16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮੈਕਰੋ ਗਲੋਬਲ ਆਈਲਟਸ ਕੋਚਿੰਗ ਤੇ ਸਟੱਡੀ ਵੀਜ਼ਾ ਸਹੂਲਤਾਂ ਲਈ ਭਰੋਸੇਯੋਗ ਸੰਸਥਾ-ਗੁਰਮਿਲਾਪ ਸਿੰਘ ਡੱਲਾ

ਅਜੀਤ ਡੈਸਕ 08-05-2026
ਮੋਗਾ, 7 ਮਈ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਵਲੋਂ ਆਈਲਟਸ ਕੋਚਿੰਗ ਤੇ ਇਮੀਗ੍ਰੇਸ਼ਨ ਸੇਵਾਵਾਂ ਦੇ ਖੇਤਰ ਵਿਚ ਪੰਜਾਬ ਵਿਚ ਇਕ ਭਰੋਸੇਯੋਗ ਸੰਸਥਾ ਵਜੋਂ ਆਪਣੀ ਵੱਖਰੀ ਪਛਾਣ ਬਣਾਈ ਗਈ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਉਹ ਵਿਦਿਆਰਥੀਆਂ ਨੂੰ ਉੱਚ ਬੈਂਡ ਸਕੋਰ ਹਾਸਲ ਕਰਵਾਉਣ ਲਈ ਲਗਾਤਾਰ ਮਿਹਨਤ ਕਰਵਾ ਰਹੇ ਹਨ | ਵਿਦਿਆਰਥੀਆਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦਿਆਂ ਸਵੇਰੇ ਤੇ ਸ਼ਾਮ ਕਲਾਸਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ | ਇਸ ਦੇ ਨਾਲ ਹੀ ਆਨਲਾਈਨ ਤੇ ਆਫ਼ਲਾਈਨ ਵੀ ਸਿੱਖਿਆ ਦਿੱਤੀ ਜਾ ਰਹੀ ਹੈ ਤਾਂ ਜੋ ਹਰ ਵਿਦਿਆਰਥੀ ਆਪਣੀ ਲੋੜ ਅਨੁਸਾਰ ਤਿਆਰੀ ਕਰ ਸਕੇ | ਕੋਚਿੰਗ ਦੌਰਾਨ ਰੀਡਿੰਗ, ਰਾਈਟਿੰਗ, ਲਿਸਨਿੰਗ ਤੇ ਸਪੀਕਿੰਗ ਦੇ ਚਾਰਾਂ ਮਡਿਊਲਾਂ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ | ਅੰਗਰੇਜ਼ੀ ਵਿਚ ਕਮਜ਼ੋਰ ਵਿਦਿਆਰਥੀਆਂ ਲਈ ਖ਼ਾਸ ਬੈਚ ਵੀ ਚਲਾਏ ਜਾਂਦੇ ਹਨ ਜਿੱਥੇ ਬੁਨਿਆਦੀ ਤੋਂ ਲੈ ਕੇ ਉੱਚ ਪੱਧਰ ਤੱਕ ਤਿਆਰੀ ਕਰਵਾਈ ਜਾਂਦੀ ਹੈ | ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਆਈਲਟਸ ਦੇ ਪੇਪਰ ਪੈਟਰਨ ਬਾਰੇ ਪੂਰੀ ਜਾਣਕਾਰੀ ਦਿੱਤੀ ਜਾਂਦੀ ਹੈ | ਮੋਕ ਟੈਸਟ, ਸਪੈਸ਼ਲ ਕਲਾਸਾਂ ਤੇ ਨਿਰੰਤਰ ਅਭਿਆਸ ਰਾਹੀਂ ਉਨ੍ਹਾਂ ਦੀ ਤਿਆਰੀ ਨੂੰ ਮਜ਼ਬੂਤ ਕੀਤਾ ਜਾਂਦਾ ਹੈ ਜਿਸ ਨਾਲ ਉਹ ਆਪਣੇ ਟੀਚੇ ਹਾਸਲ ਕਰਨ ਵਿਚ ਕਾਮਯਾਬ ਹੋ ਸਕਣ | ਸਟੱਡੀ ਵੀਜ਼ਾ ਸਬੰਧੀ ਜਾਣਕਾਰੀ ਦਿੰਦਿਆਂ ਗੁਰਮਿਲਾਪ ਸਿੰਘ ਡੱਲਾ ਨੇ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਆਪਣਾ ਕੇਸ ਅਪਲਾਈ ਕਰਨਾ ਹੈ ਜਾਂ ਜਿਨ੍ਹਾਂ ਦੇ ਵੀਜ਼ੇ ਰਫ਼ਿਊਜ ਹੋ ਚੁੱਕੇ ਹਨ, ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ, ਉਹ ਮੈਕਰੋ ਗਲੋਬਲ ਦੇ ਦਫ਼ਤਰ ਨਾਲ ਸੰਪਰਕ ਕਰ ਕੇ ਆਪਣਾ ਕੇਸ ਸਹੀ ਮਾਰਗ-ਦਰਸ਼ਨ ਨਾਲ ਦੁਬਾਰਾ ਤਿਆਰ ਕਰਵਾ ਸਕਦੇ ਹਨ | ਮੈਕਰੋ ਗਲੋਬਲ ਵਲੋਂ ਵਿਦਿਆਰਥੀਆਂ ਨੂੰ ਸਹੀ ਮਾਰਗ-ਦਰਸ਼ਨ ਤੇ ਭਰੋਸੇਯੋਗ ਸਲਾਹਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਤਾਂ ਜੋ ਉਹ ਵਿਦੇਸ਼ ਵਿਚ ਪੜ੍ਹਾਈ ਦਾ ਆਪਣਾ ਸੁਪਨਾ ਸਫਲਤਾ ਪੂਰਵਕ ਪੂਰਾ ਕਰ ਸਕਣ |
ਪਿਛਲੀ ਖ਼ਬਰ ਆਮ ਲੋਕਾਂ ਨੂੰ ਪ੍ਰਸ਼ਾਸਨਿਕ ਸਹੂਲਤਾਂ ਮੁਹੱਈਆ ਕਰਵਾਉਣ 'ਚ ਸੂਬਾ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ-ਬਰਜਿੰਦਰ ਬਰਾੜ ਅਗਲੀ ਖ਼ਬਰ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 'ਚ 993 ਰੁਪਏ ਦੇ ਕੀਤੇ ਵਾਧੇ ਵਿਰੁੱਧ ਮਜ਼ਦੂਰ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।