17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ <br/>

ਅਜੀਤ ਡੈਸਕ 20-04-2026
ਗਿੱਦੜਬਾਹਾ, 19 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਕੋਟਭਾਈ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐੱਸ.ਆਈ. ਜਗਦੀਸ਼ ਸਿੰਘ ਸਮੇਤ ਪੁਲਿਸ ਪਾਰਟੀ ਏ.ਐੱਸ.ਆਈ. ਜਸਵਿੰਦਰ ਸਿੰਘ ਇੰਚਾਰਜ ਚੌਂਕੀ ਦੋਦਾ ਵਲੋਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਜਦੋਂ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਬਲਕਰਨ ਸਿੰਘ ਉਰਫ਼ ਕਾਲਾ ਪੁੱਤਰ ਹਰਬੰਸ ਸਿੰਘ ਵਾਸੀ ਕੋਟਲੀ ਅਵਲੂ ਵਜੋਂ ਹੋਈ ਹੈ | ਪੁਲਿਸ ਨੇ ਉਕਤ ਬਲਕਰਨ ਸਿੰਘ ਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਐੱਸ.ਡੀ. ਸਕੂਲ ਵਿਖੇ ਧਾਰਮਿਕ ਸਮਾਗਮ <br/> ਅਗਲੀ ਖ਼ਬਰ ਪੀਏਡੀਬੀ ਬੈਂਕ ਮੂਹਰੇ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਧਰਨਾ 21ਵੇਂ ਦਿਨ ਵੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।