25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਰਕਾਰੀ ਮਿਡਲ ਸਕੂਲ ਪੱਕਾ ਦਾ ਅੱਠਵੀਂ ਦਾ ਨਤੀਜਾ ਰਿਹਾ 100 ਪ੍ਰਤੀਸ਼ਤ

ਅਜੀਤ ਡੈਸਕ 22-04-2026
ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਰਕਾਰੀ ਮਿਡਲ ਸਕੂਲ ਪੱਕਾ ਦਾ ਅੱਠਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ | ਸਕੂਲ ਦੇ ਮੁਖੀ ਜਸਬੀਰ ਸਿੰਘ ਜੱਸੀ ਨੇ ਦੱਸਿਆ ਕਿ ਸਕੂਲ ਦੇ 33 ਵਿਦਿਆਰਥੀ ਪ੍ਰੀਖਿਆ 'ਚ ਬੈਠੇ ਸਨ | ਸਾਰੇ ਹੀ ਚੰਗੇ ਨੰਬਰਾਂ ਨਾਲ ਸਫ਼ਲ ਰਹੇ ਹਨ | ਉਨ੍ਹਾਂ ਦੱਸਿਆ ਸਕੂਲ ਮੈਰਿਟ 'ਚ ਸ਼ਮਨਦੀਪ ਕੌਰ ਪੁੱਤਰੀ ਮਹਾਦਿੱਤਾ ਸਿੰਘ ਨੇ 600 'ਚੋਂ 507 ਅੰਕ ਪ੍ਰਾਪਤ ਕਰਕੇ ਪਹਿਲਾ, ਮਧੂ ਪੁੱਤਰੀ ਹਰਨੇਕ ਸਿੰਘ ਨੇ 501, ਅੰਕ ਪ੍ਰਾਪਤ ਕਰਕੇ ਦੂਜਾ ਅਤੇ ਰਹਿਮਤਪ੍ਰੀਤ ਕੌਰ ਪੁੱਤਰੀ ਸੰਦੀਪ ਸਿੰਘ ਨੇ 500 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ ਹੈ | ਸਕੂਲ ਦੀ ਵਿਦਿਆਰਥਣ ਮਧੂ ਨੇ ਪੰਜਾਬੀ ਵਿਸ਼ੇ 'ਚੋਂ 100 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ | ਸਕੂਲ ਮੁਖੀ ਨੇ ਇਸ ਸ਼ਾਨਦਾਰ ਨਤੀਜੇ ਲਈ ਸਮੂਹ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਅਧਿਆਪਕ ਵਿਕਾਸ ਅਰੋੜਾ ਹਿੰਦੀ ਮਾਸਟਰ, ਸਾਇੰਸ ਮਿਸਟ੍ਰੈਸ ਪ੍ਰਵੀਨ ਲਤਾ, ਐਸ.ਐਸ.ਮਿਸਟ੍ਰੈਸ ਜਸਵਿੰਦਰ ਕੌਰ, ਐਸ.ਐਸ.ਮਾਸਟਰ ਸੁਦੇਸ਼ ਸ਼ਰਮਾ, ਸਾਇੰਸ ਮਿਸਟ੍ਰੈਸ ਅਰੁਣਾ ਰਾਣੀ, ਸਕੂਲ ਅੰਦਰ ਸਾਇੰਸ ਮਿਸਟ੍ਰੈਸ ਵਜੋਂ ਸੇਵਾਵਾਂ ਨਿਭਾਉਣ ਸਾਇੰਸ ਮਿਸਟ੍ਰੈਸ ਕਵਿਤਾ ਚਾਵਲ ਨੂੰ ਵਧਾਈ ਦਿੱਤੀ ਹੈ |
ਪਿਛਲੀ ਖ਼ਬਰ ਕਾਂਗਰਸ ਵਲੋਂ ਨਗਰ ਕੌਂਸਲ ਚੋਣਾਂ ਲਈ ਤਿਆਰੀਆਂ ਤੇਜ਼-13 ਵਾਰਡਾਂ ਵਿਚ ਮਹਿਲਾ ਇੰਚਾਰਜ ਨਿਯੁਕਤ ਅਗਲੀ ਖ਼ਬਰ ਕਿਸਾਨ ਯੂਨੀਅਨ ਨੇ ਕਿਸਾਨ ਦੀ ਜ਼ਮੀਨ ਦਾ ਕਬਜ਼ਾ ਛੁਡਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।