05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਮੁਲਾਜ਼ਮ ਅਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਉਲੀਕਿਆ ਅਗਲਾ ਐਕਸ਼ਨ ਪੋ੍ਗਰਾਮ

ਫ਼ਰੀਦਕੋਟ, 4 ਸਤੰਬਰ (ਸਰਬਜੀਤ ਸਿੰਘ)-ਭਗਵੰਤ ਮਾਨ ਸਰਕਾਰ ਵਲੋਂ ਮੁਲਾਜ਼ਮ ਤੇ ਪੈਨਸ਼ਲਰ ਵਰਗ ਨੂੰ ਬਦਨਾਮ ਕਰਨ ਲਈ ਕੀਤੀਆਂ ਜਾ ਰਹੀਆਂ ਕੋਝੀਆਂ ਹਰਕਤਾਂ ਦਾ ਢੁੱਕਵਾਂ ਜਵਾਬ ਦੇਣ ਲਈ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਸਾਂਝੀ ਤਾਲਮੇਲ ਕਮੇਟੀ ਵਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮਾਂ ਨੂੰ ਲਾਗੂ ਕਰਦੇ ਹੋਏ ਫ਼ਰੀਦਕੋਟ, ਫ਼ਾਜ਼ਿਲਕਾ, ਫ਼ਿਰੋਜ਼ਪੁਰ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਅਧਿਆਪਕਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ 12 ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪਿੰਡ ਸੰਧਵਾਂ ਵਿਖੇ ਉਨ੍ਹਾਂ ਦੀ ਰਿਹਾਇਸ਼ ਸਾਹਮਣੇ ਰੋਸ ਰੈਲੀ ਕਰਨ ਤੋਂ ਬਾਅਦ ਕੋਠੀ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਐਕਸ਼ਨ ਦੀ ਤਿਆਰੀ ਲਈ ਅੱਜ ਸਥਾਨਕ ਪੈਨਸ਼ਨਰ ਭਵਨ ਵਿਖੇ ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ, ਸਾਂਝਾ ਮੁਲਾਜ਼ਮ ਮੰਚ ਜ਼ਿਲ੍ਹਾ ਫ਼ਰੀਦਕੋਟ ਦੇ ਆਗੂਆਂ ਦੀ ਇਕ ਮੀਟਿੰਗ ਅਧਿਆਪਕ ਆਗੂ ਸੁਖਵਿੰਦਰ ਸਿੰਘ ਸੁੱਖੀ ਦੀ ਪ੍ਰਧਾਨਗੀ ਹੇਠ ਹੋਈ।

ਅਜੀਤ ਡੈਸਕ 05-09-2026
ਫ਼ਰੀਦਕੋਟ, 4 ਸਤੰਬਰ (ਸਰਬਜੀਤ ਸਿੰਘ)-ਭਗਵੰਤ ਮਾਨ ਸਰਕਾਰ ਵਲੋਂ ਮੁਲਾਜ਼ਮ ਤੇ ਪੈਨਸ਼ਲਰ ਵਰਗ ਨੂੰ ਬਦਨਾਮ ਕਰਨ ਲਈ ਕੀਤੀਆਂ ਜਾ ਰਹੀਆਂ ਕੋਝੀਆਂ ਹਰਕਤਾਂ ਦਾ ਢੁੱਕਵਾਂ ਜਵਾਬ ਦੇਣ ਲਈ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਸਾਂਝੀ ਤਾਲਮੇਲ ਕਮੇਟੀ ਵਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮਾਂ ਨੂੰ ਲਾਗੂ ਕਰਦੇ ਹੋਏ ਫ਼ਰੀਦਕੋਟ, ਫ਼ਾਜ਼ਿਲਕਾ, ਫ਼ਿਰੋਜ਼ਪੁਰ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਅਧਿਆਪਕਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ 12 ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪਿੰਡ ਸੰਧਵਾਂ ਵਿਖੇ ਉਨ੍ਹਾਂ ਦੀ ਰਿਹਾਇਸ਼ ਸਾਹਮਣੇ ਰੋਸ ਰੈਲੀ ਕਰਨ ਤੋਂ ਬਾਅਦ ਕੋਠੀ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਐਕਸ਼ਨ ਦੀ ਤਿਆਰੀ ਲਈ ਅੱਜ ਸਥਾਨਕ ਪੈਨਸ਼ਨਰ ਭਵਨ ਵਿਖੇ ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ, ਸਾਂਝਾ ਮੁਲਾਜ਼ਮ ਮੰਚ ਜ਼ਿਲ੍ਹਾ ਫ਼ਰੀਦਕੋਟ ਦੇ ਆਗੂਆਂ ਦੀ ਇਕ ਮੀਟਿੰਗ ਅਧਿਆਪਕ ਆਗੂ ਸੁਖਵਿੰਦਰ ਸਿੰਘ ਸੁੱਖੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਆਗੂ ਪ੍ਰੇਮ ਚਾਵਲਾ, ਜਤਿੰਦਰ ਕੁਮਾਰ, ਵਿਕਰਮਜੀਤ ਸਿੰਘ ਢਿੱਲੋਂ, ਰਵਿੰਦਰ ਪਾਲ ਸਿੰਘ ਘਾਲੀ, ਨਰਿੰਦਰਜੀਤ ਸਿੰਘ, ਸੁਖਵਿੰਦਰ ਸਿੰਘ ਸੁੱਖੀ, ਲਖਵਿੰਦਰ ਕੌਰ, ਇੰਦਰਜੀਤ ਸਿੰਘ ਖੀਵਾ, ਵੀਰ ਇੰਦਰਜੀਤ ਸਿੰਘ ਪੁਰੀ ਨੇ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਪ੍ਰੈਸ ਕਾਨਫਰੰਸ ਕਰਕੇ ਮੁਲਾਜ਼ਮਾਂ ਵਿਰੋਧੀ ਝੂਠੇ ਆਂਕੜੇ ਪੇਸ਼ ਕਰਨ, ਆਮ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਸਮੂਹ ਮੁਲਾਜ਼ਮਾਂ ਨੂੰ ਬਦਨਾਮ ਕਰਨ ਲਈ ਕੀਤੀ ਗਈ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਪੰਜਾਬ ਸਕੱਤਰੇਤ, ਡਾਇਰੈਕਟੋਰੇਟ, ਜ਼ਿਲਿ੍ਹਆਂ, ਤਹਿਸੀਲਾਂ, ਬਲਾਕਾਂ ਦੇ ਵੱਖ-ਵੱਖ ਵਿਭਾਗਾਂ ਦੇ ਦਫਤਰੀ ਮੁਲਾਜ਼ਮਾਂ ਵਲੋਂ 8 ਸਤੰਬਰ ਨੂੰ ਸਮੂਹਿਕ ਛੁੱਟੀ ਲੈ ਕੇ ਕੀਤੀ ਜਾ ਰਹੀ ਕਲਮ ਛੋੜ ਹੜਤਾਲ ਦੀ ਹਮਾਇਤ ਵਿਚ 8 ਸਤੰਬਰ ਨੂੰ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਦਫ਼ਤਰ ਸਾਹਮਣੇ ਸਵੇਰੇ 11 ਵਜੇ ਰੋਸ ਰੈਲੀ ਕੀਤੀ ਜਾਵੇਗੀ। ਇਸ ਤੋਂ ਬਾਅਦ ਫ਼ਰੀਦਕੋਟ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲਿ੍ਹਆਂ ਦੇ ਮੁਲਾਜ਼ਮ ਅਤੇ ਪੈਨਸ਼ਨਰ 12 ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ ਠੀਕ 10 ਵਜੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਪਿੰਡ ਸੰਧਵਾਂ ਵਿਖੇ ਰਿਹਾਇਸ਼ ਸਾਹਮਣੇ ਵਿਸ਼ਾਲ ਰੋਸ ਰੈਲੀ ਕਰਕੇ ਕੋਠੀ ਦਾ ਘਿਰਾਓ ਕਰਨਗੇ। ਮੀਟਿੰਗ ਦੌਰਾਨ ਇਨ੍ਹਾਂ ਐਕਸ਼ਨਾਂ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਜਥੇਬੰਦੀਆਂ ਨੂੰ ਕੋਟੇ ਲਗਾਏ ਗਏ ਅਤੇ ਸਾਰੇ ਪ੍ਰਬੰਧ ਮੁਕੰਮਲ ਕਰਦੇ ਹੋਏ ਵੱਖ-ਵੱਖ ਆਗੂਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ। ਆਗੂਆਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੂੰ ਜਨਤਕ ਤੌਰ ’ਤੇ ਇਹ ਸਪਸ਼ਟ ਕਰਨਾ ਚਾਹੀਦਾ ਹੈ ਕਿ ਦੇਸ਼ ਦੇ ਬਹੁਤ ਸਾਰੇ ਰਾਜ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 60 ਫ਼ੀਸਦੀ ਡੀ.