17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਡਾ. ਰਵਿੰਦਰ ਸਿੰਘ ਦੀ 21ਵੀਂ ਬਰਸੀ ਮੌਕੇ ਸੋਗ ਸਮਾਗਮ ਕਰਵਾਇਆ <br/>

ਅਜੀਤ ਡੈਸਕ 08-05-2026
ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਡਾ. ਰਵਿੰਦਰ ਸੰਸਥਾਵਾ ਕ੍ਰਮਵਾਰ ਡਾ. ਰਵਿੰਦਰ ਕਾਨਵੈਂਟ ਸਕੂਲ, ਡਾ. ਰਵਿੰਦਰ ਸੀਨੀਅਰ ਸੈਕੰਡਰੀ ਸਕੂਲ, ਰਵਿੰਦਰ ਆਫ਼ ਨਰਸਿੰਗ ਆਦਿ ਦੇ ਸੰਸਥਾਪਕ ਡਾ. ਰਵਿੰਦਰ ਸਿੰਘ ਦੀ 21ਵੀਂ ਬਰਸੀ ਮੌਕੇ ਮੱਲਾ ਰੋਡ ਬਾਜਾਖਾਨਾ ਵਿਖੇ ਸੰਸਥਾਵਾਂ ਦੇ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸੋਗ ਸਮਾਗਮ ਰੱਖਿਆ ਗਿਆ | ਸੰਸਥਾਵਾਂ ਦੇ ਮੈਨੇਜਿੰਗ ਡਾਇਰੈਕਟਰ ਹਰਗੋਬਿੰਦ ਸਿੰਘ ਵਲੋਂ ਜਿੱਥੇ ਡਾ. ਰਵਿੰਦਰ ਸਿੰਘ ਨੂੰ ਸ਼ਰਧਾਂਜ਼ਲੀ ਭੇਟ ਕੀਤੀ ਗਈ, ਉੱਥੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਮੋਨ ਵਰਤ ਰੱਖ ਕੇ ਸ਼ਰਧਾਂਜ਼ਲੀਆਂ ਭੇਟ ਕੀਤੀਆਂ | ਡਾ. ਰਵਿੰਦਰ ਸੰਸਥਾਵਾਂ ਦੇ ਬਾਨੀ ਡਾ. ਰਵਿੰਦਰ ਸਿੰਘ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਵਲੋਂ ਸ਼ੁਰੂ ਕੀਤੇ ਕਾਰਜਾਂ ਨੂੰ ਪੂਰਾ ਕਰਨ ਦਾ ਪ੍ਰਣ ਲਿਆ ਗਿਆ | ਸਮੁੱਚੇ ਸਟਾਫ਼ ਤੋਂ ਇਲਾਵਾ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਇਲਾਕੇ ਦੇ ਹੋਰ ਮੋਹਤਬਰ ਸੱਜਣਾਂ ਦੀ ਹਾਜ਼ਰੀ ਵਿਚ ਮੈਨੇਜਿੰਗ ਡਾਇਰੈਕਟਰ ਹਰਗੋਬਿੰਦ ਸਿੰਘ ਨੇ ਦੁਹਰਾਇਆ ਕਿ ਡਾ. ਰਵਿੰਦਰ ਸੰਸਥਾਵਾਂ ਬਾਜਾਖਾਨਾ ਅਤੇ ਮਾਲਵਾ ਇੰਸਟੀਚਿਊਸ਼ਨ ਕੋਟਕਪੂਰਾ ਵਿਖੇ ਵਿਦਿਆਰਥੀ/ਵਿਦਿਆਰਥਣਾਂ ਨੂੰ ਵਿਦਿਅਕ ਪੜਾਈ ਦੇ ਨਾਲ ਨਾਲ ਧਾਰਮਿਕ, ਸਮਾਜਿਕ, ਸੱਭਿਆਚਾਰਕ, ਵਾਤਾਵਰਨ ਅਤੇ ਖੇਡਾਂ ਦੇ ਖੇਤਰ 'ਚ ਦਿਲਚਸਪੀ ਲੈਣ ਲਈ ਅਕਸਰ ਉਤਸ਼ਾਹਿਤ ਕੀਤਾ ਜਾਂਦਾ ਹੈ |


ਪਿਛਲੀ ਖ਼ਬਰ ਛੇ ਅਧਿਆਪਕ ਜਥੇਬੰਦੀਆਂ ਨੇ ਐਸ.ਡੀ.ਐਮ. ਫ਼ਰੀਦਕੋਟ ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਡੀ.ਏ.ਵੀ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਤਾਈਕਮਾਂਡੋ ਮੁਕਾਬਲਿਆਂ 'ਚ ਸੋਨ ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।