13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਹਨੀ ਫ਼ੱਤਣਵਾਲਾ ਵਲੋਂ ਉਮੀਦਵਾਰ ਦੀਕਸ਼ਾ ਰਾਣੀ ਦੇ ਹੱਕ 'ਚ ਚੋਣ ਪ੍ਰਚਾਰ

ਅਜੀਤ ਡੈਸਕ 25-05-2026
ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)-ਵਾਰਡ ਨੰਬਰ 27 ਤੋਂ ਅਕਾਲੀ ਦਲ ਦੇ ਉਮੀਦਵਾਰ ਦੀਕਸ਼ਾ ਰਾਣੀ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਬਰਾੜ ਹਨੀ ਫ਼ੱਤਣਵਾਲਾ ਨੇ ਕੁਲਵਿੰਦਰ ਸਿੰਘ ਦੇ ਘਰ ਵਿਖੇ ਵਰਕਰਾਂ ਨਾਲ ਚੋਣ ਮੀਟਿੰਗ ਕੀਤੀ | ਹਨੀ ਫ਼ੱਤਣਵਾਲਾ ਨੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਦੀਕਸ਼ਾ ਰਾਣੀ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਮਯਾਬ ਕੀਤਾ ਜਾਵੇ ਅਤੇ ਆਪਣੇ ਵਾਰਡ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਰਾਹ ਖੋਲਿ੍ਹਆ ਜਾਵੇ | ਇਸ ਦੌਰਾਨ ਸਮੂਹ ਵਰਕਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਦੀਕਸ਼ਾ ਰਾਣੀ ਨੂੰ ਵਾਰਡ ਨੰਬਰ 27 ਵਿਚੋਂ ਭਾਰੀ ਬਹੁਮਤ ਨਾਲ ਜਿਤਾਉਗੇ | ਇਸ ਮੌਕੇ ਹਰਜਿੰਦਰ ਸਿੰਘ, ਸ਼ੰਮੀ ਕੁਮਾਰ, ਸਿਕੰਦਰ ਸਿੰਘ, ਗੁਰਨੂਰ ਸਿੰਘ, ਪਵਨ ਕੁਮਾਰ, ਗੁਰਸ਼ਾਨ ਸਿੰਘ ਤੇ ਹੋਰ ਵੀ ਅਕਾਲੀ ਵਰਕਰ ਹਾਜਰ ਸਨ |
ਪਿਛਲੀ ਖ਼ਬਰ ਅਮਨ-ਸ਼ਾਂਤੀ ਨਾਲ ਜਿੱਤਾਂਗੇ ਮਲੋਟ ਨਗਰ ਕੌਂਸਲ ਚੋਣਾਂ-ਡਾ. ਬਲਜੀਤ ਕੌਰ ਅਗਲੀ ਖ਼ਬਰ ਵਾਰਡ ਨੰਬਰ 8 'ਚ ਜ਼ਿਲ੍ਹਾ ਪ੍ਰਧਾਨ ਬਿੱਟੂ ਵਲੋਂ ਕਾਂਗਰਸੀ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।