ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ’ਚ ‘ਖੇਡਾਂ ਵਤਨ ਪੰਜਾਬ ਦੀਆਂ 2026’ ਦਾ ਆਗਾਜ਼
ਜੈਤੋ, 8 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਗੁਰਮੀਤਪਾਲ ਰੋੜੀਕਪੂਰਾ)-ਪੰਜਾਬ ਖੇਡ ਵਿਭਾਗ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ 2026’ (ਸੀਜ਼ਨ-4) ਦੇ ਅਧੀਨ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਖੇ ਬਲਾਕ ਪੱਧਰੀ ਖ਼ੇਡ ਮੁਕਾਬਲੇ 8 ਸਤੰਬਰ ਤੋਂ 10 ਸਤੰਬਰ 2026 ਤੱਕ ਕਰਵਾਏ ਜਾ ਰਹੇ ਹਨ। ਬਲਾਕ ਜੈਤੋ ਦੇ ਖੇਡ ਮੁਕਾਬਲਿਆਂ ਦਾ ਉਦਘਾਟਨ ਮਨਪ੍ਰੀਤ ਕੌਰ ਧਰਮ ਪਤਨੀ ਅਮੋਲਕ ਸਿੰਘ ਵਿਧਾਇਕ ਵਲੋਂ ਕੀਤਾ ਗਿਆ।
ਜੈਤੋ, 8 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਗੁਰਮੀਤਪਾਲ ਰੋੜੀਕਪੂਰਾ)-ਪੰਜਾਬ ਖੇਡ ਵਿਭਾਗ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ 2026’ (ਸੀਜ਼ਨ-4) ਦੇ ਅਧੀਨ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਖੇ ਬਲਾਕ ਪੱਧਰੀ ਖ਼ੇਡ ਮੁਕਾਬਲੇ 8 ਸਤੰਬਰ ਤੋਂ 10 ਸਤੰਬਰ 2026 ਤੱਕ ਕਰਵਾਏ ਜਾ ਰਹੇ ਹਨ। ਬਲਾਕ ਜੈਤੋ ਦੇ ਖੇਡ ਮੁਕਾਬਲਿਆਂ ਦਾ ਉਦਘਾਟਨ ਮਨਪ੍ਰੀਤ ਕੌਰ ਧਰਮ ਪਤਨੀ ਅਮੋਲਕ ਸਿੰਘ ਵਿਧਾਇਕ ਵਲੋਂ ਕੀਤਾ ਗਿਆ। ਵਿਸ਼ੇਸ ਮਹਿਮਾਨ ਸਕੂਲ ਦੇ ਪਿ੍ਰੰਸੀਪਲ ਰਾਜਵਿੰਦਰ ਕੌਰ ਢਿੱਲੋਂ ਸਨ। ਇਸ ਮੌਕੇ ਮਨਪ੍ਰੀਤ ਕੌਰ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਦਾ ਉਦੇਸ਼ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਉਭਾਰਨ ਲਈ ਮੰਚ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਬੱਚਿਆਂ ਵਿਚ ਖੇਡਾਂ ਦੀ ਭਾਵਨਾਂ ਵਧਦੀ ਹੈ ਅਤੇ ਬੱਚੇ ਮਾੜੀਆ ਆਦਤਾਂ ਤੋਂ ਵੀ ਪਾਸੇ ਹੁੰਦੇ ਹਨ। ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਫ਼ਰੀਦਕੋਟ ਵਲੋਂ ਖੇਡ ਪ੍ਰੇਮੀਆਂ ਅਤੇ ਇਲਾਕਾ ਵਾਸੀਆਂ ਨੂੰ ਇਨ੍ਹਾਂ ਖੇਡ ਸਮਾਗਮ ਸਮਾਰੋਹ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਇਸ ਮੌਕੇ ਰਾਜਵਿੰਦਰ ਕੌਰ ਢਿੱਲੋਂ ਪਿ੍ਰੰਸੀਪਲ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀ.ਸੈਕੰ. ਸਕੂਲ ਜੈਤੋ, ਗੋਬਿੰਦ ਵਾਲੀਆ ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ ਜੈਤੋ, ਹਰਸਿਮਰਨ ਮਲਹੋਤਰਾ ਪ੍ਰਧਾਨ ਟਰੱਕ ਯੂਨੀਅਨ, ਗੁਰਭੇਜ ਸਿੰਘ ਵਾਇਸ ਚੇਅਰਮੈਨ, ਸੀਮਾ ਰਾਣੀ ਪ੍ਰਧਾਨ ਮਹਿਲਾ ਵਿੰਗ ਜੈਤੋ ਤੋਂ ਇਲਾਵਾ ਸਰੀਰਕ ਸਿੱਖਿਆ ਦੇ ਅਧਿਆਪਕ ਅਤੇ ਖੇਡ ਵਿਭਾਗ ਦੇ ਕੋਚ ਹਾਜ਼ਰ ਸਨ।