10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਲੋੜਵੰਦ ਪਰਿਵਾਰਾਂ ਨੂੰ ਮਹੀਨੇਵਾਰ ਰਾਸ਼ਨ ਵੰਡਿਆ

ਅਜੀਤ ਡੈਸਕ 22-05-2026
ਫ਼ਰੀਦਕੋਟ, 21 ਮਈ (ਹਰਮਿੰਦਰ ਸਿੰਘ ਮਿੰਦਾ)-ਐਸ.ਐਚ.ਐਫ. (ਰਜਿ:) ਦੇ ਸੇਵਾਦਾਰਾਂ ਵਲੋਂ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਦੀ ਵੰਡ ਲਈ ਇਕ ਸਾਦਾ ਸਮਾਰੋਹ ਸੇਵ ਹਿਊਮੈਨਿਟੀ ਕੰਪਿਊਟਰ ਸੈਂਟਰ ਕੋਟਕਪੂਰਾ ਰੋਡ ਫ਼ਰੀਦਕੋਟ ਵਿਖੇ ਕਰਵਾਇਆ ਗਿਆ | ਐਸ.ਐਚ.ਐਫ. (ਰਜਿ:) ਫ਼ਰੀਦਕੋਟ ਦੇ ਸੇਵਾਦਾਰ ਭਾਈ ਸ਼ਿਵਜੀਤ ਸਿੰਘ ਸੰਘਾ ਨੇ ਦੱਸਿਆ ਕਿ ਗੁਰੂ ਆਸਰਾ ਕਲੱਬ ਅਤੇ ਐਸ.ਐਚ.ਐਫ. ਦੇ ਸਹਿਯੋਗੀ ਵੀਰ ਭੈਣਾਂ ਦੇ ਸਹਿਯੋਗ ਨਾਲ ਫ਼ਰੀਦਕੋਟ ਦੇ ਲੋੜਵੰਦ ਪਰਿਵਾਰਾਂ ਨੂੰ ਹਰ ਮਹੀਨੇ ਰਾਸ਼ਨ ਦੀ ਸੇਵਾ ਕੀਤੀ ਜਾ ਰਹੀ ਹੈ | ਇਨ੍ਹਾਂ ਪਰਿਵਾਰਾਂ ਵਿਚ ਬੇਸਹਾਰਾ ਬਜ਼ੁਰਗ, ਅੰਗਹੀਣ ਅਤੇ ਵਿਧਵਾਵਾਂ ਸ਼ਾਮਿਲ ਹਨ | ਇਸ ਮੌਕੇ ਜਸਪ੍ਰੀਤ ਸਿੰਘ, ਹਰਪ੍ਰੀਤ ਸਿੰਘ ਭਿੰਡਰ, ਜੰਗਬੀਰ ਸਿੰਘ ਬਰਾੜ, ਹਰਪ੍ਰੀਤ ਸਿੰਘ ਅਤੇ ਇਸ਼ਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਝੋਨੇ ਦੀ ਸਿੱਧੀ ਬਿਜਾਈ ਕਰਨ ਤੋਂ ਕਿਸਾਨਾਂ ਨੇ ਵੱਟਿਆ ਪਾਸਾ ਅਗਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ ਵਿਖੇ ਆਧਾਰ ਕਾਰਡ ਸੁਧਾਰ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।