ਖੇਡ ਮੁਕਾਬਲਿਆਂ ’ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ
ਫ਼ਰੀਦਕੋਟ, 4 ਸਤੰਬਰ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲੇਵਾਲਾ ਦੇ ਵਿਦਿਆਰਥੀਆਂ ਨੇ 70ਵੇਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਵਲੋਂ ਵੱਖ-ਵੱਖ ਖੇਡ ਮੁਕਾਬਲਿਆਂ ਦੇ ਵਿਚ ਹਿੱਸਾ ਲੈਂਦੇ ਹੋਏ ਕ੍ਰਮਵਾਰ ਸੈਪਕ ਟਾਕਰਾ ਅੰਡਰ-14 ਲੜਕੇ ਗੋਲਡ ਮੈਡਲ, ਅੰਡਰ-17 ਲੜਕੇ ਬਰਾਊਂਜ਼ ਮੈਡਲ, ਅੰਡਰ-14 ਲੜਕੀਆਂ ਸਿਲਵਰ ਮੈਡਲ, ਅੰਡਰ-17 ਲੜਕੀਆਂ ਬਰਾਊਂਜ਼ ਮੈਡਲ, ਅੰਡਰ-19 ਲੜਕੀਆਂ ਗੋਲਡ ਮੈਡਲ, ਖੋ-ਖੋ ਅੰਡਰ-14, 17 ਲੜਕੇ ਬਰਾਊਂਜ਼ ਮੈਡਲ, ਨੈੱਟਬਾਲ ਅੰਡਰ-14 ਲੜਕੀਆਂ ਬਰਾਊਂਜ਼ ਮੈਡਲ, ਫੁੱਟਬਾਲ ਅੰਡਰ -17 ਲੜਕੀਆਂ ਬਰਾਊਂਜ਼ ਮੈਡਲ ਹਾਸਿਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
ਫ਼ਰੀਦਕੋਟ, 4 ਸਤੰਬਰ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲੇਵਾਲਾ ਦੇ ਵਿਦਿਆਰਥੀਆਂ ਨੇ 70ਵੇਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਵਲੋਂ ਵੱਖ-ਵੱਖ ਖੇਡ ਮੁਕਾਬਲਿਆਂ ਦੇ ਵਿਚ ਹਿੱਸਾ ਲੈਂਦੇ ਹੋਏ ਕ੍ਰਮਵਾਰ ਸੈਪਕ ਟਾਕਰਾ ਅੰਡਰ-14 ਲੜਕੇ ਗੋਲਡ ਮੈਡਲ, ਅੰਡਰ-17 ਲੜਕੇ ਬਰਾਊਂਜ਼ ਮੈਡਲ, ਅੰਡਰ-14 ਲੜਕੀਆਂ ਸਿਲਵਰ ਮੈਡਲ, ਅੰਡਰ-17 ਲੜਕੀਆਂ ਬਰਾਊਂਜ਼ ਮੈਡਲ, ਅੰਡਰ-19 ਲੜਕੀਆਂ ਗੋਲਡ ਮੈਡਲ, ਖੋ-ਖੋ ਅੰਡਰ-14, 17 ਲੜਕੇ ਬਰਾਊਂਜ਼ ਮੈਡਲ, ਨੈੱਟਬਾਲ ਅੰਡਰ-14 ਲੜਕੀਆਂ ਬਰਾਊਂਜ਼ ਮੈਡਲ, ਫੁੱਟਬਾਲ ਅੰਡਰ -17 ਲੜਕੀਆਂ ਬਰਾਊਂਜ਼ ਮੈਡਲ ਹਾਸਿਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇੱਥੇ ਦਸਣਯੋਗ ਹੈ ਕਿ ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦੇ 15 ਖਿਡਾਰੀ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਚੁਣੇ ਗਏ ਹਨ। ਸਕੂਲ ਦੇ ਚੇਅਰਮੈਨ ਗੁਰਚਰਨ ਸਿੰਘ, ਚੇਅਰਪਰਸਨ ਕੁਸ਼ਵੰਤ ਕੌਰ, ਡਾਇਰੈਕਟਰ ਕਿਰਨਜੋਤ ਕੌਰ, ਮੈਨੇਜਰ ਗੁਰਮੀਤ ਸਿੰਘ ਅਤੇ ਵਾਈਸ ਪ੍ਰਿੰਸੀਪਲ ਪੂਨਮ ਗੋਇਲ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਖਿਡਾਰੀਆਂ ਨੇ ਆਪਣੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਪ੍ਰਬੰਧਕਾਂ ਵਲੋਂ ਸਾਰੇ ਜੇਤੂ ਵਿਦਿਆਰਥੀਆਂ, ਕੋਚ ਮਨਜੀਤ ਸਿੰਘ ਅਤੇ ਗੁਰਵਿੰਦਰ ਕੌਰ ਤੇ ਅਧਿਆਪਕਾਂ ਨੂੰ ਇਸ ਸਫਲਤਾ ਲਈ ਵਧਾਈ ਦਿੱਤੀ। ਉਨ੍ਹਾਂ ਬੱਚਿਆਂ ਦੀ ਖੇਡ ਦੇ ਹੁਨਰ ਨੂੰ ਨਿਖਾਰਨ ਅਤੇ ਰਾਜ ਪੱਧਰੀ ਖੇਡਾਂ ਵਿਚ ਚੰਗਾ ਪ੍ਰਦਰਸ਼ਨ ਕਰਨ ਲਈ ਸਹਿਯੋਗ ਅਤੇ ਪ੍ਰੇਰਣਾ ਪ੍ਰਦਾਨ ਕਰਨ ਲਈ ਆਪਣੀ ਵਚਨਬੱਧਤਾ ਪ੍ਰਗਟ ਕੀਤੀ।