16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਨਸ਼ੇ ਦਾ ਸੇਵਨ ਕਰਦੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 08-05-2026
ਗਿੱਦੜਬਾਹਾ, 7 ਮਈ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਕੋਟਭਾਈ ਪੁਲਿਸ ਨੇ ਨਸ਼ੇ ਦਾ ਸੇਵਨ ਕਰਦੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਉਸ ਨੂੰ ਬਰ ਜਮਾਨਤ ਰਿਹਾ ਕਰ ਦਿੱਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐੱਸ.ਆਈ. ਜਗਦੀਸ਼ ਸਿੰਘ ਦੌਰਾਨੇ ਗਸ਼ਤ ਜਦੋਂ ਪਿੰਡ ਬੁੱਟਰ ਸ਼ਰੀਂਹ ਨੇੜੇ ਬਾਬਾ ਟਿੱਬੀ ਵਾਲਾ ਸਮਾਧ ਦੇ ਨਜ਼ਦੀਕ ਪੁੱਜੇ ਤਾਂ 1 ਵਿਅਕਤੀ ਨਸ਼ਾ ਕਰਦਾ ਦਿਖਾਈ ਦਿੱਤਾ | ਪੁਲਿਸ ਵਲੋਂ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਲਾਈਟਰ, ਸਿਲਵਰ ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ | ਪੁਲਿਸ ਵਲੋਂ ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਰਾਜਪਾਲ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਬੁੱਟਰ ਸ਼ਰੀਂਹ ਵਜੋਂ ਹੋਈ ਹੈ | ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਮਜ਼੍ਹਬੀ ਸਿੱਖ ਤੇ ਵਾਲਮੀਕਿ ਭਾਈਚਾਰਾ ਜਨਗਣਨਾ ਦੌਰਾਨ ਆਪਣੀ ਪਛਾਣ ਸਹੀ ਦਰਜ ਕਰਵਾਏ-ਜਸਵਿੰਦਰ ਸਿੰਘ ਗੰਧੜ <br/> ਅਗਲੀ ਖ਼ਬਰ ਬਿਸਮਾਦ ਵੈੱਲਫ਼ੇਅਰ ਸੁਸਾਇਟੀ ਵਲੋਂ ਗੁਰੂ ਘਰ ਦੇ 55 ਵਜ਼ੀਰਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।