11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਤੀਸ਼ ਗਰੋਵਰ ਦੀ ਗਿ੍ਫ਼ਤਾਰੀ ਤੋਂ ਬਾਅਦ ਭਖਿਆ ਮਸਲਾ

ਅਜੀਤ ਡੈਸਕ 22-05-2026
ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ)-ਚੱਲ ਰਹੀਆਂ ਨਗਰ ਕੌਂਸਲ ਚੋਣਾਂ ਵਿਚ ਸੱਤਾਧਾਰੀ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਵਿਚ ਚੱਲ ਰਹੇ ਘਟਨਾਕ੍ਰਮ ਦੌਰਾਨ ਕੱਲ੍ਹ ਦੇਰ ਸ਼ਾਮ ਫ਼ਰੀਦਕੋਟ 'ਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸਤੀਸ਼ ਕੁਮਾਰ ਗਰੋਵਰ ਨੂੰ ਉਸ ਵਕਤ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਜਦੋਂ ਉਹ ਚੋਣਾਂ ਸਬੰਧੀ ਪ੍ਰਚਾਰ ਕਰ ਰਹੇ ਸਨ | ਜਿਸ ਤੋਂ ਬਾਅਦ ਮਾਹੌਲ ਭੱਖ ਗਿਆ ਅਤੇ ਹਜ਼ਾਰਾਂ ਦੀ ਗਿਣਤੀ 'ਚ ਅਕਾਲੀ ਸਮਰਥਕ ਐਸ.ਐਸ.ਪੀ ਦਫ਼ਤਰ ਦੇ ਬਾਹਰ ਪੁੱਜ ਗਏ | ਜਿਨ੍ਹਾਂ ਵਲੋਂ ਮੌਜੂਦਾ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਗੌਰਤਲਬ ਹੈ ਕਿ ਨਾਮਜ਼ਦਗੀ ਪੱਤਰ ਪੜਚੋਲ ਪ੍ਰਕਿਰਿਆ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਖਦਸ਼ਾ ਜ਼ਾਹਿਰ ਕੀਤਾ ਗਿਆ ਸੀ ਕਿ ਸਿਆਸੀ ਦਬਾਅ ਦੇ ਚੱਲਦੇ ਉਨ੍ਹਾਂ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਜਾ ਰਹੇ ਹਨ | ਜਿਸ ਤੋਂ ਬਾਅਦ ਮਾਹੌਲ ਵੀ ਕਾਫੀ ਤਣਾਵਪੂਰਨ ਹੋਇਆ ਸੀ ਤਾਂ ਹੁਣ ਪੁਲਿਸ ਵਲੋਂ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਕੁਝ ਹੋਰ ਆਗੂਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਅਤੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸਤੀਸ਼ ਗਰੋਵਰ ਦੀ ਗਿ੍ਫ਼ਤਾਰੀ ਹੋ ਗਈ | ਕੱਲ ਰਾਤ ਦੇ ਰੋਸ ਪ੍ਰਦਰਸ਼ਨ ਤੋਂ ਬਾਅਦ ਅੱਜ ਸਵੇਰ ਮੁੜ ਸ਼੍ਰੋਮਣੀ ਅਕਾਲੀ ਦਲ ਵਲੋਂ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ ਵਿਚ ਸ਼ਹਿਰ ਵਿਚ ਇਕ ਰੋਸ ਮਾਰਚ ਕੱਢਿਆ ਗਿਆ ਅਤੇ ਥਾਣਾ ਸਿਟੀ ਦੇ ਬਾਹਰ ਇਕ ਜਬਰਦਸਤ ਰੋਸ ਧਰਨਾ ਦਿੱਤਾ ਗਿਆ | ਪੁਲਿਸ ਦੀ ਧੱਕੇਸ਼ਾਹੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਦਬਾਅ ਹੇਠ ਅਕਾਲੀ ਆਗੂਆਂ 'ਤੇ ਪਰਚੇ ਦਰਜ ਕਰਨ ਨੂੰ ਲੈ ਕੇ ਰੋਸ ਜ਼ਾਹਿਰ ਕੀਤਾ ਗਿਆ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਅਪੀਲ 'ਤੇ ਬਾਜ਼ਾਰ ਵੀ ਬੰਦ
ਪਿਛਲੀ ਖ਼ਬਰ ਸ੍ਰੀ ਅਗਰਵਾਲ ਸਭਾ ਵਲੋਂ ਦਸਵੀਂ ਜਮਾਤ ਦੀ ਪੰਜਾਬ ਭਰ 'ਚੋਂ ਅੱਵਲ ਹਰਲੀਨ ਦਾ ਸਨਮਾਨ <br/> ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਡਰਨ ਵਾਲੀ ਪਾਰਟੀ ਨਹੀਂ-ਸੁਖਬੀਰ ਸਿੰਘ ਬਾਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।