17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਹੈਲਥ ਫ਼ਾਰ ਆਲ ਸੁਸਾਇਟੀ ਨੇ ਆਈ ਡਰਾਪ ਦਾਨ ਕੀਤੇ

ਅਜੀਤ ਡੈਸਕ 08-05-2026
ਫ਼ਰੀਦਕੋਟ, 7 ਮਈ (ਹਰਮਿੰਦਰ ਸਿੰਘ ਮਿੰਦਾ)-ਹੈਲਥ ਫਾਰ ਆਲ ਸੁਸਾਇਟੀ ਫ਼ਰੀਦਕੋਟ ਵਲੋਂ ਸਿਵਲ ਹਸਪਤਾਲ ਫ਼ਰੀਦਕੋਟ ਦੇ ਆਈ ਵਿਭਾਗ ਨੂੰ ਅੱਖਾਂ ਦੀਆਂ ਜ਼ਰੂਰੀ ਆਈ ਡਰਾਪ ਦਾਨ ਕੀਤੇ ਗਏ | ਸੁਸਾਇਟੀ ਦੇ ਪ੍ਰਧਾਨ ਡਾ. ਵਿਸ਼ਵਦੀਪ ਗੋਇਲ ਡਿਪਟੀ ਮੈਡੀਕਲ ਕਮਿਸ਼ਨਰ ਅਤੇ ਜਨਰਲ ਸਕੱਤਰ ਵਿਜੇ ਸੂਰੀ ਨੇ ਦੱਸਿਆ ਕਿ ਸੰਸਥਾ ਹਮੇਸ਼ਾ ਹੀ ਲੋਕਾਂ ਦੀ ਭਲਾਈ ਲਈ ਅੱਗੇ ਰਹੀ ਹੈ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਸੇਵਾਵਾਂ ਜਾਰੀ ਰਹਿਣਗੀਆਂ | ਇਹ ਆਈ ਡਰਾਪ ਅੱਖਾਂ ਦੇ ਮਾਹਿਰ ਡਾ. ਪਰਮਿੰਦਰ ਕੌਰ ਨੂੰ ਸੌਂਪੀਆਂ ਗਈਆਂ | ਇਸ ਮੌਕੇ ਸਿਵਲ ਸਰਜਨ ਫ਼ਰੀਦਕੋਟ ਡਾ. ਪਰਵਜੀਤ ਸਿੰਘ ਗੁਲਾਟੀ ਅਤੇ ਚੀਫ ਫਾਰਮਾਸਿਸਟ ਸੁਨੀਲ ਕੁਮਾਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਕਿਤਾਬਾਂ ਨਾਲ ਪਾਈ ਸਾਂਝ ਅਲੌਕਿਕ ਆਨੰਦ ਦਿੰਦੀ ਹੈ-ਮੌੜ ਅਗਲੀ ਖ਼ਬਰ ਛੇ ਅਧਿਆਪਕ ਜਥੇਬੰਦੀਆਂ ਨੇ ਐਸ.ਡੀ.ਐਮ. ਫ਼ਰੀਦਕੋਟ ਨੂੰ ਮੰਗ ਪੱਤਰ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।