11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਰਾਜਾ ਵੜਿੰਗ ਨੇ ਚੋਣ ਜਲਸਿਆਂ ਨੂੰ ਕੀਤਾ ਸੰਬੋਧਨ

ਅਜੀਤ ਡੈਸਕ 25-05-2026
ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)-ਨਗਰ ਕੌਂਸਲ ਚੋਣਾਂ ਦੇ ਪ੍ਰਚਾਰ ਦੇ ਆਖਰੀ ਦਿਨ ਅੱਜ ਸ਼ਾਮ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ ਗਿਆ | ਉਨ੍ਹਾਂ ਵਾਰਡ ਨੰਬਰ 16 ਅਤੇ 17 ਵਿਖੇ ਉਮੀਦਵਾਰ ਗੁਰਬਿੰਦਰ ਕੌਰ ਪਤੰਗਾ ਅਤੇ ਜਸਪ੍ਰੀਤ ਕੌਰ ਗਿੱਲ, ਵਾਰਡ ਨੰਬਰ 27 ਵਿਖੇ ਅਮਨਦੀਪ ਕੌਰ, ਵਾਰਡ ਨੰਬਰ 31 ਵਿਖੇ ਦੇਸਾ ਸਿੰਘ ਅਤੇ ਵਾਰਡ ਨੰਬਰ 24 ਵਿਖੇ ਸਧੀਰ ਰਾਜ ਸ਼ਰਮਾ ਦੇ ਹੱਕ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪੰਜਾਬ ਵਿਚ ਮਜਬੂਤ ਹੋਵੇਗੀ ਅਤੇ 2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਹੀ ਬਣੇਗੀ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੀ ਤਰੱਕੀ ਅਤੇ ਬੇਹਤਰੀ ਲਈ ਵਚਨਬੱਧ ਹੈ | ਉਨ੍ਹਾਂ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਭੀਨਾ ਬਰਾੜ, ਰਾਜਬੀਰ ਸਿੰਘ ਬਿੱਟਾ ਗਿੱਲ ਸਮੇਤ ਹੋਰ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਮੋਗਾ ਨਗਰ ਨਿਗਮ ਚੋਣਾਂ ਵਿਚ ਭਾਜਪਾ ਦੇ ਉਮੀਦਵਾਰ ਵੱਡੇ ਫ਼ਰਕ ਨਾਲ ਜਿੱਤਣਗੇ ਅਤੇ ਆਪਣਾ ਮੇਅਰ ਚੁਣਨਗੇ-ਡਾ. ਸੀਮਾਂਤ ਗਰਗ... ਅਗਲੀ ਖ਼ਬਰ ਪਟਿਆਲਾ ਕਾਰਖ਼ਾਨੇ ਵਲੋਂ 'ਕਵਚ' ਸੁਰੱਖਿਆ ਪ੍ਰਣਾਲੀ ਨਾਲ ਲੈਸ ਪਹਿਲਾ ਰੇਲ ਇੰਜਣ ਲੋਕ ਅਰਪਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।