16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

'ਮੇਰਾ ਘਰ, ਮੇਰੇ ਨਾਮ' ਸਕੀਮ ਤਹਿਤ ਪਿੰਡ ਅਰਨੀਵਾਲਾ ਵਜੀਰਾ 'ਚ ਇਜਲਾਸ ਕਰਵਾਇਆ <br/>

ਅਜੀਤ ਡੈਸਕ 08-05-2026
ਲੰਬੀ, 7 ਮਈ (ਮੇਵਾ ਸਿੰਘ)-ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਅਸਲ ਮਾਲਕ ਬਣਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ (ਸਵੈ ਮਿੱਤਰਾ) 'ਮੇਰਾ ਘਰ ਮੇਰੇ ਨਾਮ' ਸਕੀਮ ਤਹਿਤ ਬਲਾਕ ਲੰਬੀ ਦੇ ਪਿੰਡ ਅਰਨੀਵਾਲਾ ਵਜੀਰਾ ਵਿਖੇ ਰੁਪਿੰਦਰ ਕੌਰ ਨਾਇਬ ਤਹਿਸੀਲਦਾਰ ਲੰਬੀ ਦੀ ਅਗਵਾਈ ਵਿਚ ਇਜਲਾਸ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ਨਾਇਬ ਤਹਿਸੀਲਦਾਰ ਲੰਬੀ ਨੇ ਦੱਸਿਆ ਕਿ ਇਜਲਾਸ ਦੌਰਾਨ ਅਜਿਹੇ ਘਰਾਂ ਦੇ ਮਸਲੇ ਸੁਣੇ ਗਏ, ਜਿਨ੍ਹਾਂ ਵਿਚ ਘਰ ਦੀ ਮਾਲਕੀ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਕੋਈ ਝਗੜਾ ਸੀ | ਕੋਈ ਬਹੁਤੀਆਂ ਸਮੱਸਿਆ ਨਾ ਹੋਣ ਕਾਰਨ ਇਹ ਇਜਲਾਸ ਸਫ਼ਲ ਰਿਹਾ | ਰੁਪਿੰਦਰ ਕੌਰ ਵਲੋਂ ਇਹ ਵੀ ਜਾਣਕਾਰੀ ਪੰਜਾਬ ਸਰਕਾਰ ਦੇ ਆਧਾਰ 'ਤੇ ਦਿੱਤੀ ਗਈ ਕਿ ਇਸ ਤੋਂ ਪਹਿਲਾਂ ਲਾਲ ਲਕੀਰ ਦੇ ਅੰਦਰ ਘਰਾਂ ਵਿਚ ਰਹਿ ਰਹੇ ਲੋਕਾਂ ਕੋਲ ਘਰਾਂ ਸੰਬੰਧੀ ਕੋਈ ਵੀ ਕਾਨੂੰਨੀ ਦਸਤਾਵੇਜ਼ ਜਾਂ ਮਾਲਕਾਨਾ ਹੱਕ ਨਹੀਂ ਸਨ, ਜਿਸ ਕਾਰਨ ਉਨ੍ਹਾਂ ਨੂੰ ਬੈਂਕ ਕਰਜਾ ਲੈਣ ਜਾਂ ਘਰ ਵੇਚਣ ਜਾਂ ਖ਼ਰੀਦਣ ਵੇਲੇ ਵੱਡੀਆਂ ਮੁਸ਼ਕਿਲਾਂ ਆਉਂਦੀਆਂ ਸਨ | 'ਮੇਰਾ ਘਰ ਮੇਰੇ ਨਾਮ' ਯੋਜਨਾ ਅਜਿਹੇ ਲੋਕਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ | ਉਨ੍ਹਾਂ ਕਿਹਾ ਕਿ ਹੁਣ ਗ਼ਰੀਬ ਤੇ ਮੱਧਵਰਗੀ ਪਰਿਵਾਰਾਂ ਨੂੰ ਆਪਣੇ ਘਰ ਦੀ ਮਾਲਕੀ ਦੇ ਪੂਰੇ ਹੱਕ ਮਿਲਣ ਤੋਂ ਬਾਅਦ ਉਨ੍ਹਾਂ ਦੀ ਸਮਾਜਿਕ ਤੇ ਆਰਥਿਕ ਸੁਰੱਖਿਆ ਮਜਬੂਤ ਹੋਵੇਗੀ | ਇਸ ਮੌਕੇ ਅਮਨਦੀਪ ਸਿੰਘ ਪਟਵਾਰੀ, ਜਗਦੀਸ਼ ਸਿੰਘ ਪੰਚਾਇਤ ਅਫ਼ਸਰ, ਪਿੰਡ ਦੀ ਗ੍ਰਾਮ ਪੰਚਾਇਤ ਦੇ ਨੁਮਾਇੰਦੇ, ਗ੍ਰਾਮ ਸੇਵਕ ਹਰਵਿੰਦਰ ਸਿੰਘ, ਮਨੀਸ਼ ਸ਼ੈਰੀ, ਪਿੰਡ ਦੇ ਨੰਬਰਦਾਰ ਅਤੇ ਚੌਂਕੀਦਾਰ ਮੌਜੂਦ ਸਨ |


ਪਿਛਲੀ ਖ਼ਬਰ ਪਿੰਡ ਮਧੀਰ 'ਚ ਲੱਗਣ ਵਾਲੇ ਹਾਟ ਮਿਕਸ ਪਲਾਂਟ ਦਾ ਵਿਰੋਧ <br/> ਅਗਲੀ ਖ਼ਬਰ ਆਮ ਲੋਕਾਂ ਨੂੰ ਪ੍ਰਸ਼ਾਸਨਿਕ ਸਹੂਲਤਾਂ ਮੁਹੱਈਆ ਕਰਵਾਉਣ 'ਚ ਸੂਬਾ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ-ਬਰਜਿੰਦਰ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।