11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਐਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਜਾਗਰੂਕਤਾ ਸੈਮੀਨਾਰ ਕਰਵਾਇਆ

ਅਜੀਤ ਡੈਸਕ 22-05-2026
ਮੋਗਾ, 21 ਮਈ (ਜਸਪਾਲ ਸਿੰਘ ਬੱਬੀ)-ਐਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਅਨੁਸਾਰ ਏ.ਐਸ.ਆਈ. ਕੇਵਲ ਸਿੰਘ ਇੰਚਾਰਜ ਟਰੈਫ਼ਿਕ ਐਜੂਕੇਸ਼ਨ ਸੈੱਲ ਮੋਗਾ ਨੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ, ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਅਤੇ ਸਾਈਬਰ ਕ੍ਰਾਈਮ ਰਾਹੀ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਜਾਗਰੂਕ ਕੀਤਾ | ਉਨ੍ਹਾਂ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ, ਦੋ ਪਈਆ ਵਾਹਨ ਚਲਾਉਂਦੇ ਸਮੇਂ ਹੈਲਮਟ ਦੀ ਵਰਤੋਂ ਕਰਨ, ਡਰਾਈਵਿੰਗ ਲਾਇਸੈਂਸ ਬਣਵਾਉਣ, ਓਵਰ ਸਪੀਡ ਵਹੀਕਲ ਨਾ ਚਲਾਉਣ, ਨਸ਼ਾ ਕਰਕੇ ਵਹੀਕਲ ਨਾ ਚਲਾਉਣ, ਆਪਣੀਆਂ ਗੱਡੀਆਂ ਦੇ ਕਾਗ਼ਜ਼ਾਤ ਮੁਕੰਮਲ ਰੱਖਣ ਲਈ ਕਿਹਾ | ਸਾਈਬਰ ਸੈਲ ਹੈਲਪ ਲਾਈਨ ਨੰਬਰ 1930 ਸਬੰਧੀ ਵੀ ਜਾਗਰੂਕ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਪਰਮਜੀਤ ਕੌਰ, ਰਜਨੀ, ਰੰਜਨਾ, ਜੋਤੀ, ਸਾਨੀਆ, ਮਨੀਸ਼ਾ ਅਤੇ ਮਮਤਾ ਆਦਿ ਅਧਿਆਪਕ ਹਾਜ਼ਰ ਸਨ |
ਪਿਛਲੀ ਖ਼ਬਰ ਕੋਟਕਪੂਰਾ 'ਚ ਕਾਂਗਰਸੀ ਉਮੀਦਵਾਰ ਯੋਗੇਸ਼ ਗਰੋਵਰ ਦੀ ਦੁਕਾਨ 'ਤੇ ਜੀ.ਐਸ.ਟੀ ਵਿਭਾਗ ਦੀ ਛਾਪੇਮਾਰੀ ਅਗਲੀ ਖ਼ਬਰ ਡਾ. ਸ਼ਾਮ ਲਾਲ ਥਾਪਰ ਨਰਸਿੰਗ ਕਾਲਜ ਦੇ ਬੀ.ਐਸ.ਸੀ. ਚੌਥੇ ਸਮੈਸਟਰ ਦੇ ਨਤੀਜੇ ਰਹੇ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।