16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਨਿਹਾਲ ਸਿੰਘ ਵਾਲਾ ਵਿਖੇ ਸਫ਼ਾਈ ਕਰਮਚਾਰੀ ਯੂਨੀਅਨ ਦੀ ਹੜਤਾਲ ਦੂਸਰੇ ਦਿਨ ਵੀ ਜਾਰੀ ਰਹੀ

ਅਜੀਤ ਡੈਸਕ 08-05-2026
ਨਿਹਾਲ ਸਿੰਘ ਵਾਲਾ, 7 ਮਈ (ਸੁਖਦੇਵ ਸਿੰਘ ਖ਼ਾਲਸਾ)-ਨਗਰ ਪੰਚਾਇਤ ਨਿਹਾਲ ਸਿੰਘ ਵਾਲਾ ਦੇ ਸਫ਼ਾਈ ਸੇਵਕ ਯੂਨੀਅਨ ਵਲੋਂ ਅੱਜ ਦੂਸਰੇ ਦਿਨ ਵੀ ਕੰਮ ਛੋੜ ਹੜਤਾਲ ਜਾਰੀ ਰਹੀ ਤੇ ਸ਼ਹਿਰ ਦੀ ਸਫ਼ਾਈ ਦਾ ਕੰਮ ਮੁਕੰਮਲ ਤੌਰ 'ਤੇ ਬੰਦ ਰੱਖਿਆ ਗਿਆ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਰੱਤੀ ਰਾਮ ਵਲੋਂ ਸੰਬੋਧਨ ਕਰਦਿਆਂ ਕਿਹਾ ਕਿ ਹੜਤਾਲ ਕਰਨਾ ਸਾਡਾ ਕੋਈ ਸ਼ੌਕ ਨਹੀਂ ਸਾਡੀ ਮਜਬੂਰੀ ਹੈ ਕਿਉਂਕਿ ਮੌਜੂਦਾ ਪੰਜਾਬ ਸਰਕਾਰ ਵਲੋਂ ਸਰਕਾਰ ਬਣਨ ਤੋਂ ਪਹਿਲਾਂ ਇਹ ਵਾਅਦਾ ਕੀਤਾ ਗਿਆ ਸੀ ਕਿ ਸਾਡੀ ਸਰਕਾਰ ਬਣਨ 'ਤੇ ਕੱਚੇ ਕਾਮਿਆਂ ਨੂੰ ਰੈਗੂਲਰ ਕੀਤਾ ਜਾਵੇਗਾ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ ਪ੍ਰੰਤੂ ਸਰਕਾਰ ਦੇ 4 ਸਾਲ ਬੀਤਣ ਮਗਰੋਂ ਵੀ ਸਫ਼ਾਈ ਸੇਵਕ ਤੇ ਸੀਵਰਮੈਨਾਂ ਨੂੰ ਬਹੁਤ ਹੀ ਘੱਟ ਤਨਖ਼ਾਹ 'ਤੇ ਸਰਕਾਰ ਵਲੋਂ ਕੰਮ ਕਰਵਾਉਣ ਲਈ ਮਜਬੂਰ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਘੱਟ ਤਨਖ਼ਾਹ ਹੋਣ ਕਾਰਨ ਇਸ ਮਹਿੰਗਾਈ ਦੇ ਯੁੱਗ 'ਚ ਇਕ ਸਫ਼ਾਈ ਸੇਵਕ ਦੇ ਘਰ ਦਾ ਗੁਜ਼ਾਰਾ ਬਹੁਤ ਮੁਸ਼ਕਲ ਨਾਲ ਹੋ ਰਿਹਾ ਹੈ ਇਸ ਲਈ ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਮਨਾਉਣ ਲਈ ਮਜਬੂਰਨ ਕੰਮ ਛੋੜ ਹੜਤਾਲ ਦਾ ਰਸਤਾ ਚੁਣਿਆ ਗਿਆ ਹੈ ਤੇ ਪੂਰੇ ਪੰਜਾਬ 'ਚ ਸਫ਼ਾਈ ਦਾ ਕੰਮ ਮੁਕੰਮਲ ਤੌਰ ਬੰਦ ਕੀਤਾ ਗਿਆ ਤੇ ਸੂਬਾ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜਦੋਂ ਤੱਕ ਸਰਕਾਰ ਆਪਣੇ ਵਾਅਦੇ ਅਨੁਸਾਰ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਨੂੰ ਰੈਗੂਲਰ ਨਹੀਂ ਕਰਦੀ ਤੇ ਪੁਰਾਣੀ ਪੈਨਸ਼ਨ ਲਾਗੂ ਨਹੀਂ ਕਰਦੀ ਤਦ ਤੱਕ ਸਫ਼ਾਈ ਦਾ ਕੰਮ ਮੁਕੰਮਲ ਤੌਰ 'ਤੇ ਬੰਦ ਰਹੇਗਾ |
ਪਿਛਲੀ ਖ਼ਬਰ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 'ਚ 993 ਰੁਪਏ ਦੇ ਕੀਤੇ ਵਾਧੇ ਵਿਰੁੱਧ ਮਜ਼ਦੂਰ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ ਅਗਲੀ ਖ਼ਬਰ ਸ਼ਹਿਰਾਂ ਤੇ ਪਿੰਡਾਂ ਵਿਚ ਸੀਮਨ ਦਾ ਅਣਅਧਿਕਾਰਤ ਭੰਡਾਰਨ, ਟਰਾਂਸਪੋਰਟੇਸ਼ਨ, ਵਰਤਣ, ਵੇਚਣ 'ਤੇ ਪਾਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।