16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪਿੰਡ ਲੁੰਡੇਵਾਲਾ 'ਚ ਛੱਤ ਡਿੱਗਣ ਨਾਲ ਨੂੰਹ ਦੀ ਮੌਤ-ਸੱਸ ਗੰਭੀਰ ਜ਼ਖ਼ਮੀ <br/>

ਅਜੀਤ ਡੈਸਕ 08-05-2026
ਗਿੱਦੜਬਾਹਾ, 7 ਮਈ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਦੇ ਪਿੰਡ ਲੁੰਡੇਵਾਲਾ ਵਿਚ ਰਾਤ ਸਮੇਂ ਇਕ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਨਾਲ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਲੁੰਡੇਵਾਲਾ ਦੇ ਘਰ ਵਿਚ ਬੀਤੀ ਰਾਤ ਕਰੀਬ ਤਿੰਨ ਵਜੇ ਘਰ ਦੇ ਇਕ ਕਮਰੇ ਵਿਚ ਸੌਂ ਰਹੀਆਂ ਨੂੰਹ ਤੇ ਸੱਸ 'ਤੇ ਅਚਾਨਕ ਮਕਾਨ ਦੀ ਛੱਤ ਡਿੱਗ ਪਈ | ਇਸ ਦੁਖਦਾਈ ਘਟਨਾ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਸ਼ਮਿੰਦਰ ਸਿੰਘ ਅਤੇ ਗੁਰਚਰਨ ਸਿੰਘ ਨੇ ਦੱਸਿਆ ਕਿ ਜਗਵੀਰ ਸਿੰਘ ਦੀ ਪਤਨੀ ਅਮਨਦੀਪ ਕੌਰ (38) ਅਤੇ ਉਸ ਦੀ ਮਾਤਾ ਹਰਜੀਤ ਕੌਰ ਘਰ ਵਿਚ ਸੌਂ ਰਹੀਆਂ ਸਨ, ਜਦੋਂ ਇਹ ਹਾਦਸਾ ਵਾਪਰਿਆ | ਪਰਿਵਾਰਕ ਮੈਂਬਰਾਂ ਨੇ ਮਲਬੇ ਹੇਠੋਂ ਦੋਵਾਂ ਨੂੰ ਬਾਹਰ ਕੱਢਿਆ | ਹਾਦਸੇ ਵਿਚ ਅਮਨਦੀਪ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਹਰਜੀਤ ਕੌਰ ਨੂੰ ਗੰਭੀਰ ਜ਼ਖ਼ਮੀ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ | ਉਨ੍ਹਾਂ ਦੱਸਿਆ ਕਿ ਮਕਾਨ ਕਾਫ਼ੀ ਪੁਰਾਣਾ ਸੀ | ਪਰਿਵਾਰ ਵਲੋਂ ਨਵੀਂ ਕੋਠੀ ਬਣਾਈ ਜਾ ਰਹੀ ਸੀ, ਜਿਸ ਦਾ ਕੁਝ ਦਿਨ ਪਹਿਲਾਂ ਹੀ ਲੈਂਟਰ ਪਾਇਆ ਗਿਆ ਸੀ | ਪਰਿਵਾਰ ਜਲਦੀ ਹੀ ਨਵੀਂ ਕੋਠੀ ਵਿਚ ਸ਼ਿਫ਼ਟ ਹੋਣ ਦੀ ਤਿਆਰੀ ਵਿਚ ਸੀ, ਪ੍ਰੰਤੂ ਇਸ ਤੋਂ ਪਹਿਲਾਂ ਹੀ ਇਹ ਦੁੱਖਦਾਈ ਘਟਨਾ ਵਾਪਰ ਗਈ | ਉਨ੍ਹਾਂ ਦੱਸਿਆ ਕਿ ਜਗਵੀਰ ਸਿੰਘ ਅਤੇ ਉਸ ਦਾ ਪੁੱਤਰ ਉਸ ਸਮੇਂ ਘਰ ਦੇ ਦੂਜੇ ਕਮਰੇ ਵਿਚ ਸੁੱਤੇ ਹੋਏ ਸਨ, ਜਿਸ ਕਾਰਨ ਉਹ ਸੁਰੱਖਿਅਤ ਬਚ ਗਏ | ਉਨ੍ਹਾਂ ਪ੍ਰਸ਼ਾਸਨ ਨੂੰ ਪਰਿਵਾਰ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ |

ਪਿਛਲੀ ਖ਼ਬਰ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਨੇ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਅਗਲੀ ਖ਼ਬਰ ਗਊਆਂ ਦੀ ਭਲਾਈ ਲਈ ਮਾਣਕ ਬਾਵਾ ਵਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।