13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਵਾਰਡ ਨੰਬਰ 8 'ਚ ਜ਼ਿਲ੍ਹਾ ਪ੍ਰਧਾਨ ਬਿੱਟੂ ਵਲੋਂ ਕਾਂਗਰਸੀ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ

ਅਜੀਤ ਡੈਸਕ 25-05-2026
ਮਲੋਟ, 24 ਮਈ (ਪਾਟਿਲ)-ਨਗਰ ਕੌਂਸਲ ਚੋਣਾਂ 'ਚ ਵਾਰਡ ਨੰਬਰ 8 ਵਿੱਚ ਚੋਣ ਪ੍ਰਚਾਰ ਦੌਰਾਨ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਇਲਾਕਾ ਵਾਸੀਆਂ ਨੇ ਉਮੀਦਵਾਰ ਦੇ ਪੱਖ ਵਿਚ ਭਰਵਾਂ ਸਮਰਥਨ ਜਤਾਇਆ | ਇਸ ਸੰਬੰਧੀ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਨੇ ਦੱਸਿਆ ਕਿ ਵਾਰਡ ਨੰਬਰ 8 ਵਿਚ ਕਾਂਗਰਸ ਦੇ ਉਮੀਦਵਾਰ ਸੋਨੂ ਡਾਵਰ ਨੂੰ ਲੋਕਾਂ ਵਲੋਂ ਮਿਲ ਰਿਹਾ ਅਥਾਹ ਪਿਆਰ ਤੇ ਸਤਿਕਾਰ ਉਨ੍ਹਾਂ ਦੀ ਵੱਡੀ ਜਿੱਤ ਦੀ ਨਿਸ਼ਾਨੀ ਬਣਦਾ ਨਜ਼ਰ ਆ ਰਿਹਾ ਹੈ | ਲੋਕ ਖ਼ੁਦ ਅੱਗੇ ਆ ਕੇ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ | ਇਸ ਮੌਕੇ ਸ਼ਹਿਰੀ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ ਨੇ ਵੀ ਲੋਕਾਂ ਦੇ ਜੋਸ਼ ਦੀ ਸ਼ਲਾਘਾ ਕੀਤੀ | ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਦਾ ਇਹ ਅਟੁੱਟ ਵਿਸ਼ਵਾਸ ਤੇ ਸਮਰਥਨ ਸਾਫ਼ ਇਸ਼ਾਰਾ ਕਰ ਰਿਹਾ ਹੈ ਕਿ ਇਸ ਵਾਰ ਵਾਰਡ ਨੰਬਰ 8 ਵਿਚ ਕਾਂਗਰਸ ਪਾਰਟੀ ਸ਼ਾਨਦਾਰ ਬਹੁਮਤ ਨਾਲ ਜਿੱਤ ਦਰਜ ਕਰੇਗੀ |
ਪਿਛਲੀ ਖ਼ਬਰ ਹਨੀ ਫ਼ੱਤਣਵਾਲਾ ਵਲੋਂ ਉਮੀਦਵਾਰ ਦੀਕਸ਼ਾ ਰਾਣੀ ਦੇ ਹੱਕ 'ਚ ਚੋਣ ਪ੍ਰਚਾਰ ਅਗਲੀ ਖ਼ਬਰ ਅਕਾਲੀ ਉਮੀਦਵਾਰ ਭਾਈ ਗਗਨਦੀਪ ਸਿੰਘ ਦੇ ਹੱਕ 'ਚ ਅਕਾਲੀ ਆਗੂਆਂ ਵਲੋਂ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।