12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਵਾਰਡ ਨੰਬਰ 30 ਤੋਂ 'ਆਪ' ਉਮੀਦਵਾਰ ਰਾਜ ਰਾਣੀ ਦੇ ਹੱਕ 'ਚ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਅਜੀਤ ਡੈਸਕ 25-05-2026
ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਸਿਖ਼ਰਾਂ 'ਤੇ ਪਹੁੰਚ ਚੁੱਕਾ ਹੈ | ਸਾਰੀਆਂ ਪਾਰਟੀਆਂ ਦੇ ਉਮੀਦਵਾਰ ਲਗਾਤਾਰ ਪ੍ਰਚਾਰ ਮੁਹਿੰਮ ਵਿਚ ਜੁਟੇ ਹੋਏ ਹਨ | ਇਸ ਤਰ੍ਹਾਂ ਹੀ ਵਾਰਡ ਨੰਬਰ 30 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਰਾਜ ਰਾਣੀ ਬੇਦੀ ਦੇ ਹੱਕ ਵਿਚ ਅੱਜ ਪੰਜਾਬ ਖੱਤਰੀ ਸਭਾ ਦੇ ਜ਼ਿਲ੍ਹਾ ਪ੍ਰਧਾਨ ਮੁਖਤਿਆਰ ਸਿੰਘ ਬੇਦੀ, ਦਰਸ਼ਨ ਸਿੰਘ ਕਪੂਰ ਪ੍ਰਧਾਨ ਸੇਵਾ ਮੁਕਤ ਕਰਮਚਾਰੀ ਯੂਨੀਅਨ ਤੇ ਹੋਰ ਮੁਹੱਲਾ ਵਾਸੀਆਂ ਨੇ ਘਰ-ਘਰ ਜਾ ਕੇ ਵੋਟਰਾਂ ਨਾਲ ਰਾਬਤਾ ਕੀਤਾ ਅਤੇ ਰਾਜ ਰਾਣੀ ਦੇ ਹੱਕ ਵਿਚ ਵੋਟਾਂ ਮੰਗੀਆਂ | ਉਨ੍ਹਾਂ ਕਿਹਾ ਕਿ ਬੇਦੀ ਪਰਿਵਾਰ ਸਮਾਜ ਸੇਵਾ ਲਈ ਸ਼ੁਰੂ ਤੋਂ ਹੀ ਤੱਤਪਰ ਹੈ ਅਤੇ ਇਸ ਵਾਰ ਰਾਜ ਰਾਣੀ ਨੂੰ ਕੌਂਸਲਰ ਬਣਾ ਕੇ ਨਗਰ ਕੌਂਸਲ ਵਿਚ ਭੇਜਿਆ ਜਾਵੇ |
ਪਿਛਲੀ ਖ਼ਬਰ ਮੋਗਾ ਨਗਰ ਨਿਗਮ ਚੋਣਾਂ ਨੂੰ ਲੈ ਕੇ ਮੋਗਾ ਪੁਲਿਸ ਵਲੋਂ ਫਲੈਗ ਮਾਰਚ ਅਗਲੀ ਖ਼ਬਰ ਮੋਗਾ ਨਗਰ ਨਿਗਮ ਚੋਣਾਂ ਵਿਚ ਭਾਜਪਾ ਦੇ ਉਮੀਦਵਾਰ ਵੱਡੇ ਫ਼ਰਕ ਨਾਲ ਜਿੱਤਣਗੇ ਅਤੇ ਆਪਣਾ ਮੇਅਰ ਚੁਣਨਗੇ-ਡਾ. ਸੀਮਾਂਤ ਗਰਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।