ਏ ਦੇ ਰਹੇ ਹਨ ਤੇ ਪੰਜਾਬ ਸਰਕਾਰ ਵਲੋਂ ਸਿਰਫ਼ 42 ਫ਼ੀਸਦੀ ਡੀ.ਏ ਦਿੱਤਾ ਜਾ ਰਿਹਾ ਹੈ। ਜਦਕਿ ਪੰਜਾਬ ਦੀ ਸਾਰੀ ਉੱਚ ਅਫ਼ਸਰਸ਼ਾਹੀ ਨੂੰ 60 ਫ਼ੀਸਦੀ ਡੀ ਏ ਦੇ ਕੇ ਆਮ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸਿਰਫ਼ 42 ਫ਼ੀਸਦੀ ਡੀ.ਏ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਲ 2022 ਦੌਰਾਨ ਲਗਪਗ 4 ਸਾਲ ਪਹਿਲਾਂ ਮੰਤਰੀ ਮੰਡਲ ਦੀ ਮੀਟਿੰਗ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਫ਼ੈਸਲਾ ਕਰਕੇ ਵੀ ਪੁਰਾਣੀ ਪੈਨਸ਼ਨ ਸਕੀਮ ਅਜੇ ਤੱਕ ਬਹਾਲ ਨਹੀਂ ਕੀਤੀ, ਆਮ ਆਦਮੀ ਪਾਰਟੀ ਦੇ ਚੋਣ ਮਨੋਰਥ ਪੱਤਰ ਵਿਚ ਆਸ਼ਾ ਵਰਕਰਾਂ, ਮਿਡ ਡੇ ਮੀਲ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਦੀਆਂ ਉਜਰਤਾਂ ਵਿਚ ਕੀਤਾ ਜਾਣ ਵਾਲਾ ਦੁੱਗਣਾ ਵਾਧਾ ਵੀ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਪਿਕਟਸ ਅਧੀਨ ਸਰਕਾਰੀ ਸਕੂਲਾਂ ਵਿਚ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਨੂੰ ਆਪਣੇ ਚੋਣ ਮੈਨੀਫ਼ੈਸਟੋ ਅਨੁਸਾਰ ਅਜੇ ਤੱਕ ਸਿੱਖਿਆ ਵਿਭਾਗ ਵਿਚ ਮਰਜ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਰੀਆਂ ਗੱਲਾਂ ਲੋਕਾਂ ਦੀ ਕਚਿਹਰੀ ਵਿਚ ਪੇਸ਼ ਕਰਕੇ ਭਗਵੰਤ ਮਾਨ ਸਰਕਾਰ ਦਾ ਅਸਲੀ ਚਿਹਰਾ ਮੋਹਰਾ ਨੰਗਾ ਕੀਤਾ ਜਾਵੇਗ। ਇਸ ਮੌਕੇ ਚਿਤਰੰਜਨ ਗਾਭਾ, ਬਲਵਿੰਦਰ ਰਾਮ ਸ਼ਰਮਾ, ਕੁਲਵੰਤ ਸਿੰਘ ਚਾਨੀ, ਪਿ੍ਰੰਸੀਪਲ ਕਿ੍ਰਸ਼ਨ ਲਾਲ, ਜਗਸੀਰ ਸਿੰਘ ਖਾਰਾ, ਇੰਦਰਜੀਤ ਸਿੰਘ ਗਿੱਲ, ਸਿਮਰਜੀਤ ਸਿੰਘ ਬਰਾੜ, ਨਰਿੰਦਰ ਕੁਮਾਰ, ਅਮਰਜੀਤ ਸਿੰਘ ਵਾਲੀਆ, ਸੁਖਮੰਦਰ ਸਿੰਘ ਗਿੱਲ, ਗੁਰਦੀਪ ਸਿੰਘ ਰਾਮੇਆਣਾ, ਗੁਰਮੀਤ ਸਿੰਘ ਜੈਤੋ, ਜਗਸੀਰ ਸਿੰਘ ਖਾਰਾ, ਬਿਸ਼ਨ ਕੁਮਾਰ ਅਰੋੜਾ, ਇੰਜ. ਜੀਤ ਸਿੰਘ, ਪਿ੍ਰੰਸੀਪਲ ਜੁਗਿੰਦਰ ਸਿੰਘ, ਅਜੀਤ ਸਿੰਘ ਖਾਲਸਾ, ਹਰਦੀਪ ਸਿੰਘ ਕਟਾਰੀਆ, ਪ੍ਰਤਾਪ ਸਿੰਘ ਅਤੇ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਬਰਗਾੜੀ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ ਅਗਲੀ ਖ਼ਬਰ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਅੱਜ ਕਰੇਗੀ ਅਧਿਆਪਕਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।