27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਡੀ. ਏ. ਵੀ. ਸਕੂਲ 'ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ

ਅਜੀਤ ਡੈਸਕ 01-06-2026
ਕੋਟਕਪੂਰਾ, 31 ਮਈ (ਮੋਹਰ ਸਿੰਘ ਗਿੱਲ)-ਡੀ.ਏ.ਵੀ ਪਬਲਿਕ ਸਕੂਲ ਕੋਟਕਪੂਰਾ ਵਿਖੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਅਧਿਆਪਕ ਮਾਪੇ-ਮਿਲਣੀ ਦੌਰਾਨ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ | ਸਕੂਲ ਦੇ ਪਿ੍ੰਸੀਪਲ ਡਾ. ਰਾਜਵੀਰ ਸਿੰਘ ਕੰਗ ਦੀ ਯੋਗ ਅਗਵਾਈ ਹੇਠ ਗਿਆਰ੍ਹਵੀਂ ਜਮਾਤ ਆਰਟਸ ਦੇ ਵਿਦਿਆਰਥੀਆਂ ਨੇ ਸਮੂਹ ਡੀ.ਏ.ਵੀ ਸਟਾਫ਼ ਦੀ ਸਹਾਇਤਾ ਨਾਲ ਸਕੂਲ ਵਿਚ ਛਬੀਲ ਲਗਾ ਕੇ ਆਉਂਦੇ ਜਾਂਦੇ ਰਾਹੀਆਂ ਦੀ ਪਿਆਸ ਬੁਝਾਈ | ਪਿ੍ੰਸੀਪਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ, ਸ਼ਹਾਦਤ ਅਤੇ ਉਨ੍ਹਾਂ ਵਲੋਂ ਦਿੱਤੇ ਗਏ ਮਨੁੱਖਤਾ, ਸਹਿਣਸ਼ੀਲਤਾ ਅਤੇ ਸੇਵਾ ਦੇ ਸੰਦੇਸ਼ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਸਾਨੂੰ ਸੱਚ ਅਤੇ ਧਰਮ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਣਾ ਦਿੰਦੀ ਹੈ | ਐਨ.ਐਸ.ਐਸ ਦੇ ਵਲੰਟੀਅਰਾਂ ਨੇ ਇੰਚਾਰਜ ਅਧਿਆਪਕ ਤੇਜਵੀਰ ਸਿੰਘ ਦੀ ਦੇਖ-ਰੇਖ ਵਿਚ ਇਸ ਸੇਵਾ ਕਾਰਜ 'ਚ ਉਤਸ਼ਾਹ ਨਾਲ ਭਾਗ ਲਿਆ ਅਤੇ ਸੇਵਾ, ਨਿਮਰਤਾ ਅਤੇ ਪਰਉਪਕਾਰ ਦੀ ਭਾਵਨਾ ਨੂੰ ਅਪਣਾਉਣ ਦਾ ਸੰਕਲਪ ਲਿਆ | ਇਸ ਮੌਕੇ ਸਕੂਲ ਵਲੋਂ ਗੁਰੂ ਸਾਹਿਬ ਦੀ ਯਾਦ ਵਿਚ ਅਰਦਾਸ ਵੀ ਕੀਤੀ ਗਈ | ਅੰਤ ਵਿਚ ਪਿ੍ੰਸੀਪਲ ਹੁਰਾਂ ਇਸ ਸੇਵਾ ਕਾਰਜ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੇਣ ਵਾਲੇ ਸਾਰੇ ਸਟਾਫ਼ ਮੈਂਬਰਾਂ, ਵਿਦਿਆਰਥੀਆਂ ਅਤੇ ਪਤਵੰਤਿਆਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਅਚੀਵਰ ਪੁਆਇੰਟ ਕੋਟਕਪੂਰਾ ਦੇ ਵਿਦਿਆਰਥੀ ਨੇ ਪੀ. ਟੀ. ਈ.'ਚ 90 ਸਕੋਰ ਹਾਸਿਲ ਕੀਤੇ ਅਗਲੀ ਖ਼ਬਰ ਐਚ. ਆਈ. ਵੀ./ਏਡਜ਼ ਜਾਗਰੂਕਤਾ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।