11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ <br/>

ਅਜੀਤ ਡੈਸਕ 22-05-2026
ਫ਼ਰੀਦਕੋਟ, 21 ਮਈ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਰਾਹੁਲ ਚਾਬਾ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਜਾਰੀ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ (ਐਸ.ਓ.ਪੀ) ਤਹਿਤ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲ, ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ, ਚੋਣਾਂ ਵਾਲੇ ਦਿਨ ਮਿਤੀ 26 ਮਈ 2026 ਨੂੰ ਜ਼ਿਲ੍ਹਾ ਫ਼ਰੀਦਕੋਟ ਅੰਦਰ ਬਣੇ ਪੋਲਿੰਗ ਬੂਥਾਂ/ਪੋਲਿੰਗ ਸਟੇਸ਼ਨਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਜਾਰੀ ਹੁਕਮਾਂ ਅਨੁਸਾਰ ਪੋਲਿੰਗ ਬੂਥਾਂ ਜਾਂ ਜਨਤਕ/ਨਿੱਜੀ ਜਗ੍ਹਾ 'ਤੇ ਕਿਸੇ ਵੀ ਉਮੀਦਵਾਰ ਜਾਂ ਉਸ ਦੇ ਸਮਰਥਕ ਵਲੋਂ ਪ੍ਰਚਾਰ ਨਹੀਂ ਕੀਤਾ ਜਾਵੇਗਾ | ਕਿਸੇ ਵੀ ਵਿਅਕਤੀ ਵਲੋਂ ਪੋਲਿੰਗ ਬੂਥਾਂ/ਪੋਲਿੰਗ ਸਟੇਸ਼ਨਾਂ ਦੇ ਨਜ਼ਦੀਕ ਸ਼ੋਰ-ਸ਼ਰਾਬਾ, ਹੁੱਲੜਬਾਜ਼ੀ ਨਹੀਂ ਕੀਤੀ ਜਾਵੇਗੀ | ਕਿਸੇ ਵੀ ਵਿਅਕਤੀ ਵਲੋਂ ਪੋਲਿੰਗ ਬੂਥਾਂ/ਪੋਲਿੰਗ ਸਟੇਸ਼ਨਾਂ ਦੇ 200 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ/ ਵਾਇਰਲੈਸਸੈਟ/ ਲਾਊਡ ਸਪੀਕਰ/ ਮੈਗਾਫੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾਵੇਗੀ | ਇਹ ਹੁਕਮ ਚੋਣ ਡਿਊਟੀ _ਤੇ ਤਾਇਨਾਤ ਹੋਏ ਆਬਜ਼ਰਵਰ, ਪ੍ਰਸ਼ਾਸਨਿਕ, ਪੁਲਿਸ ਅਧਿਕਾਰੀ, ਡਿਊਟੀ 'ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ/ਕਾਊਟਿੰਗ ਨਾਲ ਸਬੰਧਿਤ ਸਰਕਾਰੀ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਵੇਗਾ | ਕੋਈ ਵੀ ਰਾਜਨੀਤਿਕ ਪਾਰਟੀ, ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਬੂਥ / ਪੋਲਿੰਗ ਸਟੇਸ਼ਨ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ / ਟੈਂਟ ਪੋਸਟਰ ਜਾਂ ਬੈਨਰ ਨਹੀਂ ਲਗਾਵੇਗਾ | ਕੋਈ ਵੀ ਵਿਅਕਤੀ ਸਿਵਾਏ ਰਾਜ ਚੋਣ ਕਮਿਸ਼ਨ ਪੰਜਾਬ, ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਜਾਂ ਹਲਕੇ ਦੇ ਰਿਟਰਨਿੰਗ ਅਫ਼ਸਰ ਵਲੋਂ ਅਧਿਕਾਰਤ ਵਿਅਕਤੀ, ਕਿਸੇ ਵੀ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪ੍ਰਾਈਵੇਟ ਵਹੀਕਲ ਨਹੀਂ ਲਿਜਾਵੇਗਾ |
