09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਸ਼੍ਰੋਮਣੀ ਅਕਾਲੀ ਦਲ (ਬ) ਨੇ ਲੋਕ ਹਿਤਾਂ ਵਾਲੇ ਫ਼ੈਸਲਿਆਂ ਨੂੰ ਤਰਜੀਹ ਦਿੱਤੀ: ਸੂਬਾ ਸਿੰਘ ਬਾਦਲ

ਅਜੀਤ ਡੈਸਕ 22-05-2026
ਜੈਤੋ, 21 ਮਈ (ਗੁਰਮੀਤਪਾਲ ਰੋੜੀਕਪੂਰਾ)-ਜੈਤੋ ਦੇ ਵਾਰਡ ਨੰਬਰ: 8 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਮੰਦਰ ਸਿੰਘ ਰਿਟਾਇਰਡ ਇੰਸਪੈਕਟਰ ਦੇ ਚੋਣ ਦਫ਼ਤਰ ਦਾ ਉਦਘਾਟਨ ਵੱਡੀ ਗਿਣਤੀ ਵਿਚ ਪਾਰਟੀ ਆਗੂਆਂ ਅਤੇ ਵਰਕਰਾਂ ਦੀ ਹਾਜ਼ਰੀ ਵਿਚ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਯਾਦਵਿੰਦਰ ਸਿੰਘ ਯਾਦੀ ਤੇ ਸੀਨੀਅਰ ਅਕਾਲੀ ਆਗ ਗੁਰਚੇਤ ਸਿੰਘ ਢਿੱਲੋਂ ਦੀ ਹਾਜ਼ਰੀ ਵਿਚ ਕੀਤਾ ਗਿਆ | ਇਸ ਮੌਕੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ਸੂਬਾ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾ ਲੋਕ ਹਿਤਾਂ ਵਾਲੇ ਫ਼ੈਸਲਿਆਂ ਨੂੰ ਤਰਜੀਹ ਦਿੱਤੀ ਹੈ ਅਤੇ ਪੰਜਾਬ ਦੇ ਹਰ ਵਰਗ ਦੀ ਭਲਾਈ ਲਈ ਕੰਮ ਕੀਤਾ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀਆਂ ਨੀਤੀਆਂ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਵਾਰਡ ਨੰਬਰ: 8 ਵਿਚ ਪਾਰਟੀ ਵੱਡੀ ਜਿੱਤ ਦਰਜ ਕਰੇਗੀ | ਇਸ ਮੌਕੇ ਸਰਕਲ ਪ੍ਰਧਾਨ ਗੁਰਨੈਂਬ ਮੱਲਾ, ਗੁਲਸ਼ਨ ਸਿੰਘ ਸਾਬਕਾ ਸਰਪੰਚ, ਸ਼ਵਿੰਦਰ ਸਿੰਘ ਰੋਮਾਣਾ ਅਜੀਤ ਸਿੰਘ, ਰਿੰਕੂ ਸਰਪੰਚ ਬੁਰਜ ਹਰੀਕਾ, ਜਸਵਿੰਦਰ ਸਿੰਘ ਝੱਖੜਵਾਲਾ, ਦਰਸ਼ਨ ਸਿੰਘ ਝੱਖੜਵਾਲਾ, ਬੰਟੀ ਨੰਬਰਦਾਰ, ਕੁਲਬੀਰ ਸਿੰਘ ਬੁਰਜ, ਯੂਥ ਆਗੂ ਜਗਸੀਰ ਸਿੰਘ ਢਿੱਲੋਂ ਬਾਜਾਖਾਨਾ, ਹਰਭਗਵਾਨ ਸਿੰਘ ਘਣੀਆ, ਜਸਪਾਲ ਸਿੰਘ ਕਾਂਟਾ, ਵਿਨੋਦ ਕੁਮਾਰ ਬਾਸ਼ਾ, ਲੱਲ੍ਹੀ ਕੁਮਾਰ, ਮਦਨ ਕੁਮਾਰ, ਡਾ. ਮੇਲਾ ਰਾਮ ਸੂਰਜ ਕੁਮਾਰ ਤੇ ਸਿਕੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਤੁਲਸੀ ਰਾਮ ਬਾਂਸਲ ਵੱਡੀ ਲੀਡ ਨਾਲ ਜਿੱਤ ਹਾਸਿਲ ਕਰਨਗੇ:-ਬੱਬੂ ਬਰਾੜ ਅਗਲੀ ਖ਼ਬਰ ਰਾਜਾ ਵੜਿੰਗ ਵਲੋਂ ਉਮੀਦਵਾਰ ਯਾਦਵਿੰਦਰ ਸਿੰਘ ਯਾਦੂ ਦੇ ਚੋਣ ਦਫ਼ਤਰ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।