17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਅਕਾਲੀ ਵਰਕਰਾਂ ਦਾ ਵਫ਼ਦ ਸੁਖਬੀਰ ਸਿੰਘ ਬਾਦਲ ਨੂੰ ਮਿਲਿਆ

ਅਜੀਤ ਡੈਸਕ 08-05-2026
ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਫ਼ਰੀਦਕੋਟ 'ਚ ਕੰਮ ਕਰਦੇ ਸੀਨੀਅਰ ਆਗੂਆਂ ਦਾ ਇਕ ਵਫ਼ਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਊਨ੍ਹਾਂ ਦੇ ਨਿਵਾਸ ਸਥਾਨ 'ਤੇ ਮਿਲਿਆ | ਇਸ ਦੌਰਾਨ ਆਗੂਆਂ ਨੇ ਬੂਕੇ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਨਿੱਘੀ ਮਿਲਣੀ ਦੌਰਾਨ ਆਗੂਆਂ ਨੇ ਉਨ੍ਹਾਂ ਦਾ ਇਸ ਗੱਲ ਲਈ ਧੰਨਵਾਦ ਕੀਤਾ ਕਿ ਉਨ੍ਹਾਂ ਵਲੋਂ ਸੁਖਵਿੰਦਰ ਸਿੰਘ ਕੋਟਸੁਖੀਆ ਨੂੰ ਸ਼ੋ੍ਰਮਣੀ ਅਕਾਲੀ ਦਲ ਦਾ ਐਸ.ਸੀ ਵਿੰਗ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦਾ ਪ੍ਰਧਾਨ ਅਤੇ ਰਣਜੀਤ ਸਿੰਘ ਸਿੱਧੂ ਨੂੰ ਸ਼ਹਿਰੀ ਜ਼ਿਲ੍ਹਾ ਫ਼ਰੀਦਕੋਟ ਦਾ ਪ੍ਰਧਾਨ ਲਗਾਇਆ ਗਿਆ ਹੈ | ਇਸ ਦੌਰਾਨ ਉਨ੍ਹਾਂ ਜ਼ਿਲ੍ਹੇ ਭਰ 'ਚ ਚੱਲ ਰਹੀਆਂ ਪਾਰਟੀ ਦੀਆਂ ਗਤੀਵਿਧੀਆਂ ਤੋਂ ਵੀ ਉਨ੍ਹਾਂ ਨੂੰ ਜਾਣੂ ਕਰਵਾਇਆ | ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਪਾਰਟੀ ਗਤੀਵਿਧੀਆਂ ਨੂੰ ਦਿਨ-ਰਾਤ ਇਕ ਕਰਕੇ ਘਰ-ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ | ਇਸ ਮੌਕੇ ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ, ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਗੁਰਚੇਤ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਕੋਟਸੁਖੀਆ, ਰਣਜੀਤ ਸਿੰਘ ਸਿੱਧੂ, ਸੀਨੀਅਰ ਆਗੂ ਸੁਰਜੀਤ ਸਿੰਘ ਸ਼ਤਾਬ, ਪ੍ਰਤਾਪ ਸਿੰਘ ਨੰਗਲ, ਰਾਜਪਾਲ ਸਿੰਘ ਡੇਲਿਆਂ ਵਾਲੀ, ਕੁਲਦੀਪ ਸਿੰਘ ਹਰੀਨੌਂ, ਜਸਵਿੰਦਰ ਸਿੰਘ ਸਰਪੰਚ, ਚੰਨਾ ਐਮ.ਸੀ ਅਤੇ ਕੁਝ ਹੋਰ ਵਰਕਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਬਾਬਾ ਫ਼ਰੀਦ ਗੁਰੂਕੁਲ ਕਾਲਜ ਨੇ ਬਰਗਾੜੀ ਵਿਖੇ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।