ਫ਼ਰੀਦਕੋਟ, 7 ਮਈ (ਸਰਬਜੀਤ ਸਿੰਘ)-ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਫ਼ਰੀਦਕੋਟ ਵਲੋਂ ਨਵੇਂ ਆਏ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਆਈ.ਏ.ਐਸ. ਦਾ ਸਵਾਗਤ ਕਰਦੇ ਹੋਏ ਸੇਵਕ ਸਿੰਘ ਜ਼ਿਲ੍ਹਾ ਪ੍ਰਧਾਨ ਵਲੋਂ ਗੁਲਦਸਤਾ ਭੇਟ ਕੀਤਾ ਗਿਆ ਅਤੇ ਜੀ ਆਇਆਂ ਕਿਹਾ | ਇਸ ਮੌਕੇ ਗੁਰਨਾਮ ਸਿੰਘ ਵਿਰਕ ਸੂਬਾ ਪ੍ਰਧਾਨ, ਪੀ.ਐਸ.ਐਮ.ਐਸ.ਯੂ, ਸਤੀਸ਼ ਬਹਿਲ ਸੀਨੀਅਰ ਮੀਤ ਪ੍ਰਧਾਨ, ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ, ਜਸਵਿੰਦਰ ਸਿੰਘ ਜ਼ਿਲ੍ਹਾ ਜਰਨਲ ਸਕੱਤਰ, ਬਖਸ਼ੀਸ਼ ਸਿੰਘ ਜਰਨਲ ਸਕੱਤਰ ਪੀ.ਐਸ.ਐਮ.ਐਸ.ਯੂ, ਗੁਰਵਿੰਦਰ ਸਿੰਘ ਵਿਰਕ ਰੀਡਰ ਟੂ ਡੀ.ਸੀ., ਦਿਲਬਾਗ ਸਿੰਘ, ਕਿਰਨਦੀਪ ਸਿੰਘ, ਵਰਿੰਦਰਪਾਲ ਸਿੰਘ, ਅਖਿਲ ਅਗਰਵਾਲ, ਦਵਿੰਦਰ ਕਟਾਰੀਆ, ਹਰੀਸ਼ ਕੁਮਾਰ, ਧਰਮਿੰਦਰ ਸਿੰਘ, ਜਗਦੀਪ ਸਿੰਘ, ਸ਼ੁਭਕਰਮਨਦੀਪ ਸਿੰਘ, ਮੁਕੇਸ਼ ਕੁਮਾਰ, ਹਰਜਿੰਦਰ ਸਿੰਘ, ਸੋਨੂੰ ਕੁਮਾਰ, ਪ੍ਰਦੀਪ ਕੁਮਾਰ, ਸੁਮਨਦੀਪ ਕੌਰ, ਸੰਗੀਤਾ ਸ਼ਰਮਾ, ਮਨਜੋਤ ਕੌਰ ਆਦਿ ਹਾਜ਼ਰ ਸਨ |