10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਸਟੇਟ ਬੈਂਕ ਆਫ਼ ਇੰਡੀਆ ਜੈਤੋ ਵਿਖੇ 72ਵਾਂ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ

ਅਜੀਤ ਡੈਸਕ 02-07-2026
ਜੈਤੋ, 1 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਸਟੇਟ ਬੈਂਕ ਆਫ਼ ਇੰਡੀਆ ਜੈਤੋ ਸ਼ਾਖਾ ਵਿਖੇ ਬੈਂਕ ਦਾ 72ਵਾਂ ਸਥਾਪਨਾ ਦਿਵਸ ਬਰਾਂਚ ਦੇ ਚੀਫ਼ ਮੈਨੇਜਰ ਵਿਕਾਸ ਗਰਗ ਦੀ ਅਗਵਾਈ ਹੇਠ ਸਮੁੱਚੇ ਸਟਾਫ਼ ਵਲੋਂ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਬੈਂਕ ਸਟਾਫ਼ ਵਲੋਂ ਕੇਕ ਕੱਟ ਕੇ ਸਥਾਪਨਾ ਦਿਵਸ ਦੀ ਖੁਸ਼ੀ ਮਨਾਈ ਗਈ ਅਤੇ ਬੈਂਕ ਵਿਚ ਪਹੁੰਚੇ ਗਾਹਕਾਂ ਨੂੰ ਲੱਡੂ ਵੰਡ ਗਏ। ਸਮਾਜਿਕ ਅਤੇ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਉੱਦਮ ਕਲੱਬ ਜੈਤੋ ਅਤੇ ਬਲਿਹਾਰ ਫ਼ਾਊਂਡੇਸ਼ਨ ਦੇ ਸਹਿਯੋਗ ਨਾਲ ਸਟੇਟ ਬੈਂਕ ਆਫ਼ ਇੰਡੀਆ ਜੈਤੋ ਵਲੋਂ ਇਕ ਟਰੀ ਗਾਰਡ ਸਮੇਤ ਇਕ ਪੌਦਾ ਲਗਾਇਆ ਗਿਆ ਅਤੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਚੀਫ਼ ਮੈਨੇਜਰ ਵਿਕਾਸ ਗਰਗ ਨੇ ਕਿਹਾ ਕਿ ਸਟੇਟ ਬੈਂਕ ਆਫ਼ ਇੰਡੀਆ ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਭਰੋਸੇਯੋਗ ਬੈਂਕ ਹੈ। ਇਹ ਹਰ ਵਰਗ ਦੇ ਲੋਕਾਂ ਦਾ ਬੈਂਕ ਹੈ ਅਤੇ ਇੱਥੇ ਬਿਨਾਂ ਕਿਸੇ ਭੇਦਭਾਵ ਦੇ ਹਰ ਗਾਹਕ ਨੂੰ ਉੱਚ ਪੱਧਰੀ ਬੈਂਕਿੰਗ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਬੈਂਕ ਹਮੇਸ਼ਾ ਗਾਹਕਾਂ ਦੇ ਵਿਸ਼ਵਾਸ ’ਤੇ ਖਰਾ ਉਤਰਦਿਆਂ ਦੇਸ਼ ਦੀ ਆਰਥਿਕ ਤਰੱਕੀ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਇਸ ਮੌਕੇ ਸਟੇਟ ਬੈਂਕ ਆਫ਼ ਇੰਡੀਆ ਸਟਾਫ਼ ਐਸੋਸੀਏਸ਼ਨ ਦੇ ਸਹਾਇਕ ਜਨਰਲ ਸਕੱਤਰ ਕਾਮਰੇਡ ਇੰਦਰਜੀਤ ਸਿੰਘ ਸਿੱਧੂ, ਅਸਿਸਟੈਂਟ ਮੈਨੇਜਰ ਪ੍ਰੀਆ ਜੈਨ, ਗੌਰਵ ਕੁਮਾਰ, ਸੁਰਿੰਦਰ ਕੁਮਾਰ, ਨਿਤਿਨ ਕੁਮਾਰ, ਪਰਮਜੀਤ ਸਿੰਘ, ਅਵਤਾਰ ਸਿੰਘ, ਬੂਟਾ ਸਿੰਘ, ਬਲਰਾਜ, ਰਮਨਦੀਪ ਕੌਰ, ਦਿਕਸ਼ਾ ਰਾਣੀ, ਆਤਰ ਸਿੰਘ, ਗੁਰਪ੍ਰੀਤ ਸਿੰਘ, ਕਰਨ ਕੁਮਾਰ, ਗਣੇਸ਼ ਕੁਮਾਰ, ਬਲਵਿੰਦਰ ਸਿੰਘ, ਪ੍ਰੀਆ ਸਮੇਤ ਸਮੁੱਚਾ ਬੈਂਕ ਸਟਾਫ਼, ਉੱਦਮ ਕਲੱਬ ਜੈਤੋ ਅਤੇ ਬਲਿਹਾਰ ਫਾਊਂਡੇਸ਼ਨ ਵਲੋਂ ਗੁਰਜੰਗ ਸਿੰਘ, ਰੇਸ਼ਮ ਸਿੰਘ ਬਰਾੜ, ਜਗਦੇਵ ਸਿੰਘ ਢੱਲਾ, ਸੁਰਿੰਦਰਪਾਲ ਸਿੰਘ, ਜਗਜੀਤ ਸਿੰਘ ਅਤੇ ਕੁਲਬੀਰ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਕਿਸਾਨਾਂ ਨੂੰ ਡੀਜ਼ਲ ’ਤੇ ਦਿੱਤੀ ਜਾਵੇ ਸਬਸਿਡੀ-ਹਨੀ ਫ਼ੱਤਣਵਾਲਾ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਨਸ਼ਾ ਛੁਡਾਉਣ ਲਈ ਮੀਥਾਡੋਨ ਕਲੀਨਿਕ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।