10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

6.18 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ

ਅਜੀਤ ਡੈਸਕ 02-07-2026
ਕੋਟਕਪੂਰਾ, 1 ਜੁਲਾਈ (ਮੋਹਰ ਸਿੰਘ ਗਿੱਲ)- ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਕਰਦੇੇ ਹੋਏ ਥਾਣਾ ਸਦਰ ਕੋਟਕਪੂਰਾ ਦੇ ਏਰੀਆ ਪਿੰਡ ਢਿੱਲਵਾ ਕਲਾਂ ਤੋ ਲਿੰਕ ਰੋਡ ਗੁਰਦੁਆਰਾ ਦਸਵੀਂ ਪਾਤਸ਼ਾਹੀ ਪਿੰਡ ਢਿੱਲਵਾਂ ਕਲਾਂ ਤੋਂ ਲਿੰਕ ਰੋਡ ਨੈਸ਼ਨਲ ਹਾਈਵੇ-54 ਨੂੰ ਜਾ ਰਹੇ ਸਨ। ਜਦ ਪੁਲਿਸ ਪਾਰਟੀ ਗੁਰਦੁਆਰਾ ਸਾਹਿਬ ਤੋਂ ਕਰੀਬ 200 ਮੀਟਰ ਅੱਗੇ ਪੁੱਜੀ ਤਾਂ ਰਸਤੇ ਵਿਚ ਪੱਕੇ ਖਾਲ ਇੱਕ ਮੋਨਾ ਨੌਜਵਾਨ ਬੈਠਾ ਦਿਖਾਈ ਦਿੱਤਾ। ਜੋ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਘਬਰਾ ਗਿਆ ਅਤੇ ਪਿੱਛੇ ਨੂੰ ਖਿਸਕਣ ਲੱਗਾ। ਜਿਸ ਨੂੰ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਰੋਕ ਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣੀ ਪਹਿਚਾਣ ਮਨੀ ਸਿੰਘ ਵਾਸੀ ਕੋਟਕਪੂਰਾ ਵਜੋਂ ਕਰਵਾਈ। ਪੁਲਿਸ ਨੇ ਤਲਾਸ਼ੀ ਦੌਰਾਨ ਉਸ ਕੋਲੋਂ 6.18 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਵਿਰੁੱਧ ਥਾਣਾ ਸਦਰ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ।
ਪਿਛਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਨੈਸ਼ਨਲ ਯੂਥ ਕਲੱਬ ਨੇ ਰਾਸ਼ਟਰੀ ਡਾਕਟਰ ਦਿਵਸ ’ਤੇ ਡਾਕਟਰ ਸਨਮਾਨਿਤ ਕੀਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।