24 ਮਈ ਸ਼ਾਮ 5 ਵਜੇ ਤੋਂ 26 ਮਈ 2026 ਤੱਕ ਚੋਣਾਂ ਨਾਲ ਸਬੰਧਿਤ ਹਲਕੇ/ਸਥਾਨ/ਏਰੀਏ ਅੰਦਰ ਲਾਊਡ ਸਪੀਕਰ/ਮੈਗਾ ਫੋਨ ਵਜਾਉਣ 'ਤੇ ਮਨਾਹੀ ਦੇ ਹੁਕਮ ਜਾਰੀ
ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਵਲੋਂ ਨਗਰ ਨਿਗਮ/ਨਗਰ ਕੌਂਸਲ ਚੋਣਾਂ 2026 ਦੀਆਂ ਚੋਣਾਂ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਮਿਤੀ 24 ਮਈ 2026 ਦੀ ਸ਼ਾਮ 5 ਵਜੇ ਤੋਂ ਮਿਤੀ 26-5-2026 ਨੂੰ ਵੋਟਾਂ ਦਾ ਕੰਮ ਖ਼ਤਮ ਹੋਣ ਤੱਕ ਕੇਵਲ ਚੋਣਾਂ ਨਾਲ ਸਬੰਧਿਤ ਹਲਕੇ/ਸਥਾਨ/ਏਰੀਏ ਅੰਦਰ ਲਾਊਡ ਸਪੀਕਰ/ਮੈਗਾ ਫੋਨ ਵਜਾਉਣ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ | ਇਹ ਹੁਕਮ ਵਿਆਹ ਸ਼ਾਦੀਆਂ ਆਦਿ ਪ੍ਰੋਗਰਾਮਾਂ 'ਤੇ ਲਾਗੂ ਨਹੀਂ ਹੋਣਗੇ | ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਰਾਜ ਵਿਚ ਨਗਰ ਨਿਗਮ/ਨਗਰ ਕੌਂਸਲ ਚੋਣਾਂ 2026 ਮਿਤੀ 26 ਮਈ 2026 ਨੂੰ ਹੋਣੀਆਂ ਨਿਸ਼ਿਚਤ ਹੋਈਆਂ ਹਨ | ਇਨ੍ਹਾਂ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚਾੜਨ ਲਈ ਪੋਲਿੰਗ ਖ਼ਤਮ ਹੋਣ ਤੋਂ 48 ਘੰਟੇ ਪਹਿਲਾਂ ਮਿਤੀ 24 ਮਈ 2026 ਦੀ ਸ਼ਾਮ 5 ਵਜੇ ਤੋਂ ਮਿਤੀ 26 ਮਈ 2026 ਦੀ ਸ਼ਾਮ ਵੋਟਾਂ ਪੈਣ ਤੱਕ ਲਾਊਡ ਸਪੀਕਰ/ਮੈਗਾ ਫੋਨ ਵਜਾਉਣ 'ਤੇ ਮਨਾਹੀ ਦੇ ਹੁਕਮ ਜਾਰੀ ਕਰਨੇ ਜ਼ਰੂਰੀ ਹਨ |
ਚੋਣਾਂ ਲੜ੍ਹ ਰਹੇ ਉਮੀਦਵਾਰਾਂ ਨਾਲ ਸਬੰਧਿਤ ਹਲਕੇ ਤੋਂ ਬਾਹਰਲੇ ਵਿਅਕਤੀ, ਰਿਸ਼ਤੇਦਾਰਾਂ ਨੂੰ ਚੋਣ ਪ੍ਰਚਾਰ ਖ਼ਤਮ ਹੋਣ ਉਪਰੰਤ ਸਬੰਧਿਤ ਏਰੀਆ/ਸਥਾਨ ਛੱਡਣ ਦੇ ਹੁਕਮ ਜਾਰੀ
ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਰਾਹੁਲ ਚਾਬਾ ਨੇ ਨਗਰ ਨਿਗਮ/ਨਗਰ ਕੌਂਸਲ ਚੋਣਾਂ 2026 ਦੀਆਂ ਚੋਣਾਂ ਲੜ ਰਹੇ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਲਈ ਆਏ ਚੋਣ ਹਲਕੇ ਤੋਂ ਬਾਹਰਲੇ ਵਿਅਕਤੀ, ਰਿਸ਼ਤੇਦਾਰਾਂ ਨੂੰ ਆਦੇਸ਼ ਦਿੱਤੇ ਹਨ ਕਿ ਉਹ ਚੋਣ ਪ੍ਰਚਾਰ ਖਤਮ ਹੋਣ ਤੋਂ ਤੁਰੰਤ ਬਾਅਦ ਚੋਣਾਂ ਨਾਲ ਸਬੰਧਿਤ ਸਥਾਨ/ਏਰੀਆ (ਚੋਣ ਉਮੀਦਵਾਰ ਦੇ ਹਲਕੇ) ਦੀ ਹਦੂਦ ਤੋਂ ਬਾਹਰ ਚਲੇ ਜਾਣ | ਇਹ ਹੁਕਮ 24 ਮਈ ਤੋਂ 26 ਮਈ 2026 ਤੱਕ ਚੋਣਾਂ ਵਾਲੇ ਸਥਾਨ/ਏਰੀਏ ਦੀ ਹਦੂਦ ਅੰਦਰ ਤੁਰੰਤ ਅਸਰ ਨਾਲ ਲਾਗੂ ਹੋਵੇਗਾ |

ਪਿਛਲੀ ਖ਼ਬਰ ਵਾਰਡ ਨੰਬਰ. 20 ਤੋਂ ਬਲਜਿੰਦਰ ਸਿੰਘ ਸੋਹਲ ਦੇ ਹੱਕ ਵਿਚ ਕੀਤੀ ਭਰਵੀਂ ਮੀਟਿੰਗ ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ 16ਵੇਂ ਦਿਨ ਵੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।