25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਨਵੀਂ ਖੇਤੀ ਮਸ਼ੀਨਰੀ ਲਈ ਅਰਜ਼ੀਆਂ ਦੀ ਮੰਗ, 15 ਮਈ ਤੱਕ ਆਨਲਾਈਨ ਕੀਤਾ ਜਾਵੇ ਅਪਲਾਈ

ਅਜੀਤ ਡੈਸਕ 22-04-2026
ਬਠਿੰਡਾ, 21 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਲੋਂ ਫ਼ਸਲੀ ਵਿਭਿੰਨਤਾ ਅਤੇ ਨਵੀਂ ਖੇਤੀ ਮਸ਼ੀਨਰੀ ਨੂੰ ਉਤਸ਼ਾਹਿਤ ਕਰਨ ਲਈ ਸੀ.ਡੀ.ਪੀ. ਅਤੇ ਸਮੈਮ ਸਕੀਮ ਸਾਲ 2026-27 ਦੌਰਾਨ ਖੇਤੀ ਮਸ਼ੀਨਰੀ ਸਬਸਿਡੀ 'ਤੇ ਦੇਣ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਹੈ | ਇਸ ਸਕੀਮ ਤਹਿਤ ਵਿਅਕਤੀਗਤ ਕਿਸਾਨ ਕਸਟਮ ਹਾਈਰਿੰਗ ਸੈਂਟਰ ਵਿਖੇ ਸੀ.ਡੀ.ਪੀ ਸਕੀਮ ਹੇਠ ਫ਼ਸਲੀ ਵਿਭਿੰਨਤਾ ਲਈ ਮਸ਼ੀਨਾਂ ਨੂਮੈਟਿਕ ਪਲਾਂਟਰ, ਸੂਗਰਕੇਨ ਹਰਵੇਸਟਰ, ਮੇਜ਼ ਸ਼ੈਲਰ, ਹਾਈ ਕਲੀਰੈਂਸ ਬੂਮ ਸਪਰੇਅਰ, ਮੈਨੂਅਲਪਾਵਰ ਸਪਰੇਅਰ, ਸ਼ੂਗਰਕੇਨ ਪਲਾਂਟਰ, ਇੰਨਫੀਲਡਰ, ਗਰਾਊਾਡਨਟ ਡਿੱਗਰ, ਕਾਟਨ ਪਲਾਂਟਰ ਅਤੇ ਮਲਟੀ ਕਰਾਪ ਥਰੈਸ਼ਰ ਅਤੇ ਪੋਰਟਲ ਦੀ ਸੂਚੀ 'ਚ ਦਰਜ ਮਸ਼ੀਨਾਂ ਲਈ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਆਪਣੀ ਅਰਜ਼ੀ agrimachinerypb.com ਪੋਰਟਲ 'ਤੇ ਆਨਲਾਈਨ 20 ਅਪ੍ਰੈਲ 2026 ਤੋਂ 12 ਮਈ 2026 ਤੱਕ ਦੇ ਸਕਦੇ ਹਨ | ਜੇਕਰ ਫਾਈਲ ਅਪਲਾਈ ਸਬੰਧੀ ਕੋਈ ਸਮੱਸਿਆਂ ਆਉਦੀ ਹੈ ਤਾਂ ਕਿਸਾਨ ਆਪਣੇ ਸਬੰਧਤ ਬਲਾਕ ਖੇਤੀਬਾੜੀ ਦਫ਼ਤਰ ਅਤੇ ਵਧੇਰੇ ਜਾਣਕਾਰੀ ਲਈ ਦਫ਼ਤਰ ਸਹਾਇਕ ਖੇਤੀਬਾੜੀ ਇੰਜੀਨੀਅਰ, ਬਠਿੰਡਾ ਬਰਾਂਚ ਵਿਖੇ ਸੰਪਰਕ ਕਰਨ | ਇਸ ਤੋਂ ਇਲਾਵਾ ਸਮੈਮ ਸਕੀਮ ਅਧੀਨ ਵਿਅਕਤੀਗਤ ਕਿਸਾਨ ਅਤੇ ਕਸਟਮ ਹਾਈਰਿੰਗ ਸੈਂਟਰਾਂ ਲਈ ਡੀ.ਐਸ.ਆਰ, ਪੀ.ਟੀ.ਓ ਉਪਰੇਟਿਡ ਬੰਡ ਫਾਰਮਰ, ਹਾਈ ਕਲੀਰੈਂਸ ਬੂਮ ਸਪਰੇਅਰ, ਪੀ.ਟੀ.ਓ ਉਪਰੇਟਿਡ ਫਰਟੀਲਾਈਜ਼ਰ ਸਪਰੈਡਰ, ਪੈਡੀ ਟਰਾਂਸਪਲਾਂਟਰ, ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਨਰਸਰੀ ਸੀਡਰ, ਟਰੈਕਟਰ ਆਪਰੇਟਿਡ ਇਲੈਕਟਰੋਸਟੈਟਿਕ ਸਪਰੇਅਰ ਆਦਿ ਮਸ਼ੀਨਾਂ ਨੂੰ ਆਨਲਾਇਨ ਅਪਲਾਈ ਕੀਤਾ ਜਾ ਸਕਦਾ ਹੈ | ਡਾ. ਹਰਪ੍ਰੀਤਪਾਲ ਕੌਰ, ਮੁੱਖ ਖੇਤੀਬੜੀ ਅਫ਼ਸਰ, ਬਠਿੰਡਾ ਨੇ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਲੋ ਸੀ.ਡੀ.ਪੀ ਸਕੀਮ ਹੇਠ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਵਾਲੀਆਂ ਖੇਤੀ ਮਸ਼ੀਨਾਂ ਅਤੇ ਸਮੈਮ ਸਕੀਮ ਅਧੀਨ ਆਧੁਨਿਕ ਖੇਤੀ ਮਸ਼ੀਨਾਂ ਸਬਸਿਡੀ 'ਤੇ ਮੁਹੱਈਆ ਕਰਵਾਈਆ ਜਾ ਰਹੀਆਂ ਹਨ |
ਪਿਛਲੀ ਖ਼ਬਰ ਸਰਦਾਰਗੜ੍ਹ ਮੰਡੀ 'ਚ ਮੱਠੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਵਲੋਂ ਖ਼ਰੀਦ ਏਜੰਸੀ ਅਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਅਗਲੀ ਖ਼ਬਰ 40 ਨਸ਼ੀਲੀਆਂ ਗੋਲੀਆਂ ਸਮੇਤ ਆਇਆ ਪੁਲਿਸ ਅੜਿੱਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।