25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਮੁਕਤੀਸਰ ਵੈੱਲਫ਼ੇਅਰ ਕਲੱਬ ਨੇ 25 ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ

ਅਜੀਤ ਡੈਸਕ 22-04-2026
ਰੁਪਾਣਾ, 21 ਅਪ੍ਰੈਲ (ਜਗਜੀਤ ਸਿੰਘ)-ਹਲਕਾ ਮਲੋਟ ਦੀ ਵਿਧਾਇਕਾ ਤੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ 'ਤੇ ਔਰਤਾਂ ਦੀ ਭਲਾਈ ਲਈ ਕੰਮ ਕਰ ਰਹੇ ਮੁਕਤੀਸਰ ਵੈੱਲਫ਼ੇਅਰ ਕਲੱਬ (ਰਜਿ.) ਵਲੋਂ ਸੋਸਵਾ ਐੱਨ.ਜੀ.ਓ. ਦੇ ਸਹਿਯੋਗ ਨਾਲ ਰੁਪਾਣਾ ਵਿਖੇ ਚਲਾਏ ਗਏ ਸਿਲਾਈ ਸੈਂਟਰ ਦੀ ਸਮਾਪਤੀ ਦੌਰਾਨ 25 ਲੜਕੀਆਂ ਨੂੰ ਸਿਲਾਈ ਮਸ਼ੀਨਾਂ ਅਤੇ 6-6 ਮਹੀਨਿਆਂ ਦਾ ਤਜ਼ਰਬਾ ਸਰਟੀਫ਼ਿਕੇਟ ਵੰਡੇ ਗਏ | ਮਸ਼ੀਨਾਂ ਦਾ ਵੰਡਣ ਦਾ ਪ੍ਰੋਗਰਾਮ ਗੁਰਦੁਆਰਾ ਗੁਰੂਸਰ ਸਾਹਿਬ ਰੁਪਾਣਾ ਵਿਖੇ ਹੋਇਆ | ਇਸ ਦੌਰਾਨ ਸੰਸਥਾ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਨੇ ਕਿਹਾ ਕਿ ਸੰਸਥਾ ਵਲੋਂ ਹੁਣ ਤੱਕ 700 ਤੋਂ ਵੱਧ ਸਿਲਾਈ ਮਸ਼ੀਨਾਂ ਜ਼ਰੂਰਤਵੰਦ ਲੜਕੀਆਂ ਨੂੰ ਵੰਡੀਆਂ ਜਾ ਚੁੱਕੀਆਂ ਹਨ | ਉਨ੍ਹਾਂ ਕਿਹਾ ਕਿ ਔਰਤਾਂ ਨੂੰ ਆਪਣੇ ਪੈਰਾਂ 'ਤੇ ਮਜ਼ਬੂਤ ਕਰਨ ਲਈ ਸੰਸਥਾ ਲਗਾਤਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ | ਇਸ ਦੌਰਾਨ ਡਾਕਟਰ ਵਿਜੇ ਬਜਾਜ, ਲਾਲ ਚੰਦ ਰੁਪਾਣਾ, ਦਿਪਾਂਸ਼ੂ ਕੁਮਾਰ, ਮਨਦੀਪ ਖੁਰਾਣਾ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਸ਼ੋ੍ਰਮਣੀ ਕਮੇਟੀ ਵਲੋਂ ਭਗਤ ਧੰਨਾ ਜੀ ਦਾ ਜਨਮ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।