10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਕਿਸਾਨਾਂ ਨੂੰ ਡੀਜ਼ਲ ’ਤੇ ਦਿੱਤੀ ਜਾਵੇ ਸਬਸਿਡੀ-ਹਨੀ ਫ਼ੱਤਣਵਾਲਾ

ਅਜੀਤ ਡੈਸਕ 02-07-2026
ਸ੍ਰੀ ਮੁਕਤਸਰ ਸਾਹਿਬ, 1 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਕਿਹਾ ਕਿ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ ਆਉਣ ਦੇ ਬਾਵਜੂਦ ਦੇਸ਼ ਦੇ ਲੋਕਾਂ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਰਾਹਤ ਨਹੀਂ ਮਿਲੀ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਤੇ ਪੰਜਾਬ ਸਰਕਾਰਾਂ ਵਲੋਂ ਈਂਧਨ ’ਤੇ ਲੱਗੇ ਟੈਕਸਾਂ ਵਿਚ ਕਟੌਤੀ ਨਾ ਕਰਨ ਕਾਰਨ ਮਹਿੰਗਾਈ ਦਾ ਬੋਝ ਲਗਾਤਾਰ ਆਮ ਲੋਕਾਂ ’ਤੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਤੇ ਡੀਜ਼ਲ ਮਹਿੰਗੇ ਹੋਣ ਨਾਲ ਆਵਾਜਾਈ ਦਾ ਖ਼ਰਚਾ ਵਧ ਗਿਆ ਹੈ, ਜਿਸ ਦਾ ਸਿੱਧਾ ਅਸਰ ਖੇਤੀਬਾੜੀ, ਉਦਯੋਗ ਤੇ ਰੋਜ਼ਾਨਾ ਵਰਤੋਂ ਵਾਲੀਆਂ ਵਸਤੂਆਂ ਦੀਆਂ ਕੀਮਤਾਂ ’ਤੇ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕੱਚਾ ਤੇਲ ਸਸਤਾ ਹੋ ਰਿਹਾ ਹੈ ਤਾਂ ਇਸ ਦਾ ਸਿੱਧਾ ਲਾਭ ਵੀ ਲੋਕਾਂ ਤੱਕ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੈਟਰੋਲ ਤੇ ਡੀਜ਼ਲ ’ਤੇ ਲੱਗੇ ਟੈਕਸਾਂ ਵਿਚ ਤੁਰੰਤ ਕਟੌਤੀ ਕੀਤੀ ਜਾਵੇ, ਤਾਂ ਜੋ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਮਿਲ ਸਕੇ। ਇਸ ਦੇ ਨਾਲ ਹੀ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਡੀਜ਼ਲ ’ਤੇ 50 ਫ਼ੀਸਦੀ ਸਬਸਿਡੀ ਦਿੱਤੀ ਜਾਵੇ, ਕਿਉਂਕਿ ਖੇਤੀਬਾੜੀ ਲਈ ਡੀਜ਼ਲ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਉਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਵੀ ਪੈਟਰੋਲ ਤੇ ਡੀਜ਼ਲ 50 ਫ਼ੀਸਦੀ ਸਬਸਿਡੀ ’ਤੇ ਮੁਹੱਈਆ ਕਰਵਾਇਆ ਜਾਵੇ, ਤਾਂ ਜੋ ਉਨ੍ਹਾਂ ’ਤੇ ਪੈਣ ਵਾਲਾ ਆਰਥਿਕ ਬੋਝ ਘੱਟ ਕੀਤਾ ਜਾ ਸਕੇ। ਇਸ ਮੌਕੇ ਇਕਬਾਲ ਸਿੰਘ ਸੰਗੂਧੌਣ ਅਤੇ ਡਾ. ਬੇਅੰਤ ਸਿੰਘ ਬਰਾੜ ਵੀ ਮੌਜੂਦ ਸਨ।
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਪੀਣ ਵਾਲਾ ਪਾਣੀ ਨਾ ਮਿਲਣ ਕਰਕੇ ਲੋਕਾਂ ’ਚ ਹਾਹਾਕਾਰ ਮਚੀ ਅਗਲੀ ਖ਼ਬਰ ਸਟੇਟ ਬੈਂਕ ਆਫ਼ ਇੰਡੀਆ ਜੈਤੋ ਵਿਖੇ 72ਵਾਂ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।