08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਆਮ ਆਦਮੀ ਪਾਰਟੀ ਨੇ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ-ਉਮੀਦਵਾਰ ਹਰਜੀਤ ਕੌਰ

ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 13 ਤੋਂ 'ਆਪ' ਉਮੀਦਵਾਰ ਹਰਜੀਤ ਕੌਰ 'ਅਜੀਤ' ਨਾਲ ਗੱਲਬਾਤ ਕਰਦੇ ਹੋਏ | ਅਜੀਤ ਤਸਵੀਰ <br/> 22-05-2026
ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ ਵਾਰਡ ਨੰਬਰ 13 ਤੋਂ ਚੋਣ ਲੜ ਰਹੀ ਉਚ ਵਿਦਿਆ ਪ੍ਰਾਪਤ ਉਮੀਦਵਾਰ ਹਰਜੀਤ ਕੌਰ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਰਾਜਨੀਤੀ ਕਰਨ ਲਈ ਨਹੀਂ, ਬਲਕਿ ਰਾਜਨੀਤੀ ਨੂੰ ਬਦਲਣ ਲਈ ਆਈ ਹੈ | ਪਹਿਲਾਂ ਵਾਲੀਆਂ ਸਿਆਸੀ ਪਾਰਟੀਆਂ ਵਾਰੋ-ਵਾਰੀ ਸੱਤਾ ਵਿਚ ਆਉਂਦੀਆਂ ਰਹੀਆਂ, ਪਰ ਲੋਕਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਨੂੰ ਹਮੇਸ਼ਾ ਅਣਗੌਲਿਆ ਕੀਤਾ ਜਾਂਦਾ ਰਿਹਾ | ਆਪਸ ਵਿਚ ਰਲ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾਂਦਾ ਰਿਹਾ | ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰ ਵਰਗਾਂ ਨੂੰ ਸਹੂਲਤਾਂ ਦਿੱਤੀਆਂ ਹਨ | ਭਗਵੰਤ ਮਾਨ ਸਰਕਾਰ ਨੇ ਸਾਰੇ ਵਰਗਾਂ ਦੇ ਬਿਜਲੀ ਦੇ ਬਿੱਲ ਮੁਆਫ਼ ਕਰਨ, 10 ਲੱਖ ਤੱਕ ਸਿਹਤ ਬੀਮਾ ਯੋਜਨਾ, ਔਰਤਾਂ ਨੂੰ ਇਕ ਹਜ਼ਾਰ ਤੋਂ ਪੰਦਰਾਂ ਸੌ ਰੁਪਏ ਤੱਕ ਪ੍ਰਤੀ ਮਹੀਨਾ ਰਾਸ਼ੀ ਦੇਣ ਸਮੇਤ ਹੋਰ ਇਤਿਹਾਸਕ ਫ਼ੈਸਲੇ ਕੀਤੇ ਹਨ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸ਼ਹਿਰ ਦੇ ਬਹੁਤ ਹਿੱਸਿਆਂ ਵਿਚ ਸੀਵਰੇਜ ਨਹੀਂ ਸੀ, ਸਾਡੇ ਵਾਰਡ ਦੇ ਕਿਰਤ ਨਗਰ ਤੇ ਹੋਰ ਹਿੱਸਿਆਂ ਵਿਚ ਪਹਿਲ ਦੇ ਆਧਾਰ 'ਤੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ 140 ਕਰੋੜ ਰੁਪਏ ਖ਼ਰਚ ਕਰਕੇ ਸੀਵਰੇਜ ਪਾਇਆ ਗਿਆ | ਉਨ੍ਹਾਂ ਸ਼ਹਿਰ ਦੇ ਸਲੱਮ ਏਰੀਏ ਵਿਚ ਸਭ ਤੋਂ ਪਹਿਲਾਂ ਸੀਵਰੇਜ ਪਾਉਣ ਨੂੰ ਤਰਜ਼ੀਹ ਦਿੱਤੀ ਤਾਂ ਜੋ ਸਕੂਲੀ ਬੱਚਿਆਂ ਸਮੇਤ ਆਮ ਲੋਕਾਂ ਨੂੰ ਬੂਟ ਲਾਹ ਕੇ ਸੀਵਰੇਜ ਦੇ ਗੰਦੇ ਪਾਣੀ ਵਿਚੋਂ ਨਾ ਲੰਘਣਾ ਪਵੇ | ਉਨ੍ਹਾਂ ਪਿਛਲੀ ਕਾਂਗਰਸ ਪਾਰਟੀ ਦੀ ਨਗਰ ਕਮੇਟੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਨਿਕੰਮੀ ਕਾਰਗੁਜ਼ਾਰੀ ਕਰਕੇ ਹੀ ਕਮੇਟੀ ਵਿਚ ਪਿਆ 50 ਕਰੋੜ ਰੁਪਏ ਨਹੀਂ ਲਾਇਆ ਜਾ ਸਕਿਆ | ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਸਭ ਤੋਂ ਪਹਿਲੀ ਮੀਟਿੰਗ ਵਿਚ ਇਹ 50 ਕਰੋੜ ਦੀ ਰਾਸ਼ੀ ਸ਼ਹਿਰ ਦੇ ਵਿਕਾਸ ਲਈ ਖ਼ਰਚਣ ਸੰਬੰਧੀ ਮਤਾ ਪਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਉਹ ਆਪਣੇ ਵਾਰਡ ਦੇ ਲੋਕਾਂ ਲਈ ਸਭ ਸੁੱਖ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿਨ-ਰਾਤ ਇਕ ਕਰ ਦੇਣਗੇ | ਸ੍ਰੀਮਤੀ ਹਰਜੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਹਿਰ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਇਸ ਵਾਰ ਆਮ ਆਦਮੀ ਪਾਰਟੀ ਦੀ ਮਿਉਂਸੀਪਲ ਕਮੇਟੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਅਸੀਂ ਕੰਮਾਂ ਦੇ ਆਧਾਰ 'ਤੇ ਵੋਟ ਮੰਗ ਰਹੇ ਹਾਂ ਅਤੇ ਅੱਗੇ ਤੋਂ ਵੀ ਸਮਾਜ ਸੇਵਾ ਲਈ ਹੀ ਰਾਜਨੀਤੀ ਕੀਤੀ ਜਾਵੇਗੀ |
ਪਿਛਲੀ ਖ਼ਬਰ ਲੋਕ ਸੇਵਾ ਨੂੰ ਸਮਰਪਿਤ ਉਮੀਦਵਾਰਾਂ ਨੂੰ ਵੋਟ ਦਿਓ - ਡਾ. ਭਗਤੂਆਣਾ ਅਗਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਵਿਖੇ ਦਸਵੀਂ ਜਮਾਤ ਦੀਆਂ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।