ਸਾਦਿਕ, 7 ਮਈ (ਗੁਰਭੇਜ ਸਿੰਘ ਚੌਹਾਨ)-ਮੁੱਖ ਮੰਤਰੀ ਪੰਜਾਬ ਵਲੋਂ ਭਗਵੰਤ ਸਿੰਘ ਮਾਨ ਦੀ ਇੱਛਾ ਸ਼ਕਤੀ ਨਾਲ ਲਾਗੂ ਕੀਤੇ ਨਵੇਂ ਐਸ.ਸੀ ਐਲ ਹੱਦ ਕਰਜ਼ੇ ਜਿਨ੍ਹਾਂ ਵਿਚ ਨਾ ਸਿਰਫ ਝੋਨਾ, ਨਰਮਾ, ਕਣਕ ਆਦਿ ਫ਼ਸਲਾਂ ਦੇ ਨਾਲ ਨਾਲ ਹੋਰ ਸਹਾਇਕ ਧੰਦਿਆਂ ਜਿਵੇਂ ਮੱਛੀ ਪਾਲਣ, ਮੱਖੀ ਪਾਲਣ ਅਤੇ ਬਾਗਬਾਨੀ ਨੂੰ ਪਹਿਲੀ ਵਾਰ ਸ਼ਾਮਿਲ ਕਰਕੇ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਸੀ | ਜਿਸਦਾ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਸੀ ਪਰ ਇਸਦੇ ਉਲਟ ਮਿਤੀ 06.05.2026 ਨੂੰ ਇਕ ਨਵਾਂ ਪੱਤਰ ਜਾਰੀ ਕਰਕੇ ਕਿਸਾਨਾਂ ਅਤੇ ਸਭਾਵਾਂ ਨੂੰ ਹੋਣ ਵਾਲੇ ਫਾਇਦੇ ਤੋਂ ਵਾਂਝਾ ਕਰ ਦਿੱਤਾ ਗਿਆ ਹੈ | ਜਿਸਦੇ ਰੋਸ ਵਜੋਂ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਰੋਸ ਵਜੋਂ ਸਹਿਕਾਰੀ ਸਭਾਵਾਂ ਅਤੇ ਕਿਸਾਨੀ ਹਿੱਤਾਂ ਦੀ ਰਾਖੀ ਲਈ ਦੋ ਦਿਨ ਵਾਸਤੇ ਸਹਿਕਾਰੀ ਸਭਾਵਾਂ ਨੂੰ ਬੰਦ ਰੱਖਣ ਦਾ ਕਰਮਚਾਰੀ ਯੂਨੀਅਨ ਵਲੋਂ ਫ਼ੈਸਲਾ ਲਿਆ ਗਿਆ ਹੈ | ਜਿਸ ਲਈ ਸਭਾਵਾਂ ਦੇ ਕਿਸਾਨ ਮੈਂਬਰਾਂ ਤੋਂ ਵੀ ਸਹਿਯੋਗ ਦੀ ਮੰਗ ਕੀਤੀ ਗਈ ਹੈ |