ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਅਮਨ ਕਾਨੂੰਨ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਐੱਸ.ਕੇ. ਰਾਮਪਾਲ ਡੀ.ਆਈ.ਜੀ. ਏ.ਐੱਨ.ਟੀ.ਐੱਫ਼. ਐਂਡ ਕਮਾਂਡੋ ਅਤੇ ਅਭਿਮਨਿਊ ਰਾਣਾ ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਚਾਰੇ ਸਬ ਡਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿਚ ਵਿਸ਼ੇਸ਼ ਨਾਈਟ ਡੋਮੀਨੇਸ਼ਨ ਸਰਚ ਆਪ੍ਰੇਸ਼ਨ ਚਲਾਇਆ ਗਿਆ | ਇਸ ਦੌਰਾਨ ਜ਼ਿਲ੍ਹੇ ਭਰ ਵਿਚ 28 ਨਾਕੇ ਲਗਾਏ ਗਏ, ਜਦਕਿ ਇੰਟਰ ਸਟੇਟ ਤੇ ਸਟੇਟ ਬਾਊਾਡਰੀ ਪੁਆਇੰਟਾਂ 'ਤੇ ਵੀ ਵਿਸ਼ੇਸ਼ ਚੈਕਿੰਗ ਕੀਤੀ ਗਈ | ਇਸ ਮੁਹਿੰਮ ਵਿਚ ਕਰੀਬ 200 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਨੇ ਭਾਗ ਲਿਆ | ਪੁਲਿਸ ਟੀਮਾਂ ਵਲੋਂ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ, ਮੁੱਖ ਸੜਕਾਂ, ਬਾਜ਼ਾਰਾਂ, ਗਲੀ-ਮੁਹੱਲਿਆਂ, ਪਾਰਕਾਂ, ਰਿਜ਼ੋਰਟਾਂ ਅਤੇ ਨੋ-ਮੂਵਮੈਂਟ ਇਲਾਕਿਆਂ ਵਿਚ ਚੈਕਿੰਗ ਕੀਤੀ ਗਈ | ਪੀ.ਸੀ.ਆਰ. ਮੋਟਰਸਾਈਕਲ ਟੀਮਾਂ ਵਲੋਂ ਰਾਤ ਸਮੇਂ ਗਸ਼ਤ ਤੇ ਫਲੈਗ ਮਾਰਚ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕੀਤੀ ਗਈ | ਰੇਲਵੇ ਸਟੇਸ਼ਨਾਂ 'ਤੇ ਯਾਤਰੀਆਂ ਦੇ ਸਾਮਾਨ ਦੀ ਜਾਂਚ, ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਅਤੇ ਜੀ.ਆਰ.ਪੀ. ਨਾਲ ਮਿਲ ਕੇ ਪਛਾਣ ਦੀ ਪੁਸ਼ਟੀ ਕੀਤੀ ਗਈ | ਪੀ.ਏ.ਆਈ.ਐੱਸ. ਐਪ ਰਾਹੀਂ ਕਈ ਵਿਅਕਤੀਆਂ ਦੇ ਰਿਕਾਰਡ ਤੁਰੰਤ ਵੈਰੀਫਾਈ ਕੀਤੇ ਗਏ | ਬੱਸ ਸਟੈਂਡਾਂ ਨੇੜੇ ਲੰਮੇ ਸਮੇਂ ਤੋਂ ਖੜ੍ਹੇ ਲਾਵਾਰਸ ਤੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਗਈ | ਵਾਹਨ ਐਪ ਦੀ ਮਦਦ ਨਾਲ ਵਾਹਨਾਂ ਦੀ ਵੈਰੀਫ਼ਿਕੇਸ਼ਨ ਕਰਕੇ ਇਹ ਯਕੀਨੀ ਬਣਾਇਆ ਗਿਆ ਕਿ ਕੋਈ ਵੀ ਵਾਹਨ ਕਿਸੇ ਅਪਰਾਧਿਕ ਗਤੀਵਿਧੀ ਨਾਲ ਸੰਬੰਧਿਤ ਨਾ ਹੋਵੇ | ਨਾਕਿਆਂ ਦੌਰਾਨ ਹਰ ਆਉਣ-ਜਾਣ ਵਾਲੇ ਵਾਹਨ ਦੀ ਤਲਾਸ਼ੀ ਲਈ ਗਈ | ਬਿਨਾਂ ਨੰਬਰ ਪਲੇਟ, ਮੋਡੀਫਾਈਡ ਸਿਲੈਂਸਰ, ਡਿਮ ਲਾਈਟਾਂ ਅਤੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਗਈ | ਡੀ.ਆਈ.ਜੀ. ਨੇ ਕਿਹਾ ਕਿ ਪੰਜਾਬ ਸਰਕਾਰ ਤੇ ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਭਰ ਵਿਚ ਨਾਈਟ ਡੋਮੀਨੇਸ਼ਨ ਮੁਹਿੰਮਾਂ ਲਗਾਤਾਰ ਚਲਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲਿ੍ਹਆਂ ਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਐੱਸ.ਐੱਸ.ਪੀ. ਅਭਿਮਨਿਊ ਰਾਣਾ ਨੇ ਕਿਹਾ ਕਿ ਪੁਲਿਸ ਵਲੋਂ ਨਾਈਟ ਡੋਮੀਨੇਸ਼ਨ