17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਅਮੀਤ ਸਿੰਘ ਖੁੱਡੀਆਂ ਵਲੋਂ ਵੱਖ-ਵੱਖ ਸਕੂਲਾਂ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਅਜੀਤ ਡੈਸਕ 20-04-2026
ਮਲੋਟ, 19 ਅਪ੍ਰੈਲ (ਅਜਮੇਰ ਸਿੰਘ ਬਰਾੜ)-ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਅਮੀਤ ਸਿੰਘ ਖੁੱਡੀਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਕੰਡਰੀ ਸਕੂਲ ਪੱਕੀ ਟਿੱਬੀ, ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਊਧਮ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਡੱਬਵਾਲੀ ਢਾਬ ਤੇ ਸਰਕਾਰੀ ਹਾਈ ਸਕੂਲ ਮਿੱਡਾ ਵਿਖੇ ਪ੍ਰਤੀ ਸਕੂਲ ਦੇ ਹਿਸਾਬ ਨਾਲ 7.51 ਲੱਖ ਰੁਪਏ ਦੀ ਲਾਗਤ ਨਾਲ ਕੁੱਲ 45.06 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ | ਇਸ ਤਰ੍ਹਾਂ ਹੀ ਹਲਕੇ ਦੇ ਪਿੰਡ ਗੁਰੂਸਰ ਯੋਧਾ ਦੇ ਸਰਕਾਰੀ ਹਾਈ ਸਕੂਲ ਵਿਖੇ 9.55 ਲੱਖ ਤੇ ਸਰਕਾਰੀ ਹਾਈ ਸਕੂਲ ਮੋਹਲਾਂ ਵਿਖੇ ਵੀ 9.55 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟਾਂ ਨੂੰ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ 'ਚ ਵੱਡੇ ਪੱਧਰ 'ਤੇ ਸੁਧਾਰ ਕੀਤੇ ਜਾ ਰਹੇ ਹਨ ਤੇ ਸਰਕਾਰੀ ਸਕੂਲਾਂ ਨੂੰ ਨਿੱਜੀ ਸਕੂਲਾਂ ਵਰਗਾਂ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ | ਉਨ੍ਹਾਂ ਸਕੂਲ ਪ੍ਰਬੰਧਕਾਂ ਤੇ ਅਧਿਆਪਕਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ ਨਾਲ ਹੀ ਵਿਦਿਆਰਥੀਆਂ ਨੂੰ ਚੰਗੀਆਂ ਸਹੂਲਤਾਂ ਪ੍ਰਾਪਤ ਹੋ ਰਹੀਆਂ ਹਨ | ਇਸ ਮੌਕੇ ਪਿ੍ੰਸੀਪਲ, ਅਧਿਆਪਕ, ਵਿਦਿਆਰਥੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਪੀਏਡੀਬੀ ਬੈਂਕ ਮੂਹਰੇ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਧਰਨਾ 21ਵੇਂ ਦਿਨ ਵੀ ਜਾਰੀ ਅਗਲੀ ਖ਼ਬਰ ਲਛਮਣ ਸਿੰਘ ਬਿਸ਼ਨੰਦੀ ਕਿਸਾਨ ਵਿੰਗ ਹਲਕਾ ਪ੍ਰਧਾਨ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।