17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ ਅੱਠਵੀਂ ਜਮਾਤ ਦੀ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 20-04-2026
ਪੰਜਗਰਾੲੀਂ ਕਲਾਂ, 19 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜਿਆਂ 'ਚ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਿਉਣ ਵਾਲਾ-ਘਣੀਏ ਵਾਲਾ ਦੀ ਅੱਠਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਬੋਰਡ ਵਲੋਂ ਲਈ ਗਈ ਇਸ ਪ੍ਰੀਖਿਆ 'ਚ ਸਕੂਲ ਦੇ ਸਾਰੇ ਹੀ ਵਿਦਿਆਰਥੀ ਸ਼ਾਨਦਾਰ ਅੰਕ ਲੈ ਕੇ ਪਾਸ ਹੋਏ | ਸਕੂਲ ਦੀ ਵਿਦਿਆਰਥਣ ਪ੍ਰਭਦੀਪ ਕੌਰ ਪੁੱਤਰੀ ਰੂਪ ਸਿੰਘ, ਕਿ੍ਸ਼ਨਾ ਪੁੱਤਰ ਗੁਰਸੇਵਕ ਸਿੰਘ, ਅਨਮੋਲ ਕੌਰ ਪੁੱਤਰੀ ਤਰਸੇਮ ਸਿੰਘ ਨੇ ਸਕੂਲ ਮੈਰਿਟ ਵਿਚ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ | ਵਿਦਿਆਰਥੀ ਦੀ ਇਸ ਪ੍ਰਾਪਤੀ 'ਤੇ ਸਕੂਲ ਮੈਨੇਜਮੈਂਟ ਕਮੇਟੀ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀ ਦੀ ਇਸ ਪ੍ਰਾਪਤੀ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ਼ ਦੇ ਸਿਰ ਜਾਂਦਾ ਹੈ |
ਪਿਛਲੀ ਖ਼ਬਰ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਪੀੜਤ ਕਿਸਾਨਾਂ ਨਾਲ ਦੁੱਖ ਪ੍ਰਗਟਾਇਆ ਅਗਲੀ ਖ਼ਬਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਪੰਜਾਬ ਸਰਕਾਰ ਦਾ ਵੱਡਾ ਕਦਮ-ਡਾ. ਬਲਜੀਤ ਕੌਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।