤੋਂ ਖ਼ਾਲੀ ਨਹੀਂ ਹੋ ਸਕਦਾ | ਉਨ੍ਹਾਂ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਅਜਿਹੇ ਅਨਸਰਾਂ 'ਤੇ ਕਾਬੂ ਪਾਇਆ ਜਾਵੇ | ਪੀੜਤ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਇਸ ਸੰਬੰਧੀ ਵਿਭਾਗ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਪਿੰਡ ਰੋੜੀਕਪੂਰਾ ਦੇ ਕਿਸਾਨ ਦੀ ਢਾਈ ਏਕੜ ਕਣਕ ਅੱਗ ਨਾਲ ਸੜ ਕੇ ਸੁਆਹ <br/> ਅਗਲੀ ਖ਼ਬਰ ਹੈਰੋਇਨ ਸਮੇਤ 2 ਨਸ਼ਾ ਤਸਕਰ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।