16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸ਼ਹਿਰਾਂ ਤੇ ਪਿੰਡਾਂ ਵਿਚ ਸੀਮਨ ਦਾ ਅਣਅਧਿਕਾਰਤ ਭੰਡਾਰਨ, ਟਰਾਂਸਪੋਰਟੇਸ਼ਨ, ਵਰਤਣ, ਵੇਚਣ 'ਤੇ ਪਾਬੰਦੀ

ਅਜੀਤ ਡੈਸਕ 08-05-2026
ਮੋਗਾ, 7 ਮਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿਚ ਸ਼ਹਿਰਾਂ ਅਤੇ ਪਿੰਡਾਂ ਵਿਚ ਸੀਮਨ ਦਾ ਅਣਅਧਿਕਾਰਤ ਤੌਰ 'ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ 'ਤੇ ਪਾਬੰਦੀ ਲਗਾਈ ਗਈ ਹੈ | ਇਹ ਹੁਕਮ ਪਸ਼ੂ ਪਾਲਣ ਵਿਭਾਗ ਪੰਜਾਬ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਅਤੇ ਪੌਲੀਕਲੀਨਿਕ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਪੰਜਾਬ ਅਧੀਨ ਚੱਲ ਰਹੇ ਰੂਰਲ ਵੈਟਰਨਰੀ ਹਸਪਤਾਲਾਂ ਨੂੰ ਜੋ ਕਿ ਪਸ਼ੂ ਪਾਲਣ ਵਿਭਾਗ ਪੰਜਾਬ ਸਪਲਾਈ ਕੀਤੇ ਸੀਮਨ ਨੂੰ ਵਰਤ ਰਹੇ ਹਨ, ਪਸ਼ੂ ਪਾਲਣ ਵਿਭਾਗ ਪੰਜਾਬ ਮਿਲਕਫੈਡ ਅਤੇ ਕਾਲਜ ਆਫ਼ ਵੈਟਰਨਰੀ ਸਾਇੰਸ ਗਡਵਾਸੂ ਲੁਧਿਆਣਾ ਵਲੋਂ ਚਲਾਏ ਜਾ ਰਹੇ ਆਰਟੀਫੀਸ਼ੀਅਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ੀਅਲ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ ਪੰਜਾਬ ਵਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਪੰਜਾਬ ਦੇ ਮੈਂਬਰ ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ, ਉੱਪਰ ਲਾਗੂ ਨਹੀਂ ਹੋਣਗੇ | ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਅਣਅਧਿਕਾਰਤ ਤੌਰ 'ਤੇ ਵੇਚੇ ਜਾ ਰਹੇ ਸੀਮਨ ਦੀ ਵਰਤੋਂ ਕਰਨਾ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿੱਤ ਨਹੀਂ ਹੈ, ਕਿਉਂਕਿ ਅਜਿਹਾ ਕਰਨ ਨਾਲ ਰਾਜ ਦੇ ਪਸ਼ੂ ਧਨ ਦੀ ਨਸਲ ਖ਼ਰਾਬ ਹੋਣ ਦਾ ਖ਼ਦਸ਼ਾ ਹੈ | ਇਸ ਨਾਲ ਪਸ਼ੂ ਧਨ ਦੀ ਪ੍ਰੋਡਕਟੀਵਿਟੀ 'ਤੇ ਮਾੜਾ ਅਸਰ ਪੈ ਸਕਦਾ ਹੈ ਅਤੇ ਇਸ ਦਾ ਅਸਰ ਤੁਰੰਤ ਪਤਾ ਨਹੀਂ ਲੱਗ ਸਕਦਾ ਬਲਕਿ ਆਉਣ ਵਾਲੇ ਸਮੇਂ ਵਿਚ ਇਸ ਦਾ ਅਸਰ ਦਿਸੇਗਾ ਅਤੇ ਅਜਿਹਾ ਹੋਣ ਦੀ ਸੂਰਤ ਵਿਚ ਵਿਭਾਗ ਦੁਆਰਾ ਪਿਛਲੇ ਸਮੇਂ ਤੋਂ ਪਸ਼ੂਆਂ ਦੀ ਨਸਲ ਸੁਧਾਰ ਲਈ ਕੀਤੇ ਜਾਣ ਵਾਲੇ ਸਮੁੱਚੇ ਉਪਰਾਲੇ ਬੇਕਾਰ ਹੋ ਜਾਣਗੇ | ਇਹ ਹੁਕਮ 30 ਜੂਨ 2026 ਤੱਕ ਲਾਗੂ ਰਹਿਣਗੇ |
ਪਿਛਲੀ ਖ਼ਬਰ ਨਿਹਾਲ ਸਿੰਘ ਵਾਲਾ ਵਿਖੇ ਸਫ਼ਾਈ ਕਰਮਚਾਰੀ ਯੂਨੀਅਨ ਦੀ ਹੜਤਾਲ ਦੂਸਰੇ ਦਿਨ ਵੀ ਜਾਰੀ ਰਹੀ ਅਗਲੀ ਖ਼ਬਰ ਮੁੱਖ ਮੰਤਰੀ ਦੇ ਕਾਫ਼ਲੇ ਵੱਲ ਵਧ ਰਹੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।