10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਮੋਟਰਸਾਈਕਲ ਚੋਰੀ ਦੇ ਦੋਸ਼ਾਂ ਤਹਿਤ ਦੋ ਕਾਬੂ

ਅਜੀਤ ਡੈਸਕ 02-07-2026
ਫ਼ਰੀਦਕੋਟ, 1 ਜੁਲਾਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸ਼ਹਿਰ ਵਿਚ ਘੁੰਮ ਰਹੇ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਦਿੱਤ ਸਿੰਘ ਨੇ ਦੱਸਿਆ ਕਿ ਮੁੱਖਬਰ ਵਲੋਂ ਦਿੱਤੀ ਗਈ ਇਤਲਾਹ ਤੋਂ ਬਾਅਦ ਸ਼ਹਿਰ ਵਿਚ ਘੁੰਮ ਰਹੇ ਨਵਜੋਤ ਸਿੰਘ ਪੁੱਤਰ ਰਣਜੀਤ ਸਿੰਘ ਅਤੇ ਰਵੀ ਕੁਮਾਰ ਪੁੱਤਰ ਮਹੇਸ਼ ਕੁਮਾਰ ਵਾਸੀ ਪਿੰਡ ਚਹਿਲ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ ਚੋਰੀ ਦਾ ਮੋਟਰਸਾਈਕਲ ਨੰਬਰ ਪੀਬੀ 04 ਟੀ 8772 ਮਾਰਕਾ ਸਪਲੈਂਡ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਚੋਰੀ ਸੰਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਫ਼ਰੀਦਕੋਟ ਤੋਂ ਸਾਦਿਕ ਨੂੰ ਜਾਂਦੀ ਸੜਕ ਦੀ ਹਾਲਤ ਖਸਤਾ, ਲੋਕ ਪ੍ਰੇਸ਼ਾਨ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਬਲਾਕ ਸਾਦਿਕ ਨੇ ਬਿਜਲੀ ਗਰਿੱਡ ’ਚ ਧਰਨਾ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।