12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

'ਆਪ' ਦੀ ਚੜ੍ਹਦੀ ਕਲਾ ਲਈ ਮਿਹਨਤੀ ਆਗੂਆਂ ਤੇ ਵਰਕਰਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ- ਵਿਧਾਇਕ ਅਮੋਲਕ ਸਿੰਘ

ਅਜੀਤ ਡੈਸਕ 25-05-2026
ਜੈਤੋ, 24 ਮਈ (ਗੁਰਮੀਤਪਾਲ ਰੋੜੀਕਪੂਰਾ)-ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਅਤੇ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਵਲੋਂ ਬਣਦਾ ਮਾਣ-ਸਤਿਕਾਰ ਜ਼ਰੂਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਵਰਕਰਾਂ ਦਾ ਅਹਿਮ ਯੋਗਦਾਨ ਹੈ | ਵਿਧਾਇਕ ਅਮੋਲਕ ਸਿੰਘ ਨੇ ਵਾਰਡ ਨੰਬਰ 15 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਮਨਦੀਪ ਕੌਰ ਪਤਨੀ ਹਰਬੰਸ ਲਾਲ ਪੋਪੀ ਦੇ ਹੱਕ ਵਿਚ ਚੋਣ ਪ੍ਰਚਾਰ ਦੌਰਾਨ ਪਾਰਟੀ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਆਪ ਪਾਰਟੀ ਹਮੇਸ਼ਾਂ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਆ ਰਹੀ ਹੈ | ਉਨ੍ਹਾਂ ਕਿਹਾ ਕਿ ਵਾਰਡ ਦੇ ਵਿਕਾਸ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਲਈ ਆਪ ਪਾਰਟੀ ਵਚਨਬੱਧ ਹੈ ਅਤੇ ਲੋਕਾਂ ਦਾ ਭਰਪੂਰ ਸਹਿਯੋਗ ਪਾਰਟੀ ਨੂੰ ਮਿਲ ਰਿਹਾ ਹੈ | ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਹਰਸਿਮਰਨ ਮਲਹੋਤਰਾ, ਸਾਬਕਾ ਨਗਰ ਕੌਂਸਲ ਪ੍ਰਧਾਨ ਡਾ. ਹਰੀਸ਼ ਗੋਇਲ, ਗੋਬਿੰਦਰ ਵਾਲੀਆ ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ ਜੈਤੋ, ਗੁਰਪਿਆਰ ਸਿੰਘ ਐੱਲ.ਸੀ.ਆਈ., ਰਣਧੀਰ ਸਿੰਘ ਸਰਪੰਚ ਢੈਪਈ, ਪ੍ਰੇਮ ਕੁਮਾਰ ਅਰੋੜਾ, ਅਮਰਜੀਤ ਸਿੰਘ, ਮਾਸਟਰ ਮਲਕੀਤ ਸਿੰਘ, ਲਾਲੀ ਸੰਧੂ ਰਾਮੇਆਣਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਰਾਜਸੀ ਆਗੂ ਆਪਣੇ-ਆਪਣੇ ਉਮੀਦਵਾਰਾਂ ਦੀ ਜਿੱਤ ਲਈ ਹੋਏ ਪੱਬਾਂ ਭਾਰ ਅਗਲੀ ਖ਼ਬਰ ਹਰਸਿਮਰਤ ਕੌਰ ਬਾਦਲ ਚੋਣ ਪ੍ਰਚਾਰ ਲਈ ਗਿੱਦੜਬਾਹਾ ਵਿਖੇ ਪਹੁੰਚੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।