17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸੀ.ਪੀ.ਆਈ. ਦੀ ਮੀਟਿੰਗ <br/>

ਅਜੀਤ ਡੈਸਕ 08-05-2026
ਫ਼ਰੀਦਕੋਟ, 7 ਮਈ (ਸਰਬਜੀਤ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ ਪੰਜਾਬ ਵਲੋਂ ਮਨਾਏ ਜਾ ਰਹੇ ਸਿਧਾਂਤਕ ਪੰਦਰਵਾੜੇ ਤਹਿਤ ਸਥਾਨਕ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਭਵਨ ਵਿਖੇ ਕਾਮਰੇਡ ਗੁਰਚਰਨ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕੌਂਸਲ ਦੀ ਮੀਟਿੰਗ ਕੀਤੀ ਗਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਮਰੇਡ ਹਰਦੇਵ ਅਰਸ਼ੀ ਸਾਬਕਾ ਵਿਧਾਇਕ ਅਤੇ ਮੈਂਬਰ ਕੰਟਰੋਲ ਕਮਿਸ਼ਨ ਨੇ ਕਿਹਾ ਕਿ ਮਾਰਕਸਵਾਦ ਤੇ ਲੈਨਿਨਵਾਦ ਇਕ ਵਿਗਿਆਨਕ ਸਿਧਾਂਤ ਹੈ, ਜੋ ਕਿਰਤੀਆਂ ਦਾ ਹਮੇਸ਼ਾ ਰਾਹ ਦਸੇਰਾ ਸੀ, ਹੈ ਅਤੇ ਹਮੇਸ਼ਾ ਲਈ ਰਹੇਗਾ | ਉਨ੍ਹਾਂ ਕਿਹਾ ਕਿ ਅੱਜ ਜਦੋਂ ਦੇਸ਼ ਵਿਚ ਫ਼ਾਸੀਵਾਦੀ ਤਾਕਤਾਂ ਨੰਗਾ ਨਾਚ ਨੱਚ ਰਹੀਆਂ ਹਨ ਤਾਂ ਇਸ ਸਮੇਂ ਸਿਧਾਂਤਕ ਅਤੇ ਰਾਜਨੀਤਿਕ ਵਿਚਾਰਾਂ ਨਾਲ ਪਰਪੱਕ ਕਮਿਊਨਿਸਟ ਹੀ ਦੇਸ ਦੀ ਅਗਵਾਈ ਕਰਨ ਦੇ ਸਮਰੱਥ ਹੋ ਸਕਦੇ ਹਨ | ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਸਕੱਤਰ ਪ੍ਰੇਮ ਚਾਵਲਾ ਅਤੇ ਜ਼ਿਲ੍ਹਾ ਸਹਾਇਕ ਸਕੱਤਰ ਕਾਮਰੇਡ ਗੁਰਨਾਮ ਸਿੰਘ ਮਾਨੀ ਸਿੰਘ ਵਾਲਾ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਤੇ ਉਨ੍ਹਾਂ ਦੇ ਸਾਥੀਆਂ ਦੇ 7 ਜੂਨ ਨੂੰ ਪਿੰਡ ਔਲਖ ਵਿਖੇ 35ਵੇਂ ਬਰਸੀ ਸਮਾਗਮ ਨੂੰ ਮਨਾਉਣ ਲਈ ਪਿੰਡ ਔਲਖ ਅਤੇ ਸਮੁੱਚੇ ਫ਼ਰੀਦਕੋਟ ਜ਼ਿਲ੍ਹੇ ਦੇ ਸਾਥੀਆਂ ਵਲੋਂ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ ਹਨ | ਕੁਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਤੂੰਬੜਭੰਨ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ 15 ਮਈ ਨੂੰ ਚੰਡੀਗੜ੍ਹ ਰੈਲੀ ਵਿਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ | ਨਰੇਗਾ ਕਾਮਿਆਂ ਦੇ ਆਗੂ ਵੀਰ ਸਿੰਘ ਕੰਮੇਆਣਾ ਅਤੇ ਗੋਰਾ ਪਿਪਲੀ ਨੇ ਕਿਹਾ ਕਿ ਕਿਰਤੀ ਵਰਗ ਦੀਆਂ ਸਮੂਹ ਮੰਗਾਂ ਨੂੰ ਲੈ ਕੇ ਏਟਕ ਪੰਜਾਬ ਵਲੋਂ 19 ਮਈ ਨੂੰ ਕਿਰਤ ਕਮਿਸ਼ਨਰ ਦੇ ਦਫ਼ਤਰ ਮੋਹਾਲੀ ਸਾਹਮਣੇ ਕੀਤੀ ਜਾ ਰਹੀ ਸੂਬਾਈ ਰੈਲੀ ਵਿਚ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ | ਇਸ ਮੌਕੇ ਵੱਖ ਵੱਖ ਜਥੇਬੰਦੀਆਂ ਦੇ ਆਗੂ ਹਰਪਾਲ ਸਿੰਘ ਮਚਾਕੀ, ਇੰਦਰਜੀਤ ਸਿੰਘ ਗਿੱਲ, ਪ੍ਰਦੀਪ ਸਿੰਘ ਬਰਾੜ, ਚਰਨਜੀਤ ਸਿੰਘ ਚਮੇਲੀ, ਕਿਸਾਨ ਆਗੂ ਜਤਿੰਦਰ ਸਿੰਘ ਜੰਡਵਾਲਾ, ਜਗਤਾਰ ਸਿੰਘ ਸਾਬਕਾ ਸਰਪੰਚ ਭਾਣਾ, ਕੁਲਵਿੰਦਰ ਸਿੰਘ ਦੀਪ ਸਿੰਘ ਵਾਲਾ, ਜੀਤ ਸਿੰਘ ਭਾਣਾ, ਨਾਇਬ ਸਿੰਘ ਘਣੀਏ ਵਾਲਾ, ਰੇਸ਼ਮ ਸਿੰਘ ਜਿਉਣਵਾਲਾ, ਹਰਪ੍ਰੀਤ ਕੌਰ ਚਹਿਲ, ਸਿਮਰਨ ਕੌਰ ਰੁਪਈਏ ਵਾਲਾ, ਸਰਬਜੀਤ ਕੌਰ ਚੰਦਬਾਜਾ, ਵੀਰਪਾਲ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਜਸਥਾਨ ਫ਼ੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਕਿਸਾਨਾਂ ਨਾਲ ਹੋ ਰਹੇ ਧੱਕੇ ਦੇ ਵਿਰੋਧ 'ਚ ਦੋ ਦਿਨ ਰਹਿਣਗੀਆਂ ਸਹਿਕਾਰੀ ਸਭਾਵਾਂ ਬੰਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।