09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਮਾਤਾ ਚਮੇਲੀ ਦੇਵੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 22-05-2026
ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀਮਤੀ ਚਮੇਲੀ ਦੇਵੀ ਧਰਮਪਤਨੀ ਸਵ. ਰਾਮ ਚੰਦਰ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ | ਉਨ੍ਹਾਂ ਦੇ ਅਕਾਲ ਚਲਾਣੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਸਪੁੱਤਰ ਸ਼ਹਿਦੇਵ ਸ਼ਰਮਾ ਪੱਤਰ ਪ੍ਰੇਰਕ ਮੰਡੀ ਬਰੀਵਾਲਾ ਨਾਲ ਦੁੱਖ ਸਾਂਝਾ ਕਰਦਿਆਂ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੇ ਕਿਹਾ ਕਿ ਮਾਤਾ ਚਮੇਲੀ ਦੇਵੀ ਬਹੁਤ ਹੀ ਨੇਕ ਤੇ ਧਾਰਮਿਕ ਬਿਰਤੀ ਵਾਲੇ ਸਨ | ਇਸ ਦੁੱਖ ਦੀ ਘੜੀ ਮੌਕੇ ਯੂਥ ਅਕਾਲੀ ਆਗੂ ਸੰਤ ਰਾਮ ਗੁੱਲੂ, ਬਲਜਿੰਦਰ ਸਿੰਘ ਰੰਗਪੁਰੀ, ਅਸ਼ੋਕ ਕੁਮਾਰ ਗੋਇਲ, ਲਲਿਤ ਸ਼ਰਮਾ, ਅਸ਼ੋਕ ਗਰਗ, ਰਾਮਕਿ੍ਸ਼ਨ ਅਤੇ ਇਲਾਕੇ ਦੀਆਂ ਹੋਰ ਵੀ ਪ੍ਰਮੁੱਖ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਦੇ ਵਿਦਿਆਰਥੀ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ 'ਚ ਨਾਂਅ ਦਰਜ ਕੀਤਾ ਅਗਲੀ ਖ਼ਬਰ ਸ਼ਹੀਦ ਕਾਮਰੇਡ ਅਮੋਲਕ ਸਿੰਘ ਅÏਲਖ ਤੇ ਸਾਥੀਆਂ ਦੇ 35ਵੇਂ ਬਰਸੀ ਸਮਾਗਮ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।