12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਅੰਮਿ੍ਤਾ ਵੜਿੰਗ ਨੇ ਮਲੋਟ ਦੇ ਵੱਖ-ਵੱਖ ਵਾਰਡਾਂ 'ਚ ਕਾਂਗਰਸ ਦੇ ਹੱਕ 'ਚ ਚੋਣ ਪ੍ਰਚਾਰ

ਅਜੀਤ ਡੈਸਕ 25-05-2026
ਮਲੋਟ, 24 ਮਈ (ਪਾਟਿਲ)-ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਚੱਲ ਰਹੇ ਦਿਲਚਸਪ ਮੁਕਾਬਲਿਆਂ ਦਰਮਿਆਨ ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਦਿੱਗਜ ਆਗੂ ਚੋਣ ਪ੍ਰਚਾਰ ਵਿਚ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਹੇ ਹਨ | ਇਸੇ ਤਹਿਤ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮਿ੍ਤਾ ਵੜਿੰਗ ਨੇ ਮਲੋਟ ਦੇ ਵੱਖ-ਵੱਖ ਵਾਰਡਾਂ ਵਿਚ ਪਹੁੰਚ ਕੇ ਕਾਂਗਰਸ ਪਾਰਟੀ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਅਤੇ ਵੋਟਰਾਂ ਨੂੰ ਕਾਂਗਰਸ ਉਮੀਦਵਾਰਾਂ ਨੂੰ ਜਿੱਤ ਦਿਵਾਉਣ ਦੀ ਅਪੀਲ ਕੀਤੀ | ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਤੇ ਸਾਬਕਾ ਨਗਰ ਕੌਂਸਲ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ ਵੀ ਮੌਜੂਦ ਰਹੇ | ਅੰਮਿ੍ਤਾ ਵੜਿੰਗ ਨੇ ਸ਼ਹਿਰ ਦੇ ਵਾਰਡ ਨੰਬਰ 7, 8, 19 ਤੇ 20 ਵਿਚ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ | ਇਸ ਦੌਰਾਨ ਉਨ੍ਹਾਂ ਵਾਰਡ ਨੰਬਰ 7 ਤੋਂ ਕਾਂਗਰਸ ਉਮੀਦਵਾਰ ਸੁਮਨ ਰਾਣੀ, ਵਾਰਡ ਨੰਬਰ 8 ਤੋਂ ਸੋਨੂੰ ਡਾਵਰ, ਵਾਰਡ ਨੰਬਰ 19 ਤੋਂ ਸੁਨੀਤਾ ਰਾਣੀ ਅਤੇ ਵਾਰਡ ਨੰਬਰ 20 ਤੋਂ ਸਾਬਕਾ ਕੌਂਸਲਰ ਤੇ ਕਾਂਗਰਸੀ ਉਮੀਦਵਾਰ ਲੀਲੂ ਰਾਮ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ ਦਿੱਤਾ | ਉਨ੍ਹਾਂ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੀ 26 ਮਈ ਨੂੰ ਹਰ ਵੋਟ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ ਪੰਜਾ ਦੇ ਹੱਕ ਵਿਚ ਪਾਈ ਜਾਵੇ ਤਾਂ ਜੋ ਮੁੜ ਤੋਂ ਕਾਂਗਰਸ ਦੀ ਕਮੇਟੀ ਬਣਾਈ ਜਾ ਸਕੇ | ਮਲੋਟ ਵਿਚ ਅੰਮਿ੍ਤਾ ਵੜਿੰਗ ਦੇ ਇਸ ਦੌਰੇ ਨੂੰ ਕਾਂਗਰਸ ਪਾਰਟੀ ਲਈ ਚੋਣ ਮੁਹਿੰਮ ਦਾ ਮਹੱਤਵਪੂਰਨ ਹਿੱਸਾ ਮੰਨਿਆ ਜਾ ਰਿਹਾ ਹੈ |
ਪਿਛਲੀ ਖ਼ਬਰ ਮਲੋਟ ਦੇ ਵਾਰਡ ਨੰਬਰ 23 'ਚ ਫਸਵਾਂ ਮੁਕਾਬਲਾ ਅਗਲੀ ਖ਼ਬਰ ਕਾਂਗਰਸੀ ਉਮੀਦਵਾਰ ਮੀਨੂੰ ਖੇੜਾ ਦੇ ਹੱਕ 'ਚ ਐੱਮ.ਪੀ. ਸ਼ੇਰ ਸਿੰਘ ਘੁਬਾਇਆ ਵਲੋਂ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।