13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਅਕਾਲੀ ਉਮੀਦਵਾਰ ਭਾਈ ਗਗਨਦੀਪ ਸਿੰਘ ਦੇ ਹੱਕ 'ਚ ਅਕਾਲੀ ਆਗੂਆਂ ਵਲੋਂ ਚੋਣ ਪ੍ਰਚਾਰ

ਅਜੀਤ ਡੈਸਕ 25-05-2026
ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)-ਵਾਰਡ ਨੰਬਰ 31 ਤੋਂ ਅਕਾਲੀ ਉਮੀਦਵਾਰ ਭਾਈ ਗਗਨਦੀਪ ਸਿੰਘ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਪੈਦਲ ਰੈਲੀ ਕੱਢੀ ਗਈ, ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਸ਼ੁਰੂ ਕਰਵਾਇਆ | ਇਸ ਉਪਰੰਤ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਅਤੇ ਅਕਾਲੀ ਦਲ ਦੇ ਉਪ ਪ੍ਰਧਾਨ ਮਨਜਿੰਦਰ ਸਿੰਘ ਬਿੱਟੂ ਦੀ ਅਗਵਾਈ ਵਿਚ ਸਾਰੇ ਵਾਰਡ 'ਚ ਪੈਦਲ ਰੈਲੀ ਕੱਢੀ ਗਈ | ਇਸ ਮੌਕੇ ਜਿੱਥੇ ਅਕਾਲੀ ਆਗੂਆਂ ਵਲੋਂ ਭਾਈ ਗਗਨਦੀਪ ਸਿੰਘ ਨੂੰ ਜਿਤਾਉਣ ਦੀ ਅਪੀਲ ਕੀਤੀ ਗਈ ਅਤੇ ਉੱਥੇ ਨਾਲ ਹੀ ਕਿਹਾ ਗਿਆ ਕਿ ਇਸ ਵਾਰਡ ਵਿਚੋਂ ਨਸ਼ਿਆਂ ਦਾ ਬਿਲਕੁਲ ਖ਼ਾਤਮਾ ਕਰਨਾ ਹੈ | ਸਾਨੂੰ ਸਭ ਨੂੰ ਰਲ ਕੇ ਨਸ਼ਿਆਂ ਖ਼ਿਲਾਫ਼ ਤੇ ਹੋਰ ਅਲਾਮਤਾਂ ਖ਼ਿਲਾਫ਼ ਜੰਗ ਲੜਨੀ ਪਵੇਗੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰਡ ਤੋਂ ਭਾਈ ਗਗਨਦੀਪ ਸਿੰਘ ਗ੍ਰੰਥੀ ਨੂੰ ਬਹੁਮਤ ਨਾਲ ਜਿਤਾਇਆ ਜਾਵੇ | ਇਸ ਮੌਕੇ ਵਾਰਡ ਨੰਬਰ 28 ਦੇ ਉਮੀਦਵਾਰ ਕਰਤਾਰ ਸਿੰਘ ਟੀਨੂੰ ਸੋਢੀ, ਸੀਨੀਅਰ ਅਕਾਲੀ ਆਗੂ ਜਗਵੰਤ ਸਿੰਘ ਲੰਬੀਢਾਬ, ਬੇਅੰਤ ਸਿੰਘ ਬਿੰਨੀ ਮਨੇਸ, ਬੋਹੜ ਸਿੰਘ ਬਲਾਕ ਪ੍ਰਧਾਨ, ਗੁਰਵਿੰਦਰ ਸਿੰਘ ਬਾਜਾ, ਕਿਰਪਾਲ ਸਿੰਘ ਸੋਢੀ, ਸੁਰਿੰਦਰ ਪਾਲ ਸਿੰਘ ਥਿੰਦ, ਸੁਰਿੰਦਰ ਸਿੰਘ ਛਿੰਦਾ ਸਾਬਕਾ ਕੌਂਸਲਰ, ਸੁਖਚੈਨ ਸਿੰਘ ਭੁੱਲਰ, ਕੰਵਰ ਸਿੱਧੂ, ਮੁਕੇਸ਼ ਕੁਮਾਰ ਬਰੀਵਾਲਾ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਵਾਰਡ ਨੰਬਰ 8 'ਚ ਜ਼ਿਲ੍ਹਾ ਪ੍ਰਧਾਨ ਬਿੱਟੂ ਵਲੋਂ ਕਾਂਗਰਸੀ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ ਅਗਲੀ ਖ਼ਬਰ ਅਮਨ-ਸ਼ਾਂਤੀ ਨਾਲ ਜਿੱਤਾਂਗੇ ਮਲੋਟ ਨਗਰ ਕੌਂਸਲ ਚੋਣਾਂ-ਡਾ. ਬਲਜੀਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।