17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਪਿੰਡਾਂ ਦੇ ਖਰੀਦ ਕੇਂਦਰਾਂ 'ਚ ਕਣਕ ਦੀ ਖਰੀਦ ਸ਼ੁਰੂ

ਅਜੀਤ ਡੈਸਕ 20-04-2026
ਸ੍ਰੀ ਮੁਕਤਸਰ ਸਾਹਿਬ, 19 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਮਰਾੜ੍ਹ ਕਲਾਂ, ਬਰੀਵਾਲਾ ਸਮੇਤ ਹੋਰ ਖਰੀਦ ਕੇਂਦਰਾਂ ਵਿਚ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਬਰੀਵਾਲਾ ਦੇ ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਸੰਧੂ ਜੰਮੂਆਣਾ ਨੇ ਦੱਸਿਆ ਕਿ ਪਿੰਡਾਂ ਦੀ ਖਰੀਦ ਕੇਂਦਰਾਂ 'ਚ ਕਣਕ ਦੀ ਖਰੀਦ ਸ਼ੁਰੂ ਨਾ ਹੋਣ ਕਰਕੇ ਕਿਸਾਨ ਪ੍ਰੇਸ਼ਾਨ ਸਨ | ਜਿਸ ਮਗਰੋਂ ਯੂਨੀਅਨ ਨੇ ਅਧਿਕਾਰੀਆਂ ਤੇ ਮਾਰਕੀਟ ਕਮੇਟੀ ਬਰੀਵਾਲਾ ਦੇ ਚੇਅਰਮੈਨ ਨਾਲ ਗੱਲਬਾਤ ਕੀਤੀ | ਅੱਜ ਸਾਰਿਆਂ ਦੇ ਉੱਦਮ ਸਦਕਾ ਪਿੰਡ ਮਰਾੜ੍ਹ ਕਲਾਂ ਅਤੇ ਹੋਰ ਖਰੀਦ ਕੇਂਦਰਾਂ ਵਿਚ ਮਾਰਕੀਟ ਕਮੇਟੀ ਦੇ ਚੇਅਰਮੈਨ ਰਜਿੰਦਰ ਸਿੰਘ ਬਰਾੜ, ਮਾਰਕੀਟ ਕਮੇਟੀ ਦੇ ਸਕੱਤਰ ਤੇ ਹੋਰ ਅਧਿਕਾਰੀਆਂ ਨੇ ਪਹੁੰਚ ਕੇ ਖਰੀਦ ਸ਼ੁਰੂ ਕਰਵਾ ਦਿੱਤੀ ਹੈ | ਯੂਨੀਅਨ ਆਗੂ ਗੁਰਪ੍ਰੀਤ ਸਿੰਘ ਸੰਧੂ ਨੇ ਚੇਅਰਮੈਨ ਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਅੱਗੇ ਤੋਂ ਵੀ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ | ਅਧਿਕਾਰੀਆਂ ਨੇ ਵਿਸ਼ਵਾਸ ਦਿਵਾਇਆ ਕਿ ਬਾਰਦਾਨੇ ਸਮੇਤ ਸਾਰੇ ਪ੍ਰਬੰਧ ਮੁਕੰਮਲ ਹਨ ਤੇ ਕੋਈ ਮੁਸ਼ਕਿਲ ਨਹੀਂ ਆਵੇਗੀ |
ਪਿਛਲੀ ਖ਼ਬਰ ਲਛਮਣ ਸਿੰਘ ਬਿਸ਼ਨੰਦੀ ਕਿਸਾਨ ਵਿੰਗ ਹਲਕਾ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦਿਨੋ-ਦਿਨ ਹੋਰ ਮਜ਼ਬੂਤੀ ਵੱਲ ਵੱਧ ਰਿਹਾ-ਸੂਬਾ ਸਿੰਘ ਬਾਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।