12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਲੋਕ ਸੇਵਾ ਨੂੰ ਸਮਰਪਿਤ ਉਮੀਦਵਾਰਾਂ ਨੂੰ ਵੋਟ ਦਿਓ - ਡਾ. ਭਗਤੂਆਣਾ

ਅਜੀਤ ਡੈਸਕ 22-05-2026
ਜੈਤੋ, 21 ਮਈ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਦੇ ਲੋਕ 26 ਮਈ ਨੂੰ ਹੋਣ ਜਾਂ ਰਹੀਆਂ ਨਗਰ ਨਿਗਮ ਚੋਣਾਂ ਲੜ ਰਹੇ ਅਤੇ ਸਮਾਜ ਸੇਵਾ ਨੂੰ ਸਮਰਪਿਤ ਉਮੀਦਵਾਰਾਂ ਨੂੰ ਵੋਟ ਦੇਣ | ਇਹ ਸ਼ਬਦ ਸਮਾਜ ਸੇਵਕ ਅਤੇ ਯੂਥ ਐਵਾਰਡੀ ਡਾ. ਗੁਰਚਰਨ ਭਗਤੂਆਣਾ ਨੇ ਆਖਦਿਆਂ ਕਿਹਾ ਕਿ ਕਾਫ਼ੀ ਸਮੇਂ ਤੋਂ ਲੋਕ ਮਿਉਂਸਪਲ ਚੋਣਾਂ ਦੀ ਉਡੀਕ ਕਰ ਰਹੇ ਸਨ | ਸ਼ਹਿਰ ਨਿਵਾਸੀ ਸਾਫ਼-ਸੁਥਰੇ ਅਕਸ਼ ਵਾਲੇ ਉਮੀਦਵਾਰਾਂ ਦੀ ਚੋਣ ਕਰਨਾ ਚਾਹੁੰਦੇ ਹਨ ਤਾਂ ਕਿ ਉਹ ਸ਼ਹਿਰ ਨਿਵਾਸੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਸਫ਼ਾਈ ਵੱਲ ਧਿਆਨ ਦੇਣ | ਉਨ੍ਹਾਂ ਕਿਹਾ ਕਿ ਚੋਣਾਂ ਪਾਰਦਰਸ਼ੀ ਢੰਗ ਨਾਲ ਹੋਣੀਆਂ ਚਾਹੀਦੀਆਂ ਹਨ, ਜੇਕਰ ਅਜਿਹਾ ਨਹੀਂ ਹੋਵੇਗਾ ਤਾਂ ਲੋਕਾਂ ਦਾ ਵੋਟ ਪਰਨਾਲੀ ਤੋਂ ਵਿਸ਼ਵਾਸ ਉਠ ਜਾਵੇਗਾ | ਇਸ ਲਈ ਚੋਣਾਂ ਲੜ ਰਹੀਆਂ ਸਾਰੀਆਂ ਹੀ ਸਿਆਸੀ ਪਾਰਟੀਆਂ ਨੂੰ ਚਾਹੀਦਾ ਹੈ ਕਿ ਉਹ ਚੋਣਾਂ ਵਾਲੇ ਦਿਨ ਭਾਈਚਾਰਕ ਸਾਂਝ ਬਣਾ ਕੇ ਰੱਖਣ |
ਪਿਛਲੀ ਖ਼ਬਰ ਕੋਠੇ ਗੱਜਣ ਸਿੰਘ ਵਾਲਾ ਵਿਖੇ ਬਲਾਕ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਮਿਸਲ ਸਤਲੁਜ ਜਥੇਬੰਦੀ ਵਲੋਂ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਹੜ੍ਹ ਰੋਕੂ ਪ੍ਰਬੰਧਾਂ ਸੰਬੰਧੀ ਮੰਗ ਪੱਤਰ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।